ਲਖਨਊ ''ਚ ਸੁਰੱਖਿਅਤ ਨਹੀਂ ਬੇਟੀਆਂ, 6 ਸਾਲ ਦੀ ਮਾਸੂਮ ਨਾਲ ਵਿਅਕਤੀ ਨੇ ਕੀਤਾ ਰੇਪ

07/16/2018 1:59:53 PM

ਲਖਨਊ— ਲਖਨਊ ਦੇ ਥਾਣਾ ਸਆਦਤਗੰਜ ਖੇਤਰ ਦਾ ਹੈ, ਜਿੱਥੇ ਘਰ ਦੇ ਕੋਲ ਰਹਿਣ ਵਾਲੇ ਰਾਸ਼ਿਦ ਨਾਂ ਦੇ ਵਿਅਕਤੀ ਨੇ ਆਪਣੇ ਹੀ ਗੁਆਂਢ 'ਚ ਰਹਿਣ ਵਾਲੀ 6 ਸਾਲਾ ਮਾਸੂਮ ਬੱਚੀ ਨਾਲ ਰੇਪ ਕੀਤਾ। ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਦੋਸ਼ੀ ਨੇ 6 ਸਾਲਾ ਬੱਚੀ ਨੂੰ ਆਪਣੇ ਘਰ ਬੁਲਾਇਆ, ਜਿੱਥੇ ਉਸ ਨੇ ਬੱਚੀ ਨਾਲ ਰੇਪ ਕੀਤਾ। ਇਸ ਤੋਂ ਬਾਅਦ ਬੱਚੀ ਨੂੰ ਉਸ ਦੇ ਘਰ 'ਤੇ ਛੱਡ ਕੇ ਫਰਾਰ ਹੋ ਗਿਆ। ਕੰਮ ਤੋਂ ਘਰ ਆਈ ਮਾਂ ਨੇ ਜਦੋਂ ਗੰਭੀਰ ਹਾਲਤ 'ਚ ਬੱਚੀ ਨੂੰ ਦੇਖਿਆ ਤਾਂ ਉਹ ਹੈਰਾਨ ਰਹਿ ਗਈ। ਉਸ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ 'ਤੇ ਪੁੱਜੀ ਪੁਲਸ ਨੇ ਬੱਚੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਨੂੰ ਛਾਪਾ ਮਾਰ ਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਸ਼ੀ ਪਹਿਲਾਂ ਵੀ ਕਈ ਬੱਚੀਆਂ ਨਾਲ ਅਜਿਹਾ ਕਰ ਚੁੱਕਿਆ ਹੈ। ਪੁਲਸ ਮੈਡੀਕਲ ਟੈਸਟ ਤੋਂ ਬਾਅਦ ਅੱਗੇ ਦੀ ਜਾਂਚ ਕਰੇਗੀ।


Related News