ਪਿਤਾ ਵਲੋਂ ''ਮੈਸੇਜਿੰਗ ਐਪ'' ਡਾਊਨਲੋਡ ਕਰਨ ਤੋਂ ਇਨਕਾਰ ਕਰਨ ''ਤੇ ਨਾਬਾਲਗ ਕੁੜੀ ਨੇ ਕੀਤੀ ਖ਼ੁਦਕੁਸ਼ੀ
Monday, Jun 24, 2024 - 11:14 AM (IST)

ਠਾਣੇ- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿਚ ਇਕ ਪਿਤਾ ਵਲੋਂ ਮੋਬਾਇਲ ਫੋਨ 'ਤੇ 'ਮੈਸੇਜਿੰਗ ਐਪ' ਡਾਊਨਲੋਡ ਕੀਤੇ ਜਾਣ ਤੋਂ ਇਨਕਾਰ ਕਰਨ ਮਗਰੋਂ 16 ਸਾਲਾ ਕੁੜੀ ਨੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਸੋਮਵਾਰ ਨੂੰ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਡੋਂਬੀਵਾਲੀ ਇਲਾਕੇ ਦੇ ਨਿਲਜੇ 'ਚ ਵਾਪਰੀ। ਮਨਪਾੜਾ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੁੜੀ ਨੇ ਆਪਣੇ ਮੋਬਾਈਲ ਫੋਨ 'ਤੇ 'ਸਨੈਪਚੈਟ' ਐਪ ਡਾਊਨਲੋਡ ਕੀਤੀ ਸੀ ਅਤੇ ਜਦੋਂ ਉਸ ਦੇ ਪਿਤਾ ਨੇ ਉਸ ਨੂੰ ਅਜਿਹਾ ਨਾ ਕਰਨ ਲਈ ਕਿਹਾ ਤਾਂ ਗੁੱਸੇ ਵਿਚ ਆ ਗਈ।
ਪੁਲਸ ਨੇ ਦੱਸਿਆ ਕਿ ਕੁੜੀ ਨੇ ਸ਼ੁੱਕਰਵਾਰ ਰਾਤ ਨੂੰ ਆਪਣੇ ਘਰ ਦੇ ਇਕ ਕਮਰੇ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਮਗਰੋਂ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਇਸ ਸਬੰਧ ਵਿਚ ਮਾਮਲਾ ਦਰਜ ਕਰ ਲਿਆ ਹੈ।