ਕੁੜੀ ਨੂੰ ਜੰਗਲ 'ਚ ਲਿਜਾ ਗੁਆਂਢੀ ਵਲੋਂ ਜਬਰ ਜ਼ਿਨਾਹ, ਪੁਲਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

Wednesday, Jun 04, 2025 - 05:41 PM (IST)

ਕੁੜੀ ਨੂੰ ਜੰਗਲ 'ਚ ਲਿਜਾ ਗੁਆਂਢੀ ਵਲੋਂ ਜਬਰ ਜ਼ਿਨਾਹ, ਪੁਲਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਬਾਂਦਾ- ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ 'ਚ ਚਿੱਲਾ ਖੇਤਰ ਦੇ ਇਕ ਪਿੰਡ 'ਚ 3 ਸਾਲ ਦੀ ਇਕ ਬੱਚੀ ਨਾਲ ਜਬਰ ਜ਼ਿਨਾਹ ਕਰਨ ਇਕ ਮੁਲਜ਼ਮ ਨੂੰ ਪੁਲਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਬਾਂਦਾ ਦੇ ਪੁਲਸ ਸੁਪਰਡੈਂਟ ਪਲਾਸ਼ ਬੰਸਲ ਨੇ ਬੁੱਧਵਾਰ ਨੂੰ ਦੱਸਿਆ ਕਿ ਚਿੱਲਾ ਥਾਣਾ ਖੇਤਰ ਦੇ ਇਕ ਪਿੰਡ 'ਚ 3 ਸਾਲ ਦੀ ਕੁੜੀ ਮੰਗਲਵਾਰ ਸ਼ਾਮ 4 ਵਜੇ ਆਪਣੇ ਘਰ ਤੋਂ ਲਾਪਤਾ ਹੋ ਗਈ, ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਦੇਰ ਰਾਤ ਭਾਲ ਦੌਰਾਨ ਬੱਚੀ ਨੂੰ ਜ਼ਖ਼ਮੀ ਹਾਲਤ 'ਚ ਜੰਗਲ 'ਚ ਦੇਖਿਆ ਅਤੇ ਉਸ ਨੂੰ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ।

ਇਹ ਵੀ ਪੜ੍ਹੋ : ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ

ਐੱਸ.ਪੀ. ਨੇ ਦੱਸਿਆ ਕਿ ਕੁਝ ਸ਼ੱਕੀ ਲੋਕਾਂ ਨੂੰ ਹਿਰਾਸਤ 'ਚ ਲੈਣ ਤੋਂ ਬਾਅਦ ਪਤਾ ਲੱਗਾ ਕਿ ਪੀੜਤਾ ਦੇ ਗੁਆਂਢ 'ਚ ਰਹਿਣ ਵਾਲੇ ਨੌਜਵਾਨ ਸੁਨੀਲ ਨਿਸ਼ਾਦ (24) ਨੇ ਕੁੜੀ ਨੂੰ ਜੰਗਲ 'ਚ ਲਿਜਾ ਕੇ ਉਸ ਨਾਲ ਜਬਰ ਜ਼ਿਨਾਹ ਕੀਤਾ ਅਤੇ ਉਸ ਨੂੰ ਜ਼ਖ਼ਮੀ ਹਾਲਤ 'ਚ ਛੱਡ ਕੇ ਦੌੜ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ ਅਤੇ ਦੇਰ ਰਾਤ ਕਰੀਬ 2 ਵਜੇ ਜੰਗਲ 'ਚ ਹੀ ਪੁਲਸ ਅਤੇ ਮੁਲਜ਼ਮ ਵਿਚਾਲੇ ਮੁਕਾਬਲਾ ਹੋਇਆ। ਅਧਿਕਾਰੀ ਨੇ ਦੱਸਿਆ ਕਿ ਪੁਲਸ ਦੀ ਗੋਲੀ ਪੈਰ 'ਚ ਲੱਗਣ ਨਾਲ ਮੁਲਜ਼ਮ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਬਾਅਦ 'ਚ ਗ੍ਰਿਫ਼ਤਾਰ ਕਰ ਲਿਆ ਗਿਆ। ਬੰਸਲ ਨੇ ਦੱਸਿਆ ਕਿ ਜ਼ਖ਼ਮੀ ਮੁਲਜ਼ਮ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News