ਕੁੜੀ ਦੀ ਖਰੀਦ-ਫਰੋਖਤ ਕਰਨ ਵਾਲੇ ਦੋਸ਼ੀਆਂ 'ਤੇ ਪ੍ਰਸ਼ਾਸਨ ਦੀ ਕਾਰਵਾਈ, ਢਾਹ ਦਿੱਤੀਆਂ ਗੈਰ-ਕਾਨੂੰਨੀ ਜਾਇਦਾਦਾਂ
Monday, Jul 27, 2026 - 05:46 PM (IST)
ਜੈਪੁਰ- ਰਾਜਸਥਾਨ ਦੇ ਅਜਮੇਰ 'ਚ ਪੁਲਸ ਅਤੇ ਸਥਾਨਕ ਪ੍ਰਸ਼ਾਸਨ ਨੇ ਨਾਬਾਲਗ ਕੁੜੀ ਦੀ ਖਰੀਦ-ਫਰੋਖਤ ਦੇ ਦੋਸ਼ੀਆਂ ਦੀਆਂ ਗੈਰ-ਕਾਨੂੰਨੀ ਨਿਰਮਾਣ ਢਾਹੁਣੇ ਸ਼ੁਰੂ ਕਰ ਦਿੱਤੇ ਹਨ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਰਗਾਹ ਥਾਣਾ ਖੇਤਰ 'ਚ ਇਕ ਨਾਬਾਲਗ ਕੁੜੀ ਨੂੰ 32 ਹਜ਼ਾਰ ਰੁਪਏ 'ਚ ਵੇਚੇ ਜਾਣ ਦੇ ਗੰਭੀਰ ਮਾਮਲਿਆਂ 'ਚ ਗ੍ਰਿਫ਼ਤਾਰ ਮੁੱਖ ਦੋਸ਼ੀਆਂ ਦੀ ਗੈਰ-ਕਾਨੂੰਨੀ ਰੂਪ ਨਾਲ ਇਕੱਠੀਆਂ ਜਾਇਦਾਦਾਂ ਅਤੇ ਕਬਜ਼ਿਆਂ ਨੂੰ ਢਾਹੁਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਜ਼ਿਲ੍ਹਾ ਪੁਲਸ ਸੁਪਰਡੈਂਟ ਹਰਸ਼ਵਰਧਨ ਅਗਰਵਾਲਾ ਨੇ ਦੱਸਿਆ ਕਿ ਪੁਲਸ ਅਤੇ ਪ੍ਰਸ਼ਾਸਨ ਦੀ ਟੀਮ ਨੇ ਦੋਸ਼ੀਆਂ ਦੇ ਰਿਕਾਰਡ ਦੇਖਣ ਤੋਂ ਬਾਅਦ ਉਨ੍ਹਾਂ ਦੇ ਟਿਕਾਣਿਆਂ 'ਤੇ ਬੁਲਡੋਜ਼ਰ ਅਤੇ ਹਥੌੜੇ ਚਲਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਕਾਰਵਾਈ ਦੌਰਾਨ ਮੌਕੇ 'ਤੇ ਸ਼ਆਂਤੀ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ ਅੇਤ ਪੁਲਸ ਅਤੇ ਨਗਰ ਨਿਗਮ/ਪ੍ਰਸ਼ਾਸਨ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹੇ।
ਅਗਰਵਾਲਾ ਨੇ ਦੱਸਿਆ ਕਿ ਮਾਮਲੇ 'ਚ ਸ਼ਾਮਲ 2 ਮੁੱਖ ਮਹਿਲਾ ਦੋਸ਼ੀਆਂ- ਅਫਸਾਨਾ ਉਰਫ਼ ਬਿਜਲੀ (36) ਅਤੇ ਆਫਰੀਨ ਉਰਫ਼ ਨੂਰਜਹਾਂ (36) ਅਜਮੇਰ ਖ਼ਿਲਾਫ਼ ਚੱਲ-ਅਚੱਲ ਜਾਇਦਾਦਾਂ ਦੀ ਜਾਂਚ ਕਰ ਕੇ ਇਹ ਸਿੱਧੀ ਕਾਰਵਾਈ ਕੀਤੀ ਗਈ। ਪੁਲਸ ਨੇ ਦੋਸ਼ੀਆਂ ਖ਼ਿਲਾਫ਼ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐੱਨਐੱਸਐੱਸ) ਦੀ ਧਾਰਾ 107 ਦੇ ਅਧੀਨ ਕਾਰਵਾਈ ਕੀਤੀ। ਮੁਲਜ਼ਮਾਂ ਦੀਆਂ ਅਪਰਾਧਿਕ ਤੌਰ 'ਤੇ ਪ੍ਰਾਪਤ ਕੀਤੀਆਂ ਜਾਇਦਾਦਾਂ, ਉਨ੍ਹਾਂ ਦੇ ਬੈਂਕ ਖਾਤਿਆਂ ਅਤੇ ਗੈਰ-ਕਾਨੂੰਨੀ ਕਬਜ਼ਿਆਂ ਦੇ ਵੇਰਵੇ ਇਕੱਠੇ ਕੀਤੇ ਗਏ ਹਨ। ਸਬੰਧਤ ਪ੍ਰਸ਼ਾਸਕੀ ਵਿਭਾਗਾਂ ਨਾਲ ਤਾਲਮੇਲ ਕਰਕੇ, ਜਨਤਕ ਜ਼ਮੀਨਾਂ ਅਤੇ ਅਣਅਧਿਕਾਰਤ ਢਾਂਚਿਆਂ 'ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਕਾਨੂੰਨ ਅਨੁਸਾਰ ਢਾਹਿਆ ਅਤੇ ਜ਼ਬਤ ਕੀਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
