ਮੁੰਡੇ ਨੇ ਅੱਧੀ ਰਾਤੀਂ ਕੁੜੀ ਨੂੰ ਮਿਲਣ ਬੁਲਾਇਆ, ਫ਼ਿਰ ਕਹਿੰਦਾ- ''ਮੇਰੇ ਦੋਸਤ ਨਾਲ ਵੀ...''
Tuesday, May 26, 2026 - 09:36 AM (IST)
ਇੰਟਰਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਜ਼ਿਲ੍ਹੇ ਤੋਂ ਇਕ ਸ਼ਰਮਸਾਰ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਪੜਰੀ ਥਾਣਾ ਖੇਤਰ ਵਿਚ ਇਕ 15 ਸਾਲਾ ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਹੈ। ਪੁਲਸ ਅਨੁਸਾਰ ਲੜਕੀ ਨੂੰ ਉਸ ਦੇ ਪ੍ਰੇਮੀ ਨੇ ਰਾਤ ਨੂੰ ਮਿਲਣ ਲਈ ਬੁਲਾਇਆ ਸੀ।
ਇਸ ਤੋਂ ਬਾਅਦ ਪ੍ਰੇਮੀ ਨੇ ਕੁੜੀ ਨੂੰ ਉਸ ਦੇ ਦੋਸਤ ਨਾਲ ਸਬੰਧ ਬਣਾਉਣ ਦਾ ਦਬਾਅ ਪਾਇਆ, ਜਿਸ ਦਾ ਲੜਕੀ ਨੇ ਵਿਰੋਧ ਕੀਤਾ। ਕੁੜੀ ਦੀ ਨਾਂਹ ਸੁਣ ਦੋਵਾਂ ਨੂੰ ਗੁੱਸਾ ਆ ਗਿਆ ਤੇ ਉਨ੍ਹਾਂ ਨੇ ਕੁੜੀ ਦਾ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਇਕ ਸੁੱਕੇ ਨਾਲੇ ਵਿਚ ਸੁੱਟ ਦਿੱਤਾ।
ਐਤਵਾਰ ਸਵੇਰੇ ਪਿੰਡ ਦੇ ਨੇੜੇ ਲੜਕੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਪਰਿਵਾਰ ਵਾਲਿਆਂ ਦੀ ਸ਼ਿਕਾਇਤ ’ਤੇ ਪੁਲਸ ਨੇ ਸਾਜਨ ਉਰਫ਼ ਰਾਜਨ ਅਤੇ ਅਜੇ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ। ਮੁੱਖ ਮੁਲਜ਼ਮ ਸਾਜਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਦੂਜੇ ਮੁਲਜ਼ਮ ਅਜੇ ਨੂੰ ਦੇਰ ਰਾਤ ਹੋਏ ਮੁਕਾਬਲੇ ਤੋਂ ਬਾਅਦ ਫੜਿਆ। ਐੱਸ.ਪੀ. ਅਪਰਣਾ ਰਜਤ ਕੌਸ਼ਿਕ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਮਾਮਲੇ ਵਿਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
