ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਕੁੜੀ, ਜਾਂਚ 'ਚ ਹੋਈ ਜਬਰ ਜ਼ਿਨਾਹ ਦੀ ਪੁਸ਼ਟੀ

09/27/2023 3:51:02 PM

ਉਜੈਨ (ਭਾਸ਼ਾ)- ਮੱਧ ਪ੍ਰਦੇਸ਼ ਦੇ ਉਜੈਨ ਸ਼ਹਿਰ 'ਚ ਲਗਭਗ 12 ਸਾਲਾ ਇਕ ਕੁੜੀ ਸੋਮਵਾਰ ਨੂੰ ਸੜਕ 'ਤੇ ਖੂਨ ਨਾਲ ਲੱਥਪੱਥ ਹਾਲਤ 'ਚ ਪਾਈ ਗਈ ਅਤੇ ਮੈਡੀਕਲ ਜਾਂਚ 'ਚ ਉਸ ਨਾਲ ਜਬਰ ਜ਼ਿਨਾਹ ਕੀਤੇ ਜਾਣ ਦੀ ਪੁਸ਼ਟੀ ਹੋਈ ਹੈ। ਪੁਲਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਅਤੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ.) ਦਾ ਗਠਨ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ 25 ਸਤੰਬਰ ਨੂੰ ਇੱਥੇ ਮਿਲੀ ਕੁੜੀ ਗੁਆਂਢੀ ਰਾਜ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਹੈ ਪਰ ਉਸ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ, ਕਿਉਂਕਿ ਉਹ ਪੁਲਸ ਨੂੰ ਆਪਣਾ ਨਾਮ ਅਤੇ ਪਤਾ ਠੀਕ ਤਰ੍ਹਾਂ ਨਹੀਂ ਦੱਸ ਪਾ ਰਹੀ ਹੈ। ਪੁਲਸ ਸੁਪਰਡੈਂਟ ਸਚਿਨ ਸ਼ਰਮਾ ਨੇ ਕਿਹਾ,''ਲਗਭਗ 12 ਸਾਲ ਦੀ ਇਕ ਬੱਚੀ ਸੋਮਵਾਰ ਨੂੰ ਉਜੈਨ ਦੇ ਮਹਾਕਾਲ ਪੁਲਸ ਥਾਣਾ ਖੇਤਰ 'ਚ ਇਕ ਸੜਕ 'ਤੇ ਖੂਨ ਨਾਲ ਲੱਥਪੱਥ ਪਾਈ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਮੈਡੀਕਲ ਜਾਂਚ 'ਚ ਉਸ ਨਾਲ ਜਬਰ ਜ਼ਿਨਾਹ ਦੀ ਪੁਸ਼ਟੀ ਹੋਈ ਹੈ।''

ਇਹ ਵੀ ਪੜ੍ਹੋ : 12 ਸਾਲਾ ਮੁੰਡੇ ਨੇ ਲਾਲ ਕਮੀਜ਼ ਲਹਿਰਾ ਕੇ ਟਾਲਿਆ ਵੱਡਾ ਹਾਦਸਾ, ਰੇਲਵੇ ਨੇ ਕੀਤਾ ਸਨਮਾਨਤ

ਐੱਸ.ਪੀ. ਨੇ ਕਿਹਾ ਕਿ ਕਿਉਂਕਿ ਜਬਰ ਜ਼ਿਨਾਹ ਦੀ ਹਾਲਤ ਗੰਭੀਰ ਹੈ, ਇਸ ਲਈ ਉਸ ਨੂੰ ਅੱਗੇ ਦੇ ਇਲਾਜ ਲਈ ਮੰਗਲਵਾਰ ਨੂੰ ਇੰਦੌਰ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਮਹਾਕਾਲ ਥਾਣੇ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਘਟਨਾ ਦੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ,''ਮਾਮਲੇ ਦੀ ਜਾਂਚ ਅਤੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ.) ਦਾ ਗਠਨ ਕੀਤਾ ਗਿਆ ਹੈ ਤਾਂ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।'' ਇਸ ਵਿਚ ਮੱਧ ਪ੍ਰਦੇਸ਼ ਕਾਂਗਰਸ ਮੁਖੀ ਕਮਲਨਾਥ ਨੇ ਪੀੜਤਾ ਨੂੰ ਇਕ ਕਰੋੜ ਰੁਪਏ ਦੀ ਆਰਥਿਕ ਮਦਦ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


DIsha

Content Editor

Related News