ਪਿਆਰ ਦਾ ਖੌਫ਼ਨਾਕ ਅੰਜਾਮ! ਪ੍ਰੇਮਿਕਾ ਨੂੰ ਘਰ ’ਚ ਦਾਖ਼ਲ ਹੋ ਕੇ ਮਾਰੀ ਗੋਲ਼ੀ, ਫਿਰ ਆਪ ਵੀ ਖਾ ਲਿਆ ਜ਼ਹਿਰ

Thursday, Apr 06, 2023 - 11:20 PM (IST)

ਪਿਆਰ ਦਾ ਖੌਫ਼ਨਾਕ ਅੰਜਾਮ! ਪ੍ਰੇਮਿਕਾ ਨੂੰ ਘਰ ’ਚ ਦਾਖ਼ਲ ਹੋ ਕੇ ਮਾਰੀ ਗੋਲ਼ੀ, ਫਿਰ ਆਪ ਵੀ ਖਾ ਲਿਆ ਜ਼ਹਿਰ

ਗਾਜ਼ੀਆਬਾਦ (ਇੰਟ.)- ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਦੇ ਨੰਦਗ੍ਰਾਮ ਥਾਣਾ ਖੇਤਰ ਦੇ ਪਿੰਡ ਘੂਕਨਾ ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਸਨਕੀ ਪ੍ਰੇਮੀ ਨੇ ਪ੍ਰੇਮਿਕਾ ਦੀ ਉਸ ਦੇ ਘਰ ’ਚ ਦਾਖ਼ਲ ਹੋ ਕੇ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਜਦੋਂ ਤਕ ਲੋਕ ਕੁੱਝ ਸਮਝ ਪਾਉਂਦੇ, ਉਦੋਂ ਤਕ ਪ੍ਰੇਮੀ ਨੇ ਖੁਦ ਜ਼ਹਿਰ ਖਾ ਲਿਆ, ਜਿਸ ਦੇ ਨਾਲ ਉਸ ਦੀ ਵੀ ਹਾਲਤ ਵਿਗੜ ਗਈ। ਲੋਕਾਂ ਨੇ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਲਾੜੀ ਦੇ ਆਸ਼ਕ ਵੱਲੋਂ ਦਿੱਤੇ ਤੋਹਫ਼ੇ ਨੇ ਲਈ ਲਾੜੇ ਦੀ ਜਾਨ, ਭਰਾ ਨੇ ਵੀ ਇਲਾਜ ਦੌਰਾਨ ਤੋੜਿਆ ਦਮ, ਜਾਣੋ ਪੂਰਾ ਮਾਮਲਾ

ਸੂਚਨਾ ’ਤੇ ਪਹੁੰਚੀ ਪੁਲਸ ਨੇ ਲੜਕੀ ਦੀ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ। ਉੱਥੇ ਹੀ ਪ੍ਰੇਮੀ ਨੂੰ ਗੰਭੀਰ ਹਾਲਤ ’ਚ ਜ਼ਿਲ੍ਹਾ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਦੀਪਮਾਲਾ ਯਾਦਵ (20) ਘਰ ’ਚ ਇਕੱਲੀ ਸੀ। ਹਨੂਮਾਨ ਜਨਮ ਉਤਸਵ ’ਤੇ ਮਾਤਾ-ਪਿਤਾ ਪੂਜਾ ਕਰਨ ਲਈ ਮੰਦਰ ਗਏ ਸਨ। ਇਸ ਦੌਰਾਨ ਰਾਹੁਲ ਚੌਧਰੀ (26) ਘਰ ’ਚ ਪਿੱਛਿਓਂ ਦਾਖ਼ਲ ਹੋਇਆ ਅਤੇ ਪਿਸਤੌਲ ਨਾਲ ਦੀਪਮਾਲਾ ਨੂੰ ਗੋਲ਼ੀ ਮਾਰ ਦਿੱਤੀ। ਰਾਹੁਲ ਬੁਲੰਦਸ਼ਹਿਰ ਦੇ ਸਲੇਮਪੁਰ ਪਿੰਡ ਦਾ ਰਹਿਣ ਵਾਲਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News