ਤੜਕੇ ਘਰੋਂ ਨਿਕਲੀ ਕੁੜੀ ਹੋਈ ਲਾਪਤਾ ! ਲਹੂ-ਲੁਹਾਨ ਹਾਲ ''ਚ ਮਿਲੀ ਲਾਸ਼ ਦੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ
Thursday, Nov 06, 2025 - 05:26 PM (IST)
ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪ੍ਰਯਾਗਰਾਜ ਦੇ ਘੁਰਪੁਰ ਵਿੱਚ ਵੀਰਵਾਰ ਸਵੇਰੇ ਇੱਕ ਕੁੜੀ ਦਾ ਗਲ਼ਾ ਵੱਢ ਕੇ ਕਤਲ ਕਰ ਦਿੱਤਾ ਗਿਆ ਤੇ ਉਸ ਦੀ ਲਾਸ਼ ਉਸ ਦੇ ਘਰ ਤੋਂ ਲਗਭਗ 200 ਮੀਟਰ ਦੂਰ ਖੂਨ ਨਾਲ ਲੱਥਪੱਥ ਮਿਲੀ।
ਜਾਣਕਾਰੀ ਮਿਲਣ ਮਗਰੋਂ ਪੁਲਸ ਅਤੇ ਫੋਰੈਂਸਿਕ ਟੀਮਾਂ ਮੌਕੇ 'ਤੇ ਪਹੁੰਚੀ ਗਈਆਂ ਹਨ ਅਤੇ ਸਬੂਤ ਇਕੱਠੇ ਕਰ ਰਹੀਆਂ ਹਨ। ਲੜਕੀ ਦੀ ਪਛਾਣ ਸਰਿਤਾ ਵਜੋਂ ਹੋਈ ਹੈ, ਜੋ ਕਿ ਘੁਰਪੁਰ ਦੇ ਕਾਂਤੀ ਪਿੰਡ ਦੇ ਰਹਿਣ ਵਾਲੇ ਰਮੇਸ਼ ਕੁਮਾਰ ਦੀ ਧੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਮਾਨਸਿਕ ਤੌਰ 'ਤੇ ਬਿਮਾਰ ਸੀ।
ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਉਹ ਸਵੇਰੇ ਲਗਭਗ 5:30 ਵਜੇ ਘਰੋਂ ਨਿਕਲੀ ਸੀ ਤੇ ਸਵੇਰੇ 8 ਵਜੇ ਦੇ ਕਰੀਬ, ਪਿੰਡ ਵਾਸੀਆਂ ਨੇ ਉਸਦੀ ਲਾਸ਼ ਖੇਤ ਦੇ ਕਿਨਾਰੇ ਪਈ ਦੇਖੀ, ਜਿਸਦੀ ਗਰਦਨ 'ਤੇ ਤੇਜ਼ਧਾਰ ਹਥਿਆਰ ਦੇ ਡੂੰਘੇ ਨਿਸ਼ਾਨ ਸਨ। ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚੀ ਅਤੇ ਖੂਨ ਦੇ ਨਮੂਨੇ ਅਤੇ ਹੋਰ ਸਬੂਤ ਇਕੱਠੇ ਕੀਤੇ।
ਇਹ ਵੀ ਪੜ੍ਹੋ- ਕਿਤੇ ਛਿੜ ਨਾ ਜਾਏ ਪ੍ਰਮਾਣੂ ਜੰਗ ! ਟਰੰਪ ਮਗਰੋਂ ਪੁਤਿਨ ਨੇ ਵੀ ਦੇ'ਤੇ ਨਿਊਕਲੀਅਰ ਟੈਸਟਿੰਗ ਦੇ ਹੁਕਮ
ਯਮੁਨਾਨਗਰ ਦੇ ਡਿਪਟੀ ਕਮਿਸ਼ਨਰ ਆਫ਼ ਪੁਲਸ ਵਿਵੇਕ ਚੰਦਰ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਲੜਕੀ ਦੀ ਗਰਦਨ 'ਤੇ ਸੱਟਾਂ ਦਾ ਖੁਲਾਸਾ ਹੋਇਆ ਹੈ। ਜਾਂਚ ਦੌਰਾਨ ਪਰਿਵਾਰ ਨੇ ਕਿਸੇ ਨਾਲ ਵੀ ਦੁਸ਼ਮਣੀ ਤੋਂ ਇਨਕਾਰ ਕੀਤਾ ਹੈ।
ਇਸ ਘਟਨਾ ਨੇ ਪੂਰੇ ਪਿੰਡ ਵਿੱਚ ਸਨਸਨੀ ਫੈਲਾ ਦਿੱਤੀ ਹੈ ਅਤੇ ਧੀ ਦੇ ਕਤਲ ਕਾਰਨ ਪਰਿਵਾਰ ਸਦਮੇ ਵਿੱਚ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਐੱਸ.ਓ.ਜੀ., ਪੁਲਸ ਦੇ ਨਾਲ, ਘਟਨਾ ਸਥਾਨ 'ਤੇ ਪਹੁੰਚ ਗਈ ਹੈ ਅਤੇ ਜਾਂਚ ਕਰ ਰਹੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਤਲ ਕਿਸ ਨੇ ਅਤੇ ਕਿਉਂ ਕੀਤਾ। ਫਿਲਹਾਲ ਪੁਲਸ ਕਾਤਲ ਦੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ- ਚਾਚੇ ਦੇ ਸਸਕਾਰ ਤੋਂ ਪਰਤਦੇ ਭਤੀਜੇ ਨਾਲ ਵਾਪਰੀ ਅਣਹੋਣੀ ! ਰਸਤੇ 'ਚ ਹੀ ਪਾ ਲਿਆ 'ਕਾਲ਼' ਨੇ ਘੇਰਾ
