ਪ੍ਰੇਮਿਕਾ ਦਾ ਚਾਕੂ ਮਾਰ ਕੇ ਕੀਤਾ ਕਤਲ, ਪੁਲਸ ਮੁਕਾਬਲੇ ਤੋਂ ਬਾਅਦ ''ਕਾਤਲ'' ਪ੍ਰੇਮੀ ਗ੍ਰਿਫ਼ਤਾਰ

Saturday, Jul 05, 2025 - 05:48 PM (IST)

ਪ੍ਰੇਮਿਕਾ ਦਾ ਚਾਕੂ ਮਾਰ ਕੇ ਕੀਤਾ ਕਤਲ, ਪੁਲਸ ਮੁਕਾਬਲੇ ਤੋਂ ਬਾਅਦ ''ਕਾਤਲ'' ਪ੍ਰੇਮੀ ਗ੍ਰਿਫ਼ਤਾਰ

ਨੋਇਡਾ- ਉੱਤਰ ਪ੍ਰਦੇਸ਼ ਦੇ ਨੋਇਡਾ 'ਚ ਪ੍ਰੇਮਿਕਾ ਦਾ ਚਾਕੂ ਨਾਲ ਹਮਲਾ ਕਰ ਕੇ ਕਤਲ ਕਰਨ ਦੇ ਦੋਸ਼ੀ ਨੂੰ ਪੁਲਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਦਾਦਰੀ ਦੇ ਰਹਿਣ ਵਾਲੇ ਮੁਕੀਮ (38) ਵਜੋਂ ਹੋਈ ਹੈ ਅਤੇ ਮੁਕਾਬਲੇ 'ਚ ਉਸ ਦੇ ਪੈਰ 'ਚ ਗੋਲੀ ਲੱਗੀ ਹੈ। ਪੁਲਸ ਡਿਪਟੀ ਕਮਿਸ਼ਨਰ ਸ਼ਕਤੀ ਮੋਹਨ ਅਵਸਥੀ ਨੇ ਦੱਸਿਆ ਕਿ ਈਕੋਟੇਕ-ਤਿੰਨ ਥਾਣਾ ਖੇਤਰ ਦੀ ਨਿਰਮਾਣ ਵਿਹਾਰ ਕਾਲੋਨੀ 'ਚ ਰਹਿਣ ਵਾਲੀ ਇਕ ਔਰਤ ਦਾ 4 ਜੁਲਾਈ ਨੂੰ ਚਾਕੂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਔਰਤ ਦੀ ਪਛਾਣ ਲੋਹਾਰਲੀ ਪਿੰਡ ਦੀ ਰਹਿਣ ਵਾਲੀ ਵਿਆਹੁਤਾ ਸ਼ਬਨਮ ਵਜੋਂ ਹੋਈ ਸੀ, ਜੋ ਪਤੀ ਸ਼ਹਾਬੁਦੀਨ ਤੋਂ ਵੱਖ ਆਪਣੇ ਪ੍ਰੇਮੀ ਨਾਲ ਰਹਿ ਰਹੀ ਸੀ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾ ਦੇ ਬੇਟੇ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਕੇ ਪੁਲਸ ਨੇ ਕਤਲ ਦੇ ਦੋਸ਼ੀ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ।

ਅਵਸਥੀ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਪੁਲਸ ਨੂੰ ਸੂਚਨਾ ਮਿਲੀ ਕਿ ਦੋਸ਼ੀ ਮੋਟਰਸਾਈਕਲ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਤੋਂ ਬਾਅਦ ਚੌਗਾਨਪੁਰ ਗੋਲ ਚੱਕਰ ਕੋਲ ਪੁਲਸ ਨੇ ਵਾਹਨਾਂ ਦੀ ਜਾਂਚ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਇਸੇ ਵਿਚ ਸ਼ੱਕੀ ਇਕ ਬਾਈਕ 'ਤੇ ਆਉਂਦਾ ਹੋਇਆ ਦਿਖਾਈ ਦਿੱਤਾ ਅਤੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਉਹ ਰੁਕਣ ਦੀ ਬਜਾਏ ਮੋਟਰਸਾਈਕਲ ਮੋੜ ਕੇ ਦੌੜਣ ਲੱਗਾ। ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਪਿੱਛਾ ਕਰ ਕੇ ਦੋਸ਼ੀ ਨੂੰ ਘੇਰ ਲਿਆ, ਜਿਸ ਤੋਂ ਬਾਅਦ ਉਸ ਨੇ ਪੁਲਸ ਮੁਲਾਜ਼ਮਾਂ 'ਤੇ ਗੋਲੀ ਚਲਾਈ। ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਵੀ ਜਵਾਬੀ ਕਾਰਵਾਈ 'ਚ ਗੋਲੀ ਚਲਾਈ, ਦੋਸ਼ੀ ਦੇ ਪੈਰ 'ਚ ਲੱਗੀ। ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਨੇ ਪੁੱਛ-ਗਿੱਛ 'ਚ ਖੁਲਾਸਾ ਕੀਤਾ ਕਿ ਸ਼ਬਨਮ ਨਾਲ ਸੰਬੰਧਾਂ ਨੂੰ ਲੈ ਕੇ ਉਸ ਦੀ ਪਤਨੀ ਅਤੇ ਬੱਚੇ ਉਸ ਦਾ ਵਿਰੋਧ ਕਰ ਰਹੇ ਸਨ। ਅਧਿਕਾਰੀ ਨੇ ਦੱਸਿਆ ਕਿ ਉਸ ਨੇ ਸ਼ਬਨਮ ਤੋਂ ਪਿੱਛਾ ਛੁਡਾਉਣ ਲਈ ਉਸ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਦੋਸ਼ੀ ਕੋਲੋਂ ਕਤਲ 'ਚ ਇਸਤੇਮਾਲ ਕੀਤਾ ਗਿਆ ਚਾਕੂ, ਪਿਸਤੌਲ, ਕਾਰਤੂਸ ਅਤੇ ਮੋਟਰਸਾਈਕਲ ਬਰਾਮਦ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News