ਪ੍ਰੇਮਿਕਾ ਨੇ ਘਰੋਂ ਦੌੜ ਕੇ ਵਿਆਹ ਕਰਨ ਤੋਂ ਕੀਤਾ ਇਨਕਾਰ, ਪ੍ਰੇਮੀ ਨੇ ਗੋਲੀ ਮਾਰ ਕੀਤਾ ਕਤਲ

Tuesday, Nov 16, 2021 - 04:09 PM (IST)

ਪ੍ਰੇਮਿਕਾ ਨੇ ਘਰੋਂ ਦੌੜ ਕੇ ਵਿਆਹ ਕਰਨ ਤੋਂ ਕੀਤਾ ਇਨਕਾਰ, ਪ੍ਰੇਮੀ ਨੇ ਗੋਲੀ ਮਾਰ ਕੀਤਾ ਕਤਲ

ਬਰੇਲੀ- ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ਦੇ ਥਾਣਾ ਫਤਿਹਗੰਜ ਪੂਰਬੀ ਦੇ ਇਕ ਪਿੰਡ ’ਚ ਪ੍ਰੇਮੀ ਵਲੋਂ ਪ੍ਰੇਮਿਕਾ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੁੜੀ ਨੇ ਘਰੋਂ ਦੌੜ ਕੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਨੌਜਵਾਨ ਨੇ 20 ਸਾਲਾ ਆਪਣੀ ਪ੍ਰੇਮਿਕਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਕਤਲ ਤੋਂ ਬਾਅਦ ਨੌਜਵਾਨ ਪਰਿਵਾਰ ਸਮੇਤ ਫਰਾਰ ਹੋ ਗਿਆ ਹੈ। 

ਇਹ ਵੀ ਪੜ੍ਹੋ : ਦੇਸ਼ ਨੂੰ ਮਿਲ ਸਕਦੈ ਪਹਿਲਾ ਸਮਲਿੰਗੀ ਜੱਜ, ਸੁਪਰੀਮ ਕੋਰਟ ਕਾਲੇਜੀਅਮ ਨੇ ਕੀਤੀ ਸਿਫ਼ਾਰਿਸ਼

ਬਰੇਲੀ ਦੇ ਸੀਨੀਅਰ ਸੁਪਰਡੈਂਟ ਰੋਹਿਤ ਸਿੰਘ ਸਜਵਾਨ ਨੇ ਦੱਸਿਆ ਕਿ ਰਜਨੀਸ਼ ਨੇ ਗੋਲੀ ਮਾਰ ਕੇ ਕੁੜੀ ਦਾ ਕਤਲ ਕੀਤਾ ਹੈ ਅਤੇ ਦੋਹਾਂ ਵਿਚਾਲੇ ਪ੍ਰੇਮ ਪ੍ਰਸੰਗ ਦੀ ਗੱਲ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਕੁੜੀ ਨੇ ਘਰੋਂ ਦੌੜ ਕੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਰਜਨੀਸ਼ ਨੇ ਉਸ ਦਾ ਕਤਲ ਕਰ ਦਿੱਤਾ। ਐੱਸ.ਐੱਸ.ਪੀ. ਨੇ ਦੱਸਿਆ ਕਿ ਕੁੜੀ ਦੇ ਪਿਤਾ ਨੇ ਦੋਸ਼ੀ ਰਜਨੀਸ਼ ਵਿਰੁੱਧ ਥਾਣਾ ਫਤਿਹਗੰਜ ਪੂਰਬੀ ’ਚ ਰਿਪੋਰਟ ਦਰਜ ਕਰਵਾਈ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੇ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News