Instagram ''ਤੇ ਦੋਸਤੀ ਕਰ ਕੁੜੀ ਨਾਲ ਗੰਦੀ ਕਰਤੂਤ ! ਅੱਧੀ ਰਾਤ ਨੂੰ ਕੁੜੀ ਦਾ ਹਾਲ ਦੇਖ...

Wednesday, Aug 05, 2026 - 04:51 PM (IST)

Instagram ''ਤੇ ਦੋਸਤੀ ਕਰ ਕੁੜੀ ਨਾਲ ਗੰਦੀ ਕਰਤੂਤ ! ਅੱਧੀ ਰਾਤ ਨੂੰ ਕੁੜੀ ਦਾ ਹਾਲ ਦੇਖ...

ਨਾਗਪੁਰ- ਮਹਾਰਾਸ਼ਟਰ ਦੇ ਨਾਗਪੁਰ 'ਚ ਕਿਰਾਏ ਦੇ ਇਕ ਮਕਾਨ 'ਚ 16 ਸਾਲਾ ਇਕ ਕੁੜੀ ਨੂੰ ਬੰਧਕ ਬਣਾ ਕੇ ਰੱਖਣ ਅਤੇ ਉਸ ਦਾ ਵਾਰ-ਵਾਰ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ 'ਚ ਠਾਣੇ ਦੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸੋਸ਼ਲ ਮੀਡੀਆ ਮੰਚ ਇੰਸਟਾਗ੍ਰਾਮ 'ਤੇ ਪੀੜਤਾ ਦੀ ਦੋਸ਼ੀ ਨਾਲ ਦੋਸਤੀ ਹੋਈ ਸੀ। 

ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਸੋਮਵਾਰ ਰਾਤ ਕਰੀਬ 11 ਵਜੇ ਸ਼ਹਿਰ ਦੇ ਦਿਘੋਰੀ ਇਲਾਕੇ 'ਚ ਸਥਿਤ ਘਰ ਤੋਂ ਪੀੜਤਾ ਨੂੰ ਬਚਾਇਆ ਅਤੇ ਮੌਕੇ 'ਤੇ ਦੋਸ਼ੀ ਨਿਰਭੈ ਪਾਖਰੇ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਇਕ ਅਧਿਕਾਰੀ ਨੇ ਦੱਸਿਆ ਕਿ ਨਾਬਾਲਗ ਕੁੜੀ ਨਾਗਪੁਰ ਦੀ ਰਹਿਣ ਵਾਲੀ ਹੈ ਅਤੇ ਉਹ 2 ਅਗਸਤ ਤੋਂ ਲਾਪਤਾ ਹੋ ਗਈ ਸੀ, ਜਿਸ ਤੋਂ ਬਾਅਦ ਉਸ ਦੇ ਪਰਿਵਾਰ ਵਾਲਿਆਂ ਨੇ ਹੁਡਕੇਸ਼ਵਰ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਤਕਨੀਕੀ ਜਾਣਕਾਰੀ ਦੇ ਆਧਾਰ 'ਤੇ ਕੁੜੀ ਦਾ ਪਤਾ ਲਗਾਇਆ।

ਅਧਿਕਾਰੀ ਨੇ ਦੱਸਿਆ ਕਿ ਕੁੜੀ ਬਿਸਤਰ 'ਤੇ ਪਈ ਸੀ ਅਤੇ ਉਸ ਦੇ ਹੱਥ-ਪੈਰ ਬੱਝੇ ਹੋਏ ਸਨ। ਉਨ੍ਹਾਂ ਦੱਸਿਆ ਕਿ ਦੋਸ਼ੀ ਹੱਥ 'ਚ ਬੈਲਟ ਲੈ ਕੇ ਉਸ ਕੋਲ ਹੀ ਖੜ੍ਹਾ ਸੀ, ਜਦੋਂ ਕਿ ਬਿਸਤਰ ਕੋਲੋਂ ਇਕ ਚਾਕੂ ਵੀ ਮਿਲਿਆ। ਅਧਿਕਾਰੀ ਨੇ ਦੱਸਿਆ ਕਿ ਪੀੜਤਾ ਦੇ ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਸਨ ਅਤੇ ਉਸ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਅਨੁਸਾਰ, ਪਾਖਰੇ ਨੇ ਪਿਛਲੇ ਸਾਲ 'ਆਕਾਸ਼ ਮੇਹਰਾ' ਦੇ ਨਾਂ ਨਾਲ ਇੰਸਟਾਗ੍ਰਾਮ 'ਤੇ ਇਕ ਫਰਜ਼ੀ ਪ੍ਰੋਫਾਈਲ ਬਣਾਈ ਸੀ ਅਤੇ ਇਸੇ ਰਾਹੀਂ ਉਸ ਨੇ ਕੁੜੀ ਨਾਲ ਦੋਸਤੀ ਕੀਤੀ ਅਤੇ ਫਿਰ ਦੋਵਾਂ ਦੀ ਗੱਲਬਾਤ ਹੋਣ ਲੱਗੀ।

ਪੁਲਸ ਨੇ ਦੱਸਿਆ ਕਿ ਕੁੜੀ ਨੇ ਆਪਣੀਆਂ ਕੁਝ ਨਿੱਜੀ ਤਸਵੀਰਾਂ ਵੀ ਉਸ ਨਾਲ ਸਾਂਝੀਆਂ ਕੀਤੀਆਂ ਸਨ। ਪੁਲਸ ਅਨੁਸਾਰ, ਦੋਸ਼ੀ ਇਨ੍ਹਾਂ ਤਸਵੀਰਾਂ ਨੂੰ ਇੰਟਰਨੈੱਟ 'ਤੇ ਵਾਇਰਲ ਕਰਨ ਦੀ ਧਮਕੀ ਦੇ ਕੇ ਕੁੜੀ ਨੂੰ ਬਲੈਕਮੇਲ ਕਰਨ ਲੱਗਾ। ਇਸ ਡਰ ਕਾਰਨ ਕੁੜੀ ਦੋਸ਼ੀ ਨੂੰ ਮਿਲਦੀ ਰਹੀ। ਦੋਸ਼ੀ ਨੇ ਇਕ ਹੋਟਲ 'ਚ ਉਸ ਨਾਲ ਦੁਰਵਿਵਹਾਰ ਕੀਤਾ। ਅਧਿਕਾਰੀ ਨੇ ਦੱਸਿਆ ਕਿ ਪਾਖਰੇ ਖ਼ਿਲਾਫ਼ ਜਿਸਨੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਅਤੇ ਅਗਵਾ ਦੇ ਦੋਸ਼ਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ 2 ਦਿਨ ਦੀ ਪੁਲਸ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਪਾਖਰੇ ਦੇ ਮੋਬਾਈਲ ਫੋਨ ਅਤੇ ਸੋਸ਼ਲ ਮੀਡੀਆ ਅਕਾਊਂਟ ਦੀ ਵੀ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News