ਲੇਹ 'ਚ ਕੁੜੀ ਨਾਲ ਜਬਰ ਜ਼ਿਨਾਹ, ਪੁਲਸ ਨੇ 48 ਘੰਟਿਆਂ ਅੰਦਰ ਦੋਸ਼ੀ ਕੀਤਾ ਗ੍ਰਿਫ਼ਤਾਰ

Sunday, Apr 02, 2023 - 04:27 PM (IST)

ਲੇਹ 'ਚ ਕੁੜੀ ਨਾਲ ਜਬਰ ਜ਼ਿਨਾਹ, ਪੁਲਸ ਨੇ 48 ਘੰਟਿਆਂ ਅੰਦਰ ਦੋਸ਼ੀ ਕੀਤਾ ਗ੍ਰਿਫ਼ਤਾਰ

ਲੇਹ (ਭਾਸ਼ਾ)- ਲੱਦਾਖ ਦੇ ਲੇਹ ਜ਼ਿਲ੍ਹੇ 'ਚ ਇਕ ਵਿਅਕਤੀ ਨੇ 12 ਸਾਲਾ ਇਕ ਕੁੜੀ ਨਾਲ ਜਬਰ ਜ਼ਿਨਾਹ ਕੀਤਾ ਅਤੇ ਉਸ ਨੂੰ ਮਾਰਨ ਦੀ ਵੀ ਕੋਸ਼ਿਸ਼ ਕੀਤੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਸ਼ਨੀਵਾਰ ਨੂੰ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ 48 ਘੰਟਿਆਂ ਅੰਦਰ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ। ਲੇਹ ਦੀ ਸੀਨੀਅਰ ਪੁਲਸ ਸੁਪਰਡੈਂਟ ਪੀ.ਡੀ. ਨਿਤਿਆ ਨੇ ਦੱਸਿਆ ਕਿ ਇਕ ਖੱਡ ਅੰਦਰ ਮਰਨ ਲਈ ਛੱਡ ਦਿੱਤੇ ਜਾਣ ਬਾਵਜੂਦ ਕੁੜੀ ਨੇ ਹਿੰਮਤ ਜੁਟਾਈ ਅਤੇ 5 ਕਿਲੋਮੀਟਰ ਪੈਦਲ ਤੁਰ ਕੇ ਆਪਣੇ ਪਰਿਵਾਰ ਕੋਲ ਪਹੁੰਚੀ, ਜਿਨ੍ਹਾਂ ਨੇ ਉਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ।

ਉਨ੍ਹਾਂ ਕਿਹਾ ਕਿ ਲੇਹ ਪੁਲਸ ਥਾਣੇ ਦੇ ਮਹਿਲਾ ਸੈੱਲ ਨੂੰ 29 ਮਾਰਚ ਨੂੰ ਹਸਪਤਾਲ ਤੋਂ ਫ਼ੋਨ ਆਇਆ ਕਿ ਇਕ ਜ਼ਖ਼ਮੀ ਕੁੜੀ, ਜਿਸ ਦਾ ਜਿਨਸੀ ਸ਼ੋਸ਼ਣ ਵੀ ਕੀਤਾ ਗਿਆ ਸੀ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਪੁਲਸ ਦੀ ਇਕ ਟੀਮ ਹਸਪਤਾਲ ਪਹੁੰਚੀ ਅਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 363 (ਅਗਵਾ) ਅਤੇ 307 (ਕਤਲ ਦੀ ਕੋਸ਼ਿਸ਼) ਦੇ ਨਾਲ-ਨਾਲ ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ।


author

DIsha

Content Editor

Related News