ਗਲਤੀ ਨਾਲ ਗੋਲੀ ਚੱਲਣ ਕਾਰਨ 8 ਸਾਲਾ ਬੱਚੀ ਜ਼ਖ਼ਮੀ
Thursday, Dec 26, 2024 - 05:08 PM (IST)
ਗੁਮਲਾ- ਝਾਰਖੰਡ ਦੇ ਗੁਮਲਾ ਜ਼ਿਲ੍ਹੇ 'ਚ ਗਲਤੀ ਨਾਲ ਗੋਲੀ ਚੱਲਣ ਨਾਲ 8 ਸਾਲਾ ਇਕ ਬੱਚੀ ਜ਼ਖਮੀ ਹੋ ਗਈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਆਈਈਡੀ ਧਮਾਕੇ 'ਚ ਬੱਚੀ ਜ਼ਖਮੀ ਨਹੀਂ ਹੋਈ, ਜਿਵੇਂ ਕਿ ਮੀਡੀਆ ਦੇ ਇੱਕ ਵਰਗ ਨੇ ਆਪਣੀਆਂ ਖ਼ਬਰਾਂ 'ਚ ਦਾਅਵਾ ਕੀਤਾ ਹੈ। ਪੁਲਸ ਸੁਪਰਡੈਂਟ (ਐੱਸਪੀ) ਨੇ ਦੱਸਿਆ ਕਿ ਮੰਗਲਵਾਰ ਸਵੇਰੇ ਕਰੀਬ 11 ਵਜੇ ਜੰਗਲੀ ਜਾਨਵਰਾਂ ਅਤੇ ਪੰਛੀਆਂ ਨੂੰ ਭਜਾਉਣ ਲਈ ਇਸਤੇਮਾਲ ਕੀਤੀ ਜਾਣ ਵਾਲੀ ਬੰਦੂਕ ਗਲਤੀ ਨਾਲ ਚੱਲ ਗਈ, ਜਿਸ ਨਾਲ ਬੱਚੀ ਜ਼ਖਮੀ ਹੋ ਗਈ।
ਉਨ੍ਹਾਂ ਨੇ ਬੱਚੀ ਦੇ ਆਈਈਡੀ ਧਮਾਕੇ 'ਚ ਜ਼ਖ਼ਮੀ ਹੋਣ ਦੀਆਂ ਖ਼ਬਰਾਂ ਨੂੰ ਰੱਦ ਕੀਤਾ। ਐੱਸਪੀ ਮੁਤਾਬਕ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਨਹੀਂ ਦਿੱਤੀ ਅਤੇ ਉਸ ਨੂੰ ਨਿੱਜੀ ਹਸਪਤਾਲ ਲੈ ਗਏ। ਉਨ੍ਹਾਂ ਦੱਸਿਆ ਕਿ ਡਾਕਟਰਾਂ ਨੇ ਬੱਚੀ ਨੂੰ ਰਾਜਿੰਦਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਰਾਂਚੀ ਰੈਫਰ ਕਰ ਦਿੱਤਾ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਐੱਸਪੀ ਮੁਤਾਬਕ ਪੁਲਸ ਦੀ ਟੀਮ ਨੇ ਪਿੰਡ ਜਾ ਕੇ ਬੱਚੀ ਦੇ ਘਰੋਂ ਬੰਦੂਕ ਬਰਾਮਦ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਬੱਚੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਦਰਜ ਕਰ ਲਏ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8