ਹੈਵਾਨੀਅਤ ਦੀਆਂ ਹੱਦਾਂ ਪਾਰ, ਮੰਗੇਤਰ ਦੇ ਸਾਹਮਣੇ ਲੜਕੀ ਨਾਲ ਕੀਤਾ ਸਮੂਹਿਕ ਜਬਰ-ਜ਼ਿਨਾਹ

Saturday, Oct 26, 2024 - 11:59 PM (IST)

ਹੈਵਾਨੀਅਤ ਦੀਆਂ ਹੱਦਾਂ ਪਾਰ, ਮੰਗੇਤਰ ਦੇ ਸਾਹਮਣੇ ਲੜਕੀ ਨਾਲ ਕੀਤਾ ਸਮੂਹਿਕ ਜਬਰ-ਜ਼ਿਨਾਹ

ਨਯਾਗੜ੍ਹ — ਜ਼ਿਲ੍ਹੇ 'ਚ ਇਕ ਲੜਕੀ ਨਾਲ ਹੈਵਾਨੀਅਤ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਤਿੰਨ ਨੌਜਵਾਨਾਂ ਨੇ ਲੜਕੀ ਨਾਲ ਉਸ ਦੇ ਮੰਗੇਤਰ ਦੇ ਸਾਹਮਣੇ ਸਮੂਹਿਕ ਜਬਰ-ਜ਼ਿਨਾਹ ਕੀਤਾ। ਤਿੰਨਾਂ ਦੋਸ਼ੀਆਂ ਨੇ ਮੰਦਰ ਤੋਂ ਵਾਪਸ ਆ ਰਹੀ ਲੜਕੀ ਅਤੇ ਉਸ ਦੇ ਮੰਗੇਤਰ ਨੂੰ ਰਸਤੇ 'ਚ ਰੋਕ ਲਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਚਾਕੂ ਦੀ ਨੋਕ 'ਤੇ ਮੰਗੇਤਰ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਤਿੰਨਾਂ ਨੇ ਲੜਕੀ ਨਾਲ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਦਿੱਤਾ। ਦੋਸ਼ੀਆਂ ਨੇ ਇਸ ਦੀ ਵੀਡੀਓ ਵੀ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ। ਪੁਲਸ ਨੇ ਇਸ ਮਾਮਲੇ ਵਿੱਚ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮੰਦਰ ਤੋਂ ਪਰਤਦੇ ਸਮੇਂ ਰੋਕਿਆ ਰਸਤਾ
ਦਰਅਸਲ, ਪੂਰਾ ਮਾਮਲਾ ਉੜੀਸਾ ਦੇ ਨਯਾਗੜ੍ਹ ਜ਼ਿਲ੍ਹੇ ਦੇ ਫਤਿਹਗੜ੍ਹ ਦਾ ਹੈ। ਇੱਥੇ ਤਿੰਨ ਨੌਜਵਾਨਾਂ ਨੇ 21 ਸਾਲਾ ਲੜਕੀ ਨਾਲ ਉਸ ਦੇ ਮੰਗੇਤਰ ਦੇ ਸਾਹਮਣੇ ਸਮੂਹਿਕ ਬਲਾਤਕਾਰ ਕੀਤਾ। ਸ਼ਨੀਵਾਰ ਨੂੰ ਪੁਲਸ ਨੇ ਗੈਂਗਰੇਪ ਦੇ ਦੋਸ਼ 'ਚ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਨਯਾਗੜ੍ਹ ਦੇ ਐਸ.ਪੀ. ਨੇ ਦੱਸਿਆ ਕਿ ਇਹ ਘਟਨਾ 20 ਅਕਤੂਬਰ ਦੀ ਸ਼ਾਮ ਨੂੰ ਵਾਪਰੀ। ਉਸ ਸਮੇਂ ਲੜਕੀ ਆਪਣੇ ਮੰਗੇਤਰ ਨਾਲ ਫਤਿਹਗੜ੍ਹ ਦੇ ਰਾਮ ਮੰਦਰ ਤੋਂ ਵਾਪਸ ਆ ਰਹੀ ਸੀ। ਇਸੇ ਦੌਰਾਨ ਪਿਠਖਾਈ ਇਲਾਕੇ ਨੇੜੇ ਕੁਝ ਵਿਅਕਤੀਆਂ ਨੇ ਕਥਿਤ ਲੜਕੀ ਅਤੇ ਉਸ ਦੇ ਮੰਗੇਤਰ ਨੂੰ ਰੋਕ ਲਿਆ। ਉਹ ਜ਼ਬਰਦਸਤੀ ਦੋਵਾਂ ਨੂੰ ਨੇੜਲੇ ਜੰਗਲ ਵਿੱਚ ਲੈ ਗਏ। ਉੱਥੇ ਉਨ੍ਹਾਂ ਨੇ ਲੜਕੀ ਦੇ ਮੰਗੇਤਰ ਨੂੰ ਚਾਕੂ ਦੀ ਨੋਕ 'ਤੇ ਬੰਧਕ ਬਣਾ ਲਿਆ ਅਤੇ ਲੜਕੀ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤਾ।

ਵੀਡੀਓ ਕੀਤੀ ਵਾਇਰਲ 
ਐਸ.ਪੀ. ਨੇ ਅੱਗੇ ਦੱਸਿਆ ਕਿ ਦੋਸ਼ੀਆਂ ਨੇ ਇਸ ਘਟਨਾ ਦੀ ਵੀਡੀਓ ਵੀ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਹੈ। ਉਨ੍ਹਾਂ ਨੇ ਔਰਤ ਅਤੇ ਉਸ ਦੇ ਮੰਗੇਤਰ ਕੋਲੋਂ 48 ਹਜ਼ਾਰ ਰੁਪਏ ਵੀ ਲੁੱਟ ਲਏ। ਮੁਲਜ਼ਮਾਂ ਨੇ ਪੁਲਸ ਨੂੰ ਸੂਚਿਤ ਕਰਨ ’ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਬਾਅਦ 'ਚ ਪੀੜਤਾ ਨੇ ਇਸ ਸਬੰਧੀ ਥਾਣਾ ਫਤਿਹਗੜ੍ਹ 'ਚ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਪੁਲਸ ਨੇ ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਅਗਾਊਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।


author

Inder Prajapati

Content Editor

Related News