ਗਰਮੀ ਦੀਆਂ ਛੁੱਟੀਆਂ ਕੱਟਣ ਆਈ ਕੁੜੀ ਨਾਲ ਵਾਪਰ ਗਿਆ ਭਾਣਾ, ਛੱਤ ਤੋਂ ਡਿੱਗਣ ਕਾਰਨ ਗਈ ਜਾਨ
Monday, Jul 07, 2025 - 05:01 PM (IST)

ਨੈਸ਼ਨਲ ਡੈਸਕ- ਰਾਜਸਥਾਨ ਦੇ ਖੈਰਥਲ ਤਿਜਾਰਾ ਜ਼ਿਲ੍ਹੇ ਤੋਂ ਇਕ ਦੁਖ਼ਦਾਈ ਖ਼ਬਰ ਮਿਲੀ ਹੈ, ਜਿੱਥੇ ਐਤਵਾਰ ਨੂੰ ਖੈਰਥਲ ਥਾਣਾ ਇਲਾਕੇ 'ਚ ਛੱਤ ਤੋਂ ਡਿਗਣ ਕਾਰਨ ਇਕ ਕੁੜੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ 6 ਸਾਲਾ ਪਲਕ ਗਰਮੀ ਦੀਆਂ ਛੁੱਟੀਆਂ 'ਚ ਇੱਥੇ ਆਈ ਸੀ ਤੇ ਬੀਤੀ ਰਾਤ ਛੱਤ 'ਤੇ ਖੇਡ ਰਹੀ ਸੀ ਕਿ ਉਦੋਂ ਹੀ ਬਿਜਲੀ ਚਲੀ ਗਈ।
ਇਸ ਦੌਰਾਨ ਹਨੇਰਾ ਹੋਣ ਕਾਰਨ ਉਹ ਛੱਤ ਤੋਂ ਹੇਠਾਂ ਡਿੱਗ ਗਈ ਤੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ। ਫਿਲਹਾਲ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਰਿਸ਼ਤੇਦਾਰ ਦੇ ਘਰ ਖਾਣਾ ਖਾਣ ਗਿਆ ਸੀ ਨਵਾਂ ਵਿਆਹਿਆ ਜੋੜਾ, ਪਲਾਂ 'ਚ ਉੱਜੜ ਗਈ ਦੁਨੀਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e