ਉਸਾਰੀ ਅਧੀਨ ਮਕਾਨ ਦੀ ਕੰਧ ਡਿੱਗਣ ਕਾਰਨ ਬੱਚੀ ਦੀ ਮੌਤ
Saturday, Sep 28, 2024 - 05:34 PM (IST)

ਬੇਤੀਆ- ਬਿਹਾਰ 'ਚ ਪੱਛਮੀ ਚੰਪਾਰਨ ਜ਼ਿਲ੍ਹੇ ਦੇ ਮੈਨਾਟਾਂਡ ਥਾਣਾ ਖੇਤਰ 'ਚ ਉਸਾਰੀ ਅਧੀਨ ਮਕਾਨ ਦੀ ਕੰਧ ਡਿੱਗਣ ਨਾਲ ਇਕ ਬੱਚੀ ਦੀ ਦੱਬ ਕੇ ਮੌਤ ਹੋ ਗਈ। ਪੁਲਸ ਸੂਤਰਾਂ ਨੇ ਦੱਸਿਆ ਕਿ ਲੰਗੜੀ ਬਸਥਾ ਪਿੰਡ ਦਾ ਰਹਿਣ ਵਾਲਾ ਲਲਨ ਪੰਡਿਤ ਆਪਣੇ ਪਰਿਵਾਰ ਨਾਲ ਝੌਂਪੜੀ 'ਚ ਰਹਿੰਦਾ ਸੀ।
ਇਸ ਦੌਰਾਨ ਉਨ੍ਹਾਂ ਦੇ ਗੁਆਂਢੀ ਦੇ ਘਰ ਦੀ ਉਸਾਰੀ ਅਧੀਨ ਕੰਧ ਝੌਂਪੜੀ 'ਤੇ ਡਿੱਗ ਗਈ, ਜਿਸ ਕਾਰਨ ਮਲਬੇ ਹੇਠ ਦੱਬ ਕੇ ਲਲਨ ਪੰਡਿਤ ਦੀ ਪੁੱਤਰੀ ਤੇਤੀ ਕੁਮਾਰੀ ਦੀ ਮੌਤ ਹੋ ਗਈ। ਸੂਤਰਾਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।