ਸ਼ਰਾਬ ਪਿਤਾ ਨੇ ਕੀਤਾ ਜਬਰ ਜ਼ਿਨਾਹ, ਧੀ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼
Tuesday, Jun 17, 2025 - 03:10 PM (IST)

ਬਰਹਾਮਪੁਰ- ਓਡੀਸ਼ਾ ਦੇ ਗੰਜਮ ਜ਼ਿਲ੍ਹੇ 'ਚ 16 ਸਾਲਾ ਇਕ ਕੁੜੀ ਨੇ ਆਪਣੇ ਸ਼ਰਾਬੀ ਪਿਤਾ ਵਲੋਂ ਜਬਰ ਜ਼ਿਨਾਹ ਕੀਤੇ ਜਾਣ ਤੋਂ ਬਾਅਦ ਨੀਂਦ ਦੀਆਂ ਗੋਲੀਆਂ ਖ਼ਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਕੁੜੀ ਹਸਪਤਾਲ 'ਚ ਦਾਖ਼ਲ ਹੈ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਸ ਨੇ ਕਿਹਾ ਕਿ ਕੁੜੀ ਦੇ ਪਿਤਾ ਨੂੰ ਐਤਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਸੋਮਵਾਰ ਨੂੰ ਇਕ ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ।
ਡਿਗਪਹੰਡੀ ਪੁਲਸ ਦੇ ਇੰਚਾਰਜ ਇੰਸਪੈਕਟਰ ਪੀਕੇ ਪਾਤਰਾ ਨੇ ਦੱਸਿਆ ਕਿ 11 ਜੂਨ ਨੂੰ ਕੁੜੀ ਆਪਣੇ ਘਰ 'ਚ ਇਕੱਲੀ ਸੀ, ਉਸ ਦੌਰਾਨ ਹੀ ਉਸ ਦੇ ਪਿਤਾ ਨੇ ਉਸ ਨਾਲ ਜਬ ਰ ਜ਼ਿਨਾਹ ਕੀਤਾ। ਪੁਲਸ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਕੁੜੀ ਨੇ ਵੱਡੀ ਮਾਤਰਾ 'ਚ ਨੀਂਦ ਦੀਆਂ ਗੋਲੀਆਂ ਖਾ ਲਈਆਂ। ਫਿਲਹਾਲ ਉਹ ਬਰਹਾਮਪੁਰ ਦੇ ਐੱਮਕੇਸੀਜੀ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8