15 ਸਾਲਾ ਲੜਕੀ ਨਾਲ 3 ਨੌਜਵਾਨਾਂ ਨੇ ਕੀਤਾ ਗੈਂਗਰੇਪ, ਕਰਵਾਇਆ ਗਰਭਪਾਤ
Monday, Jul 22, 2019 - 12:12 PM (IST)

ਉੱਤਰ ਪ੍ਰਦੇਸ਼— ਉੱਤਰ ਪ੍ਰਦੇਸ਼ ਦੀ ਇਕ 15 ਸਾਲਾ ਲੜਕੀ ਨੇ ਦਾਅਵਾ ਕੀਤਾ ਹੈ ਕਿ ਤਿੰਨ ਨੌਜਵਾਨਾਂ ਨੇ ਉਸ ਦਾ ਗੈਂਗਰੇਪ ਕੀਤਾ ਹੈ। ਪੀੜਤ ਲੜਕੀ ਨੇ ਕਿਹਾ ਹੈ ਕਿ ਗੈਂਗਰੇਪ ਕਾਰਨ ਉਹ ਗਰਭਵਤੀ ਹੋ ਗਈ, ਜਿਸ ਤੋਂ ਬਾਅਦ ਦੋਸ਼ੀਆਂ ਨੇ ਹੀ ਉਸ ਦਾ ਗਰਭਪਾਤ ਕਰਵਾ ਦਿੱਤਾ। ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਮਹੋਬਾ ਜ਼ਿਲੇ ਦਾ ਹੈ। ਪੀੜਤਾ ਨੇ ਪਰਿਵਾਰ ਵਾਲਿਆਂ ਨਾਲ ਚਰਖਾਰੀ ਕੋਤਵਾਲੀ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਅਤੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਐਕਸ਼ਨ ਲੈਣ ਦੀ ਗੱਲ ਕਹੀ ਹੈ। ਪੁਲਸ ਨੇ ਤਿੰਨ ਦੋਸ਼ੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੀੜਤ ਲੜਕੀ ਦਾ ਕਹਿਣਾ ਹੈ ਕਿ ਗੈਂਗਰੇਪ ਤੋਂ ਬਾਅਦ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ।
ਪੀੜਤ ਲੜਕੀ ਅਨੁਸਾਰ ਦੋਸ਼ੀਆਂ ਨੇ ਉਨ੍ਹਾਂ ਨੂੰ ਕਿਹਾ ਕਿ ਕਿਸੇ ਨੂੰ ਮਾਮਲੇ ਬਾਰੇ ਦੱਸਿਆ ਤਾਂ ਜਾਨੋਂ ਮਾਰ ਦੇਣਗੇ। ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਵੀ ਚਿਤਾਵਨੀ ਦਿੱਤੀ ਗਈ ਸੀ। ਪੀੜਤਾ ਅਤੇ ਉਨ੍ਹਾਂ ਦਾ ਪਰਿਵਾਰ ਨਿਆਂ ਦੀ ਗੁਹਾਰ ਲਗਾਉਂਦਾ ਘੁੰਮ ਰਿਹਾ ਹੈ। ਐੱਸ.ਪੀ. ਸਵਾਮੀਨਾਥ ਨੇ ਕਿਹਾ ਕਿ ਚਰਖਾਰੀ ਕੋਤਵਾਲੀ ਦੇ ਇਕ ਪਿੰਡ 'ਚ ਰਹਿਣ ਵਾਲੀ ਲੜਕੀ ਨੇ ਪਿੰਡ ਦੇ ਹੀ ਕੁਝ ਨੌਜਵਾਨਾਂ ਵਿਰੁੱਧ ਗੈਂਗਰੇਪ ਦੀ ਸ਼ਿਕਾਇਤ ਕੀਤੀ ਸੀ।