5 ਕੁੜੀਆਂ ਦਾ 10 ਮੁੰਡਿਆਂ ਨੇ ਕੀਤਾ ਜਿਨਸੀ ਸ਼ੋਸ਼ਣ
Tuesday, Feb 18, 2025 - 10:37 AM (IST)

ਦੌਸਾ- ਰਾਜਸਥਾਨ ਵਿਚ ਇਕ ਵੱਡੇ ਕਾਂਡ ਦਾ ਖੁਲਾਸਾ ਹੋਇਆ ਹੈ। ਨਾਬਾਲਗ ਕੁੜੀਆਂ ਨੂੰ ਜਾਲ ਵਿਚ ਫਸਾ ਕੇ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਕੀਤਾ ਜਾ ਰਿਹਾ ਸੀ। ਇਨ੍ਹਾਂ ਹਰਕਤਾਂ ਤੋਂ ਪ੍ਰੇਸ਼ਾਨ ਕੁੜੀਆਂ ਦਾ ਸਬਰ ਟੁੱਟ ਗਿਆ ਅਤੇ ਉਨ੍ਹਾਂ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਇਸ ਦੀ ਜਾਣਕਾਰੀ ਦਿੱਤੀ। ਮਾਮਲਾ ਪੁਲਸ ਤੱਕ ਪਹੁੰਚਣ ਤੋਂ ਬਾਅਦ 7 ਮੁਸਲਮਾਨ ਮੁੰਡਿਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਵਿਜੇ ਨਗਰ ਥਾਣੇ ਵਿਚ 5 ਨਾਬਾਲਗ ਕੁੜੀਆਂ ਦੇ ਪਰਿਵਾਰ ਦੇ ਲੋਕਾਂ ਨੇ ਜਿਨਸੀ ਸ਼ੋਸ਼ਣ, ਜਬਰ-ਜ਼ਿਨਾਹ, ਪਿੱਛਾ ਕਰਨ ਅਤੇ ਪੋਕਸੋ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਸ਼ਿਕਾਇਤ ਕੀਤੀ। ਇਸ ਤੋਂ ਬਾਅਦ 10 ਮੁਸਲਮਾਨ ਮੁੰਡਿਆਂ ਵਿਰੁੱਧ 3 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : 3 ਆਲੀਸ਼ਾਨ ਘਰਾਂ ਦਾ ਮਾਲਕ ਹੈ ਗਲੀ-ਗਲੀ ਪਾਪੜ ਵੇਚਣ ਵਾਲਾ, ਕਮਾਈ ਜਾਣ ਉੱਡ ਜਾਣਗੇ ਹੋਸ਼
ਧਰਮ ਬਦਲਣ ਲਈ ਕੀਤਾ ਜਾ ਰਿਹਾ ਹੈ ਮਜ਼ਬੂਰ
ਡੀ. ਐੱਸ. ਪੀ. ਸੱਜਣ ਸਿੰਘ ਨੇ ਕਿਹਾ ਕਿ 5 ਨਾਬਾਲਗ ਕੁੜੀਆਂ ਨੇ ਸ਼ਿਕਾਇਤ ਕੀਤੀ ਹੈ ਕਿ ਕੁਝ ਲੋਕਾਂ ਨੇ ਉਨ੍ਹਾਂ ਨੂੰ ਚੀਨੀ ਮੋਬਾਈਲ ਦਿੱਤੇ ਅਤੇ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਕੀਤਾ। ਇਸ ਸਬੰਧ ਵਿਚ 3 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ ਬੱਚੀਆਂ ਦੇ ਬਿਆਨ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਸੋਸ਼ਲ ਮੀਡੀਆ ਰਾਹੀਂ ਬੱਚੀਆਂ ਨਾਲ ਸੰਪਰਕ ਕੀਤਾ। ਉਸ ਤੋਂ ਬਾਅਦ ਗੱਲ ਕਰਨ ਲਈ ਉਨ੍ਹਾਂ ਨੂੰ ਚੀਨੀ ਮੋਬਾਈਲ ਫੋਨ ਦਿੱਤੇ। ਨਾਬਾਲਗ ਬੱਚੀਆਂ ਨੇ ਆਪਣੀ ਸ਼ਿਕਾਇਤ ਵਿਚ ਇਹ ਵੀ ਦੋਸ਼ ਲਾਇਆ ਕਿ ਉਨ੍ਹਾਂ ਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ ਅਤੇ ਧਰਮ ਬਦਲਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਵੀ ਪੈਂਡਿੰਗ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8