ਸਨਸਨੀ ਵਾਰਦਾਤ: 12ਵੀਂ ਜਮਾਤ ''ਚ ਪੜ੍ਹਦੀ ਵਿਦਿਆਰਥਣ ਨੂੰ ਬਦਮਾਸ਼ਾਂ ਨੇ ਘਰ ਅੰਦਰ ਦਾਖ਼ਲ ਹੋ ਕੇ ਮਾਰੀ ਗੋਲੀ

10/25/2020 5:57:38 PM

ਫਿਰੋਜ਼ਾਬਾਦ— ਉੱਤਰ ਪ੍ਰਦੇਸ਼ 'ਚ ਅਪਰਾਧਾਂ ਦਾ ਗਰਾਫ਼ ਘੱਟ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ 'ਚ ਕੁਝ ਬਦਮਾਸ਼ਾਂ ਨੇ ਘਰ 'ਚ ਦਾਖ਼ਲ ਹੋ ਕੇ ਵਿਦਿਆਰਥਣ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਦੇ ਪਿੱਛੇ ਛੇੜਛਾੜ ਦਾ ਵਿਰੋਧ ਕਰਨਾ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ਵਿਚ ਕੁੜੀ ਦੇ ਪਿਤਾ ਨੇ ਤਿੰਨ ਨੌਜਵਾਨਾਂ ਦੇ ਨਾਂ ਲਏ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ, ਜਦੋਂ ਕੁਝ ਬਦਮਾਸ਼ਾਂ ਨੇ ਇਕ ਵਿਦਿਆਰਥਣ ਦਾ ਘਰ 'ਚ ਦਾਖ਼ਲ ਹੋ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਹਥਿਆਰਬੰਦ ਬਦਮਾਸ਼ਾਂ ਨੇ ਘਰ 'ਚ ਦਾਖ਼ਲ ਹੋ ਕੇ 16 ਸਾਲ ਦੀ ਵਿਦਿਆਰਥਣ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਨ ਮਗਰੋਂ ਫਰਾਰ ਹੋ ਗਏ। ਘਟਨਾ ਦੇ ਪਿੱਛੇ ਦਾ ਕਾਰਨ ਵਿਦਿਆਰਥਣ ਨਾਲ ਛੇੜਛਾੜ ਦਾ ਵਿਰੋਧ ਕਰਨਾ ਦੱਸਿਆ ਜਾ ਰਿਹਾ ਹੈ। ਮੌਕੇ 'ਤੇ ਪੁੱਜੀ ਪੁਲਸ ਦੋਸ਼ੀਆਂ ਦੀ ਭਾਲ ਵਿਚ ਜੁੱਟ ਗਈ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਫਿਰੋਜ਼ਾਬਾਦਦ ਵਿਚ ਦਹਿਸ਼ਤ ਦਾ ਮਾਹੌਲ ਹੈ।

ਕੁੜੀ ਦੇ ਪਿਤਾ ਦਾ ਕਹਿਣਾ ਹੈ ਕਿ ਕੁਝ ਲੋਕਾਂ ਨੇ ਮੇਰੇ ਘਰ ਅੰਦਰ ਦਾਖ਼ਲ ਹੋ ਕੇ ਕੁੱਟਮਾਰ ਕੀਤੀ ਅਤੇ ਮੇਰੀ ਧੀ ਦੇ ਸਿਰ 'ਚ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪਿਤਾ ਦਾ ਦੋਸ਼ ਹੈ ਕਿ ਤਿੰਨ ਨੌਜਵਾਨਾਂ ਨੇ ਉਨ੍ਹਾਂ ਦੀ ਧੀ ਨੂੰ ਗੋਲੀ ਮਾਰੀ ਹੈ। ਉਨ੍ਹਾਂ ਦੀ ਧੀ 12ਵੀਂ ਜਮਾਤ ਦੀ ਵਿਦਿਆਰਥਣ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਘਰ ਆ ਰਹੀ ਸੀ ਤਾਂ ਉਸ ਨਾਲ ਰਾਹ 'ਚ ਛੇੜਛਾੜ ਕੀਤੀ, ਜਿਸ ਦਾ ਉਸ ਨੇ ਮੂੰਹ ਤੋੜ ਜਵਾਬ ਦਿੱਤਾ। ਉਸ ਤੋਂ ਬਾਅਦ ਇਨ੍ਹਾਂ ਲੋਕਾਂ ਨੇ ਘਰ ਅੰਦਰ ਦਾਖ਼ਲ ਹੋ ਕੇ ਉਸ ਨੂੰ ਗੋਲੀ ਮਾਰ ਦਿੱਤੀ। 

ਓਧਰ ਮਾਮਲੇ ਵਿਚ ਐੱਸ. ਐੱਸ. ਪੀ. ਸਚਿੰਦ ਕੁਮਾਰ ਪਟੇਲ ਨੇ ਦੱਸਿਆ ਕਿ ਰਸੂਲਪੁਰ ਦੇ ਪ੍ਰੇਮ ਨਗਰ ਦੀ ਇਹ ਘਟਨਾ ਹੈ। ਇੱਥੇ ਕਤਲ ਦੀ ਸੂਚਨਾ ਤੋਂ ਬਾਅਦ ਅਸੀਂ ਲੋਕ ਮੌਕੇ 'ਤੇ ਪੁੱਜੇ। ਮਾਮਲੇ ਵਿਚ ਮ੍ਰਿਤਕ ਦੇ ਪਿਤਾ ਨੇ 3 ਲੋਕਾਂ ਦੇ ਨਾਂ ਦੱਸੇ ਹਨ, ਜਿਨ੍ਹਾਂ 'ਤੇ ਘਰ ਅੰਦਰ ਦਾਖ਼ਲ ਹੋ ਕੇ ਕਤਲ ਕਰਨ ਦਾ ਦੋਸ਼ ਹੈ। ਇਸ ਮਾਮਲੇ ਵਿਚ 3 ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਛੇਤੀ ਹੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਕੀਤੀ ਜਾਵੇਗੀ।


Tanu

Content Editor Tanu