ਮਾਸੂਮ ਨਾਲ ਜਬਰ ਜ਼ਿਨਾਹ ਕਰ ਕੀਤਾ ਕ.ਤ.ਲ, ਤੋੜੇ ਹੱਥ-ਪੈਰ
Monday, Dec 02, 2024 - 10:18 AM (IST)
ਨੈਸ਼ਨਲ ਡੈਸਕ- ਸਾਢੇ ਤਿੰਨ ਸਾਲਾ ਮਾਸੂਮ ਨਾਲ ਜਬਰ ਜ਼ਿਨਾਹ ਕਰ ਕੇ ਉਸ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਦਰਦਨਾਕ ਘਟਨਾ ਹਰਿਆਣਾ ਦੇ ਨੂੰਹ ਜ਼ਿਲ੍ਹੇ ਦੀ ਹੈ। ਬੱਚੀ ਦੇ ਪਰਿਵਾਰ ਵਾਲਿਆਂ ਵਲੋਂ ਪੁਲਸ 'ਚ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ, ਉਹ ਸ਼ਨੀਵਾਰ ਨੂੰ ਘਰ ਦੇ ਵੇਹੜੇ 'ਚ ਖੇਡ ਰਹੀ ਸੀ, ਉਦੋਂ ਪਿੰਡ ਦਾ ਇਕ ਨੌਜਵਾਨ ਉਸ ਨੂੰ ਸ਼ਾਮ ਕਰੀਬ 4 ਵਜੇ ਆਪਣੇ ਨਾਲ ਲੈ ਗਿਆ। ਜਦੋਂ ਉਹ ਬਹੁਤ ਦੇਰ ਤੱਕ ਘਰ ਨਹੀਂ ਆਈ ਤਾਂ ਉਨ੍ਹਾਂ ਨੇ ਉਸ ਦੀ ਭਾਲ ਕੀਤੀ।
ਇਹ ਵੀ ਪੜ੍ਹੋ : ਹਰ ਪਤੀ-ਪਤਨੀ ਨੂੰ 3 ਬੱਚੇ ਪੈਦਾ ਕਰਨੇ ਚਾਹੀਦੇ ਹਨ : ਭਾਗਵਤ
ਪੁਲਸ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਬੱਚੀ ਦੀ ਲਾਸ਼ ਖੂਨ ਨਾਲ ਲੱਥਪੱਥ ਬਰਾਮਦ ਹੋਈ। ਸ਼ਿਕਾਇਤ ਅਨੁਸਾਰ ਦੋਸ਼ੀ ਨੇ ਬੱਚੀ ਨਾਲ ਜਬਰ ਜ਼ਿਨਾਹ ਕਰਨ ਤੋਂ ਬਾਅਦ ਉਸ ਦੇ ਹੱਥ-ਪੈਰ ਤੋੜ ਦਿੱਤੇ ਅਤੇ ਖੂਨ ਨਾਲ ਲੱਥਪੱਥ ਉਸ ਦੀ ਲਾਸ਼ ਸੁੱਟ ਦਿੱਤੀ। ਘਟਨਾ ਦੀ ਸੂਚਨਾ ਮਿਲਣ 'ਤੇ ਪਿਨਗਵਾਂ ਥਾਣੇ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਬੱਚੀ ਨਾਲ ਜਬਰ ਜ਼ਿਨਾਹ ਕਰਨ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ। ਥਾਣਾ ਇੰਚਾਰਜ ਅਤੇ ਇੰਸਪੈਕਟਰ ਸੁਭਾਸ਼ ਚੰਦ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਚਾਰ ਟੀਮਾਂ ਬਣਾਈਆਂ ਗਈਆਂ ਸਨ। ਆਖ਼ਰਕਾਰ ਉਸ ਨੂੰ ਮਰੋਰਾ ਪਿੰਡ ਕੋਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਚੰਦ ਨੇ ਕਿਹਾ,''ਅਸੀਂ ਉਸ ਤੋਂ ਸਖ਼ਤੀ ਨਾਲ ਪੁੱਛ-ਗਿੱਛ ਕੀਤੀ। ਉਸ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8