ਪਾਣੀ ਦੀ ਟੈਂਕੀ ''ਤੇ ਚੜ੍ਹੀ ਗੈਂਗਰੇਪ ਪੀੜਤਾ, ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਕਰ ਰਹੀ ਮੰਗ
Tuesday, Jul 09, 2024 - 06:22 PM (IST)
ਗੋਂਡਾ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਕਮਿਸ਼ਨਰ ਦਫ਼ਤਰ ਕੰਪਲੈਕਸ 'ਚ ਮੰਗਲਵਾਰ ਨੂੰ ਸਮੂਹਿਕ ਜਬਰ ਜ਼ਿਨਾਹ ਮਾਮਲੇ 'ਚ ਕਾਰਵਾਈ ਨਾ ਕਰਨ ਦਾ ਦੋਸ਼ ਲਗਾ ਕੇ ਇਕ ਕੁੜੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਈ। ਕਰੀਬ 3 ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਸਮਝਾ ਕੇ ਕੁੜੀ ਨੂੰ ਹੇਠਾਂ ਉਤਾਰਿਆ ਗਿਆ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਕੁੜੀ ਨੇ ਦੋਸ਼ ਲਗਾਇਆ ਕਿ ਉਸ ਨਾਲ ਸਮੂਹਿਕ ਜਬਰ ਜ਼ਿਨਾਹ ਦੇ ਮਾਮਲੇ 'ਚ ਪੁਲਸ ਨੇ ਕੋਈ ਕਾਰਵਾਈ ਨਾ ਕਰ ਕੇ ਦਰਜ ਕਰਵਾਏ ਗਏ ਮੁਕੱਦਮੇ 'ਤੇ ਅੰਤਰਿਮ ਰਿਪੋਰਟ ਪੇਸ਼ ਕਰ ਦਿੱਤੀ ਹੈ। ਐਡੀਸ਼ਨਲ ਪੁਲਸ ਸੁਪਰਡੈਂਟ ਮਨੋਜ ਕੁਮਾਰ ਰਾਵਤ ਨੇ ਦੱਸਿਆ ਕਿ ਮੰਗਲਵਾਰ ਨੂੰ ਪੀੜਤ ਕੁੜੀ ਆਪਣੇ ਮਾਤਾ-ਪਿਤਾ ਨਾਲ ਪੁਲਸ ਦੇ ਸੀਨੀਅਰ ਅਧਿਕਾਰੀਆਂ ਨੂੰ ਮਿਲਣ ਜ਼ਿਲ੍ਹਾ ਹੈੱਡ ਕੁਆਰਟਰ ਆਈ ਸੀ। ਰਾਵਤ ਨੇ ਦੱਸਿਆ ਕਿ ਦੁਪਹਿਰ ਕਰੀਬ 12 ਵਜੇ ਦੋਸ਼ੀਆਂ ਨੂੰ ਪੁਲਸ ਵਲੋਂ ਬਚਾਏ ਜਾਣ ਦਾ ਦੋਸ਼ ਲਗਾਉਂ ਹੋਏ ਪੀੜਤ ਕੁੜੀ ਮੰਡਲਾਯੁਕਤ ਦਫ਼ਤਰ 'ਚ ਬਣੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਕਰੀਬ 3 ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਪੂਰੀ ਕਾਰਵਾਈ ਕੀਤੇ ਜਾਣ ਦਾ ਭਰੋਸਾ ਦੇ ਕੇ ਕੁੜੀ ਨੂੰ ਪਾਣੀ ਦੀ ਟੈਂਕੀ ਤੋਂ ਹੇਠਾਂ ਉਤਾਰਿਆ। ਏ.ਐੱਸ.ਪੀ. ਨੇ ਦੱਸਿਆ ਕਿ ਜ਼ਿਲ੍ਹੇ ਦੇ ਨਵਾਬਗੰਜ ਥਾਣੇ 'ਚ ਦਸੰਬਰ 2023 'ਚ ਔਰਤ ਨੇ ਐੱਫ.ਆਈ.ਆਰ. ਦਰਜ ਕਰਵਾਈ ਸੀ, ਜਿਸ 'ਚ ਕਿਹਾ ਗਿਆ ਸੀ ਕਿ ਉਹ ਘੁਮੰਤੂ ਪ੍ਰਜਾਤੀ ਦੀ ਔਰਤ ਹੋਣ ਕਾਰਨ ਇੱਧਰ-ਉੱਧਰ ਦੌਰਾ ਕਰਦੇ ਹੋਏ ਆਪਣਾ ਡੇਰਾ ਲਗਾਇਆ ਕਰਦੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਉਸ ਦਾ ਡੇਰਾ ਨਵਾਬਗੰਜ ਥਾਣਾ ਖੇਤਰ ਦੇ ਲਮਤੀ ਲੋਲਪੁਰ ਪਿੰਡ 'ਚ ਹੈ। ਇਕ ਦਸੰਬਰ 2023 ਦੀ ਸਵੇਰ ਉਹ ਆਪਣੀ ਧਈ ਅਤੇ ਨੂੰਹ ਨਾਲ ਟਾਇਲਟ ਲਈ ਨਿਕਲੀ ਸੀ ਕਿ 2 ਮੋਟਰ ਸਾਈਕਲਾਂ 'ਤੇ ਸਵਾਰ ਹੋ ਕੇ ਤਿੰਨ ਸਕੇ ਭਰਾ ਉਮੇਸ਼ (24), ਦੁਰਗੇਸ਼ (22) ਅਤੇ ਕੁੰਦਨ (18) ਆ ਗਏ ਅਤੇ ਬੰਦੂਕ ਦੀ ਨੋਕ 'ਤੇ ਮੇਰੀ ਧੀ ਨੂੰ ਚੁੱਕ ਕੇ ਲੈ ਗਏ ਅਤੇ ਉਸ ਨਾਲ ਜਬਰ ਜ਼ਿਨਾਹ ਕੀਤਾ। ਏ.ਐੱਸ.ਪੀ. ਨੇ ਦੱਸਿਆ ਕਿ ਅਦਾਲਤ ਦੇ ਆਦੇਸ਼ 'ਤੇ ਤਿੰਨੋਂ ਸਕੇ ਭਰਾਵਾਂ ਖ਼ਿਲਾਫ਼ ਨਾਬਾਲਗ ਕੁੜੀ ਨੂੰ ਅਗਵਾ ਕਰ ਕੇ ਰੇਪ ਕਰਨ ਦਾ ਮਾਮਲਾ ਦਰਜ ਕੀਤਾ ਗਿਆ। ਸ਼ਿਕਾਇਤ ਦੀ ਪੁਸ਼ਟੀ ਨਾ ਹੋਣ 'ਤੇ ਮਾਮਲੇ 'ਚ ਅੰਤਿਮ ਰਿਪੋਰਟ ਲਗਾ ਦਿੱਤੀ ਗਈ, ਉੱਥੇ ਹੀ ਨਵਾਬਗੰਜ ਦੇ ਇੰਚਾਰਜ ਇੰਸਪੈਕਟਰ ਮਨੋਜ ਕੁਮਾਰ ਰਾਏ ਨੇ ਕਿਹਾ ਕਿ ਹੁਣ ਮਹਿਲਾ ਪੁਲਸ ਪ੍ਰਸ਼ਾਸਨ 'ਤੇ ਦਬਾਅ ਬਣਾਉਣ ਦੇ ਮਕਸਦ ਨਾਲ ਅਣਉੱਚਿਤ ਸਾਧਨ ਦਾ ਇਸਤੇਮਾਲ ਕਰ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e