ਮਾਪਿਆਂ ਨੇ ਝਿੜਕਿਆ ਤਾਂ ਨਾਰਾਜ਼ ਹੋ ਗਈ ਕੁੜੀ ! ਗੁੱਸੇ ''ਚ ਚੁੱਲ ਲਿਆ ਵੱਡਾ ਕਦਮ
Wednesday, Nov 25, 2026 - 11:22 AM (IST)
ਨੈਸ਼ਨਲ ਡੈਸਕ- ਮੰਗਲਵਾਰ ਸਵੇਰੇ ਨੋਇਡਾ ਦੇ ਸੈਕਟਰ 100 ’ਚ ਲੋਟਸ ਬੁਲੇਵਾਰਡ ਸੋਸਾਇਟੀ ਦੀ 19ਵੀਂ ਮੰਜ਼ਿਲ ਤੋਂ ਡਿੱਗਣ ਨਾਲ 16 ਸਾਲ ਦੀ 11ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਹੋ ਗਈ। ਪੁਲਸ ਨੂੰ ਖੁਦਕੁਸ਼ੀ ਦਾ ਸ਼ੱਕ ਹੈ। ਮੌਤ ਦੇ ਸਹੀ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਸੈਕਟਰ 39 ਪੁਲਸ ਸਟੇਸ਼ਨ ਦੇ ਇੰਸਪੈਕਟਰ-ਇੰਚਾਰਜ ਡੀ.ਪੀ. ਸ਼ੁਕਲਾ ਨੇ ਦੱਸਿਆ ਕਿ ਸੋਸਾਇਟੀ ਦੇ ਰਹਿਣ ਵਾਲੇ ਅਭਿਨਵ ਦੂਬੇ ਦੀ ਧੀ ਦਿਸ਼ਿਤਾ ਦੂਬੇ ਮੰਗਲਵਾਰ ਤੜਕੇ ਲੱਗਭਗ 3 ਵਜੇ ਆਪਣੇ ਫਲੈਟ ਦੀ ਬਾਲਕੋਨੀ ਤੋਂ ਡਿੱਗ ਪਈ। ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪੁਲਸ ਉੱਥੇ ਪਹੁੰਚੀ ਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਕਿਸੇ ਮੁੱਦੇ ’ਤੇ ਆਪਣੇ ਪਰਿਵਾਰਕ ਮੈਂਬਰਾਂ ਵੱਲੋਂ ਝਿੜਕਣ ਤੋਂ ਬਾਅਦ ਪਰੇਸ਼ਾਨ ਸੀ। ਪੁਲਸ ਉਸ ਦੇ ਮੋਬਾਈਲ ਫੋਨ ਦੀ ਜਾਂਚ ਕਰ ਰਹੀ ਹੈ। ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਘਟਨਾ ਸਮੇਂ ਵਧੇਰੇ ਲੋਕ ਸੁੱਤੇ ਹੋਏ ਸਨ। ਸੁਰੱਖਿਆ ਗਾਰਡ ਨੇ ਪਰਿਵਾਰ ਨੂੰ ਘਟਨਾ ਬਾਰੇ ਸੂਚਿਤ ਕੀਤਾ ਜਿਸ ਤੋਂ ਬਾਅਦ ਉਹ ਮੌਕੇ ’ਤੇ ਪਹੁੰਚੇ।
