ਸ਼ਰਾਰਤੀ ਅਨਸਰਾਂ ਦਾ ਘਿਰੌਣਾ ਕਾਰਨਾਮਾ: ਸ਼ਰੇਆਮ ਪੈਟਰੋਲ ਪਾ ਜਿਉਂਦੀ ਸਾੜ 'ਤੀ ਕੁੜੀ, ਫੈਲੀ ਸਨਸਨੀ
Saturday, Jul 19, 2025 - 12:12 PM (IST)

ਭੁਵਨੇਸ਼ਵਰ : ਓਡੀਸ਼ਾ ਦੇ ਪੁਰੀ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸ਼ਰਾਰਤੀ ਅਨਸਰਾਂ ਨੇ ਇੱਕ 15 ਸਾਲਾ ਕੁੜੀ ਨੂੰ ਜਿਉਂਦੇ ਹੀ ਅੱਗ ਲਗਾ ਦਿੱਤੀ। ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਕਾਰਨ ਝੁਲਸੀ ਕੁੜੀ ਨੂੰ ਗੰਭੀਰ ਹਾਲਤ ਵਿੱਚ ਏਮਜ਼-ਭੁਵਨੇਸ਼ਵਰ ਲਿਜਾਇਆ ਗਿਆ ਹੈ। ਉੱਪ ਮੁੱਖ ਮੰਤਰੀ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਪ੍ਰਵਤੀ ਪਰਿਦਾ ਨੇ ਇਕ ਪੋਸਟ ਵਿਚ ਇਸ ਘਟਨਾ ਦੀ ਪੁਸ਼ਟੀ ਕੀਤੀ।
ਇਹ ਵੀ ਪੜ੍ਹੋ - 19, 20, 21, 22, 23, 24 ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ
ਉਹਨਾਂ ਕਿਹਾ ਕਿ ਮੈਂ ਇਹ ਖ਼ਬਰ ਸੁਣ ਕੇ ਬਹੁਤ ਦੁੱਖੀ ਅਤੇ ਹੈਰਾਨ ਹਾਂ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਪੁਰੀ ਜ਼ਿਲ੍ਹੇ ਦੇ ਬਲੰਗਾ ਵਿਚ ਸੜਕ 'ਤੇ ਇਕ ਕੁੜੀ 'ਤੇ ਪਹਿਲਾ ਪੈਟਰੋਲ ਪਾਇਆ ਅਤੇ ਫਿਰ ਉਸ ਨੂੰ ਅੱਗ ਲੱਗਾ ਦਿੱਤੀ। ਉਪ ਮੁੱਖ ਮੰਤਰੀ ਨੇ ਕਿਹਾ ਕਿ ਕੁੜੀ ਨੂੰ ਗੰਭੀਰ ਹਾਲਤ ਵਿਚ ਤੁਰੰਤ ਏਮਜ਼ ਭੁਵਨੇਸ਼ਨਰ ਭੇਜ ਦਿੱਤਾ ਗਿਆ ਹੈ। ਉਸ ਦੇ ਇਲਾਜ ਨੂੰ ਲੈ ਕੇ ਸਾਰੇ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਕੁੜੀ ਦੇ ਇਲਾਜ ਦਾ ਸਾਰਾ ਖ਼ਰਚ ਸਰਕਾਰ ਵਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੁਲਸ ਪ੍ਰਸ਼ਾਸਨ ਨੂੰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ - Toll Tax ਦੇ ਨਿਯਮਾਂ 'ਚ ਵੱਡਾ ਬਦਲਾਅ: ਪੈਸੇ ਨਹੀਂ ਦਿੱਤੇ ਤਾਂ ਗੱਡੀ...
ਘਟਨਾ ਵਾਲੀ ਥਾਂ 'ਤੇ ਮੌਜੂਦ ਚਸ਼ਮਦੀਦਾਂ ਨੇ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਿਆਬਾਰ ਪਿੰਡ ਵਿੱਚ ਤਿੰਨ ਬਦਮਾਸ਼ਾਂ ਨੇ ਇੱਕ ਕੁੜੀ ਨੂੰ ਉਸ ਸਮੇਂ ਅੱਗ ਲਗਾ ਦਿੱਤੀ, ਜਦੋਂ ਉਹ ਆਪਣੇ ਦੋਸਤ ਦੇ ਘਰ ਜਾ ਰਹੀ ਸੀ। ਕੁੜੀ ਨੂੰ ਅੱਗ ਲਗਾਉਣ ਦੀ ਘਟਨਾ ਨੂੰ ਅੰਜ਼ਾਦ ਦੇਣ ਤੋਂ ਬਾਅਦ ਉਹ ਮੌਕੇ ਤੋਂ ਭੱਜ ਗਏ। ਇਸ ਤੋਂ ਬਾਅਦ ਸਥਾਨਕ ਲੋਕਾਂ ਨੇ ਉਸ ਦੀ ਅੱਗ ਬੁਝਾ ਦਿੱਤੀ ਅਤੇ ਕੁੜੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਪਿੰਡ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8