ਗੁਲਾਮ ਨਬੀ ਆਜ਼ਾਦ ਨੇ ਜੰਮੂ ਕਸ਼ਮੀਰ ''ਚ ''ਡੈਮੋਕ੍ਰੇਟਿਕ ਆਜ਼ਾਦ ਪਾਰਟੀ'' ਦੀ ਸਥਾਪਨਾ ਕੀਤੀ

Monday, Sep 26, 2022 - 02:50 PM (IST)

ਜੰਮੂ (ਭਾਸ਼ਾ)- ਹਾਲ ਹੀ 'ਚ ਕਾਂਗਰਸ ਛੱਡਣ ਵਾਲੇ ਗੁਲਾਮ ਨਬੀ ਆਜ਼ਾਦ ਨੇ ਸੋਮਵਾਰ ਨੂੰ ਆਪਣੀ ਨਵੀਂ ਪਾਰਟੀ ਡੈਮੋਕ੍ਰੇਟਿਕ ਆਜ਼ਾਦ ਪਾਰਟੀ (ਡੀ.ਏ.ਪੀ.) ਦੀ ਸਥਾਪਨਾ ਕੀਤੀ। ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਆਜ਼ਾਦ ਨੇ 26 ਅਗਸਤ ਨੂੰ ਕਾਂਗਰਸ ਨਾਲ ਆਪਣੇ ਪੰਜ ਦਹਾਕਿਆਂ ਤੋਂ ਪੁਰਾਣੇ ਸਬੰਧ ਤੋੜ ਲਏ ਸਨ। ਇੱਥੇ ਇਕ ਪ੍ਰੈਸ ਕਾਨਫਰੰਸ 'ਚ ਬੋਲਦਿਆਂ ਆਜ਼ਾਦ ਨੇ ਕਿਹਾ,“ਮੈਂ ਅੱਜ ਤੋਂ ਡੈਮੋਕ੍ਰੇਟਿਕ ਆਜ਼ਾਦ ਪਾਰਟੀ (ਡੀ.ਏ.ਪੀ.) ਦੀ ਸ਼ੁਰੂਆਤ ਕਰ ਰਿਹਾ ਹਾਂ। ਇਹ ਲੋਕਤੰਤਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਪ੍ਰਤੀਕ ਹੈ। ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੇ ਆਦਰਸ਼ਾਂ 'ਤੇ ਆਧਾਰਿਤ ਹੋਵੇਗੀ।"

ਇਹ ਵੀ ਪੜ੍ਹੋ : ਭਾਰਤ ਦਾ ਸਰਵਪੱਖੀ ਵਿਕਾਸ RSS ਦਾ ਟੀਚਾ ਹੈ : ਮੋਹਨ ਭਾਗਵਤ

ਆਜ਼ਾਦ ਨੇ ਕਿਹਾ ਕਿ ਡੀ.ਏ.ਪੀ. ਦਾ ਕਿਸੇ ਹੋਰ ਸਿਆਸੀ ਪਾਰਟੀ ਨਾਲ ਕੋਈ ਮੁਕਾਬਲਾ ਨਹੀਂ ਹੋਵੇਗਾ ਅਤੇ ਇਹ ਜੰਮੂ ਕਸ਼ਮੀਰ 'ਚ ਸ਼ਾਂਤੀ ਅਤੇ ਆਮ ਸਥਿਤੀ ਨੂੰ ਮਜ਼ਬੂਤ ਬਣਾਉਣ 'ਤੇ ਧਿਆਨ ਕੇਂਦਰਿਤ ਕਰੇਗੀ। ਸਾਬਕਾ ਉੱਪ ਮੁੱਖ ਮੰਤਰੀ ਤਾਰਾ ਚੰਦ ਸਮੇਤ ਕਾਂਗਰਸ ਦੇ 2 ਦਰਜਨ ਤੋਂ ਵੱਧ ਪ੍ਰਮੁੱਖ ਨੇਤਾਵਾਂ ਨੇ ਆਜ਼ਾਦ ਦੇ ਸਮਰਥਨ 'ਚ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News