ਮੱਛੀ ਮਾਰਕੀਟ ''ਚ ਕੁੜੀ ਦਾ ਬੇਰਹਿਮੀ ਨਾਲ ਕਤਲ, ਗੁੱਸੇ ''ਚ ਵਪਾਰੀਆਂ ਨੇ ਬੰਦ ਕੀਤੇ ਬਾਜ਼ਾਰ

Monday, Feb 02, 2026 - 05:12 PM (IST)

ਮੱਛੀ ਮਾਰਕੀਟ ''ਚ ਕੁੜੀ ਦਾ ਬੇਰਹਿਮੀ ਨਾਲ ਕਤਲ, ਗੁੱਸੇ ''ਚ ਵਪਾਰੀਆਂ ਨੇ ਬੰਦ ਕੀਤੇ ਬਾਜ਼ਾਰ

ਨੈਸ਼ਨਲ ਡੈਸਕ : ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਦੇ ਮੱਛੀ ਮਾਰਕੀਟ 'ਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਇੱਕ ਨੌਜਵਾਨ ਨੇ ਦਿਨ-ਦਹਾੜੇ ਕੁੜੀ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਹੈ।

ਪੁਲਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਘਟਨਾ ਸੋਮਵਾਰ ਸਵੇਰੇ ਕਰੀਬ 10:30 ਵਜੇ ਵਾਪਰੀ। ਮੁਲਜ਼ਮ ਨੇ ਬਾਜ਼ਾਰ ਵਿੱਚ ਕੁੜੀ 'ਤੇ ਹਮਲਾ ਕਰ ਕੇ ਉਸ ਦਾ ਗਲਾ ਵੱਢ ਦਿੱਤਾ। ਗੰਭੀਰ ਰੂਪ ਵਿੱਚ ਜ਼ਖ਼ਮੀ ਕੁੜੀ ਨੂੰ ਤੁਰੰਤ ਦੂਨ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਆਕਾਸ਼ ਕੁਮਾਰ ਉਰਫ਼ ਗੋਲੂ ਵਜੋਂ ਹੋਈ ਹੈ। ਮੁਲਜ਼ਮ ਮੰਨੂਗੰਜ ਇਲਾਕੇ ਦਾ ਰਹਿਣ ਵਾਲਾ ਹੈ ਅਤੇ ਉਹ ਬਾਜ਼ਾਰ ਦੀ ਹੀ ਇੱਕ ਦੁਕਾਨ ਵਿੱਚ ਕੰਮ ਕਰਦਾ ਸੀ। ਇਸ ਘਟਨਾ ਤੋਂ ਗੁੱਸੇ ਵਿੱਚ ਆਏ ਵਪਾਰੀਆਂ ਨੇ ਮੱਛੀ ਬਾਜ਼ਾਰ, ਪਲਟਨ ਬਾਜ਼ਾਰ ਅਤੇ ਆਸ-ਪਾਸ ਦੇ ਸਾਰੇ ਬਾਜ਼ਾਰ ਬੰਦ ਕਰ ਦਿੱਤੇ। ਵਪਾਰੀਆਂ ਨੇ ਪੁਲਸ 'ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਮ੍ਰਿਤਕ ਕੁੜੀ ਨੇ 3-4 ਦਿਨ ਪਹਿਲਾਂ ਹੀ ਮੁਲਜ਼ਮ ਖ਼ਿਲਾਫ਼ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੁਲਸ ਨੇ ਸਮੇਂ ਸਿਰ ਕਾਰਵਾਈ ਕੀਤੀ ਹੁੰਦੀ, ਤਾਂ ਅੱਜ ਕੁੜੀ ਦੀ ਜਾਨ ਬਚ ਸਕਦੀ ਸੀ। ਫਿਲਹਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

 

 


author

Shivani Bassan

Content Editor

Related News