ਜਥੇਦਾਰ ਬਲਦੇਵ ਸਿੰਘ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ
Friday, Jun 16, 2023 - 09:14 PM (IST)
 
            
            ਨੈਸ਼ਨਲ ਡੈਸਕ : ਜਥੇਦਾਰ ਬਲਦੇਵ ਸਿੰਘ ਨੂੰ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜਥੇਦਾਰ ਬਲਦੇਵ ਸਿੰਘ ਕਾਰਜਕਾਰੀ ਜਥੇਦਾਰ ਦੇ ਤੌਰ ’ਤੇ ਸੇਵਾਵਾਂ ਨਿਭਾਅ ਰਹੇ ਸਨ। ਇਸ ਸਬੰਧੀ ਸ਼ੁੱਕਰਵਾਰ ਨੂੰ ਤਖ਼ਤ ਸ੍ਰੀ ਹਰਿਮੰਦਰ ਗੁਰਦੁਆਰਾ ’ਚ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਹੋਈ।
ਇਹ ਖ਼ਬਰ ਵੀ ਪੜ੍ਹੋ : ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ
ਮੀਟਿੰਗ ’ਚ ਕਮੇਟੀ ਦੇ ਮੈਂਬਰਾਂ ਨੇ ਫੈਸਲਾ ਲੈਂਦਿਆਂ ਇਸ ਗੱਲ ਨੂੰ ਜਨਤਕ ਕੀਤਾ ਕਿ ਬਲਦੇਵ ਸਿੰਘ ਸ਼ੁੱਕਰਵਾਰ ਤੋਂ ਜਥੇਦਾਰ ਦੇ ਅਹੁਦੇ ’ਤੇ ਨਿਯੁਕਤ ਹੋ ਕੇ ਜਥੇਦਾਰ ਦੀ ਸ਼ਾਨ ਅਤੇ ਸ਼ੋਭਾ ਨੂੰ ਵਧਾਉਣਗੇ। ਪੂਰੇ ਕਾਰਜਭਾਰ ਨੂੰ ਦੇਖਣਗੇ। ਜ਼ਿਕਰਯੋਗ ਹੈ ਕਿ ਅੱਜ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਦੇ ਨਵੇਂ ਜਥੇਦਾਰ ਨਿਯੁਕਤ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ : ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            