ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ

07/02/2022 4:53:46 PM

ਜੰਮੂ- ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਇਕ ਸਰਕਾਰੀ ਸੈਕੰਡਰੀ ਸਕੂਲ ’ਚ ਰਾਸ਼ਟਰੀ ਗੀਤ ਮਗਰੋਂ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲਾਉਣ ’ਤੇ ਕੁਝ ਵਿਦਿਆਰਥੀਆਂ ਵਲੋਂ ਉਨ੍ਹਾਂ ਨੂੰ ਧਮਕੀ ਦਿੱਤੀ ਗਈ। ਸੋਸ਼ਲ ਮੀਡੀਆ ’ਤੇ ਪ੍ਰਸਾਰਿਤ ਇਕ ਆਡੀਓ ਸੰਦੇਸ਼ ਮੁਤਾਬਕ ਕੁਝ ਵਿਦਿਆਰਥਣਾਂ ਦੇ ਇਕ ਸਮੂਹ ਵਲੋਂ ਉਨ੍ਹਾਂ ਨੂੰ ਸਕੂਲ ਕੰਪਲੈਕਸ ’ਚ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲਾਉਣ ’ਤੇ ਧਮਕਾਉਣ ਦਾ ਦੋਸ਼ ਲਾਇਆ ਹੈ।

ਇਕ ਵਿਦਿਆਰਥਣ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਿਦਿਆਰਥੀ ਸਮੂਹ ਵਲੋਂ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲਾਉਣ ’ਤੇ ਕੁੱਟਣ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੂੰ ਆਪਣੇ ਨਿਯਮਾਂ ਅਤੇ ਸ਼ਰਤਾਂ ਦਾ ਪਾਲਣ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਕੁਝ ਸੀਨੀਅਰਾਂ, ਸਹਿਪਾਠੀਆਂ ਅਤੇ ਜੂਨੀਅਰਾਂ ਨੇ ਧਮਕੀ ਦਾ ਇਤਰਾਜ਼ ਕੀਤਾ। ਸਾਡੇ ਅਧਿਆਪਕਾਂ ਨੇ ਇਸ ਗੱਲ ’ਤੇ ਕੋਈ ਟਿੱਪਣੀ ਨਹੀਂ ਕੀਤੀ। ਇਸ ਬਾਬਤ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਇਕ ਕਾਪੀ ਸੌਂਪੀ ਹੈ। ਫ਼ਿਲਹਾਲ ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਅਸ਼ੋਕ ਕੁਮਾਰ ਸ਼ਰਮਾ ਨੇ ਕਿਹਾ ਕਿ ਜੰਮੂ ਦੇ ਮੁੱਖ ਸਿੱਖਿਆ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।

Tanu

This news is Content Editor Tanu