14 ਸਾਲਾ ਮੁੰਡੇ ਨੇ 7 ਸਾਲ ਦੀ ਕੁੜੀ ਦੀ ਨਾਲ ਕੀਤਾ ਜਬਰ ਜ਼ਿਨਾਹ, ਜੰਗਲ ''ਚ ਇਸ ਹਾਲਤ ''ਚ ਮਿਲੀ ਬੱਚੀ

Thursday, Nov 19, 2020 - 12:52 PM (IST)

ਫਤਿਹਪੁਰ- ਉੱਤਰ ਪ੍ਰਦੇਸ਼ ਦੇ ਫਤਿਹਪੁਰ ਜ਼ਿਲ੍ਹੇ 'ਚ 14 ਸਾਲਾ ਮੁੰਡੇ ਵਲੋਂ 7 ਸਾਲਾ ਬੱਚੀ ਨਾਲ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੀ ਨੂੰ ਗੰਭੀਰ ਹਾਲਤ 'ਚ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਫਤਿਹਪੁਰ ਦੇ ਐਡੀਸ਼ਨਲ ਪੁਲਸ ਸੁਪਰਡੈਂਟ (ਏ.ਐੱਸ.ਪੀ.) ਰਾਜੇਸ਼ ਕੁਮਾਰ ਨੇ ਦਰਜ ਰਿਪੋਰਟ ਦੇ ਹਵਾਲੇ ਤੋਂ ਵੀਰਵਾਰ ਨੂੰ ਦੱਸਿਆ ਕਿ ਬੁੱਧਵਾਰ ਨੂੰ ਬਿੰਦਕੀ ਕੋਤਵਾਲੀ ਖੇਤਰ ਦੇ ਇਕ ਪਿੰਡ 'ਚ ਇਕ 7 ਸਾਲਾ ਬੱਚੀ ਨਾਲ ਉਸ ਦੇ ਗੁਆਂਢੀ 14 ਸਾਲਾ ਮੁੰਡੇ ਵਲੋਂ ਜਬਰ ਜ਼ਿਨਾਹ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : 6ਵੀਂ 'ਚ ਪੜ੍ਹਦੀ ਮਾਸੂਮ ਬੱਚੀ 10 ਕਿਲੋਮੀਟਰ ਪੈਦਲ ਚੱਲ ਕੇ ਪਿਤਾ ਖ਼ਿਲਾਫ਼ ਇਹ ਸ਼ਿਕਾਇਤ ਕਰਨ ਲਈ ਪਹੁੰਚੀ

ਉਨ੍ਹਾਂ ਨੇ ਦੱਸਿਆ ਕਿ ਇਸ ਸਿਲਸਿਲੇ 'ਚ ਰਾਤ ਨੂੰ ਹੀ ਜਬਰ ਜ਼ਿਨਾਹ ਦਾ ਮੁਕੱਦਮਾ ਦਰਜ ਕਰ ਕੇ ਪੀੜਤਾ ਨੂੰ ਹਸਪਤਾਲ 'ਚ ਦਾਖ਼ਲ ਕਰਵਾ ਦਿੱਤਾ ਗਿਆ ਹੈ। ਨਾਲ ਹੀ ਦੋਸ਼ੀ ਨੂੰ ਵੀ ਫੜ ਲਿਆ ਗਿਆ ਹੈ। ਪੁਲਸ ਸੂਤਰਾਂ ਨੇ ਦੱਸਿਆ ਕਿ ਬੱਚੀ ਦੇ ਕਾਫ਼ੀ ਦੇਰ ਤੱਕ ਘਰ ਨਹੀਂ ਆਈ ਤਾਂ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਕੀਤੀ ਤਾਂ ਉਹ ਜੰਗਲ 'ਚ ਬੇਹੋਸ਼ੀ ਦੀ ਹਾਲਤ 'ਚ ਮਿਲੀ। ਉਸ ਤੋਂ ਬਾਅਦ ਉਨ੍ਹਾਂ ਨੇ ਘਟਨਾ ਬਾਰੇ ਪੁਲਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ : 6 ਸਾਲਾ ਬੱਚੇ ਨੂੰ ਮਿਲੀ ਸਪੇਨ ਦੀ ਮਾਂ, ਵਿਦਾਈ ਸਮੇਂ ਰੋਕਿਆਂ ਨਾ ਰੁਕੇ ਸਭ ਦੇ ਹੰਝੂ (ਤਸਵੀਰਾਂ)


DIsha

Content Editor

Related News