ਆਪਣੀ ਹੀ ਧੀ ਨਾਲ ਕਰਦਾ ਰਿਹਾ ਜਬਰ-ਜ਼ਨਾਹ, ਧੀ ਨੇ ਕੀਤੀ ਖੁਦਕੁਸ਼ੀ

04/14/2019 12:22:27 AM

ਸ਼੍ਰੀਨਗਰ, (ਮਜੀਦ)- ਉਤਰ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਥੇ ਇਕ ਲੜਕੀ ਨੇ ਆਪਣੇ ਪਿਤਾ ਵਲੋਂ ਕਥਿਤ ਤੌਰ 'ਤੇ ਜਬਰ-ਜ਼ਨਾਹ ਕਰਨ ਤੋਂ ਬਾਅਦ ਸ਼ਨੀਵਾਰ ਜ਼ਹਿਰ ਖਾ ਕੇ ਆਤਮਹੱਤਿਆ ਕਰ ਲਈ।
ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਲਜ਼ਮ ਪਿਤਾ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਦਾ ਪਿਤਾ ਉਸ ਨਾਲ ਕਈ ਸਾਲਾਂ ਤੋਂ ਜਬਰ-ਜ਼ਨਾਹ ਕਰ ਰਿਹਾ ਸੀ ਪਰ ਉਹ ਹੱਤਿਆ ਦੇ ਡਰ ਕਾਰਨ ਕਿਸੇ ਦੇ ਸਾਹਮਣੇ ਇਸ ਬਾਰੇ ਕਹਿ ਨਹੀਂ ਪਾ ਰਹੀ ਸੀ। ਪੀੜਤਾ ਦੀ ਭੈਣ ਨੇ ਦੋਸ਼ ਲਗਾਇਆ ਕਿ ਉਸ ਦਾ ਚਾਚਾ ਵੀ ਆਪਣੀ ਧੀ ਨਾਲ ਜਬਰ-ਜ਼ਨਾਹ ਕਰਦਾ ਹੈ। ਉਸ ਨੇ ਕਿਹਾ ਕਿ ਜਦੋਂ ਉਸ ਦੇ ਪਿਤਾ ਨੂੰ ਚਾਚੇ ਬਾਰੇ ਪਤਾ ਲੱਗਾ ਤਾਂ ਉਸ ਨੇ ਆਪਣੀ ਧੀ ਨਾਲ ਵੀ ਅਜਿਹਾ ਕਰਨਾ ਸ਼ੁਰੂ ਕਰ ਦਿੱਤਾ। ਲੜਕੀ ਨੇ ਦੋਸ਼ ਲਗਾਇਆ ਕਿ ਉਸ ਦੇ ਪਿਤਾ ਨੇ ਵੀ ਉਸ ਨਾਲ ਵੀ ਜਬਰ-ਜ਼ਨਾਹ ਦੀ ਕੋਸ਼ਿਸ਼ ਕੀਤੀ ਸੀ। ਜਦੋਂ ਉਸ ਨੇ ਇਸ ਦੀ ਸ਼ਿਕਾਇਤ ਆਪਣੇ ਦਾਦਾ ਕੋਲ ਕੀਤੀ ਤਾਂ ਉਨ੍ਹਾਂ ਨੇ ਮਾਮਲੇ ਨੂੰ ਲੁਕਾਉਣ ਲਈ ਕਿਹਾ।


KamalJeet Singh

Content Editor

Related News