ਵਿਸ਼ਵ ਭਾਈਚਾਰੇ ਨੂੰ ਇਜ਼ਰਾਈਲ-ਫਲਸਤੀਨ ਮੁੱਦੇ ਦਾ ਲੱਭਣਾ ਚਾਹੀਦੈ ਉੱਚਿਤ ਹੱਲ : ਮੀਰਵਾਇਜ਼ ਉਮਰ ਫਾਰੂਕ
Saturday, Oct 14, 2023 - 04:46 PM (IST)
ਸ਼੍ਰੀਨਗਰ (ਭਾਸ਼ਾ)- ਹੁਰੀਅਤ ਕਾਨਫਰੰਸ ਦੇ ਚੇਅਰਮੈਨ ਮੀਰਵਾਇਜ਼ ਉਮਰ ਫਾਰੂਕ ਨੇ ਸ਼ਨੀਵਾਰ ਨੂੰ ਵਿਸ਼ਵ ਭਾਈਚਾਰੇ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਇਜ਼ਰਾਈਲ-ਫਲਸਤੀਨ ਮੁੱਦੇ ਦਾ ਉੱਚਿਤ ਹੱਲ ਲੱਭਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਦੋਹਾਂ ਪੱਖਾਂ ਦੇ ਲੋਕਾਂ ਨੂੰ ਸ਼ਾਂਤੀ ਅਤੇ ਸਨਮਾਨ ਨਾਲ ਰਹਿਣ 'ਚ ਸਮਰੱਥ ਹੋਣਾ ਚਾਹੀਦਾ। ਮੀਰਵਾਇਜ਼ ਨੇ ਇੱਥੇ ਕਿਹਾ,''ਇਸਲਾਮਿਕ ਜਗਤ ਦੇ ਨਾਲ-ਨਾਲ ਜੰਮੂ ਕਸ਼ਮੀਰ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਜੋ ਲੋਕ ਦਰਦ ਨੂੰ ਮਹਿਸੂਸ ਕਰਦੇ ਹਨ, ਉਹ (ਇਸ ਮੁੱਦੇ 'ਤੇ) ਚੁੱਪ ਦੇਖ ਕੇ ਨਿਰਾਸ਼ ਹਨ। ਅਸੀਂ ਦੇਖ ਰਹੇ ਹਾਂ ਕਿ ਕਿਵੇਂ ਬਜ਼ੁਰਗਾਂ, ਬੱਚਿਆਂ, ਔਰਤਾਂ ਅਤੇ ਨਿਰਦੋਸ਼ਾਂ 'ਤੇ ਬੰਬ ਸੁੱਟੇ ਜਾ ਰਹੇ ਹਨ, ਉਨ੍ਹਾਂ ਦੇ ਕਤਲ ਹੋ ਰਹੇ ਹਨ।''
ਇਹ ਵੀ ਪੜ੍ਹੋ : ਰੋਜ਼ੀ ਰੋਟੀ ਲਈ ਵਿਦੇਸ਼ ਗਏ 35 ਮਜ਼ਦੂਰਾਂ ਨੂੰ ਬਣਾਇਆ ਬੰਧਕ, ਹਰਕਤ 'ਚ ਆਈ ਸਰਕਾਰ
ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਵਿਸ਼ਵ ਭਾਈਚਾਰਾ ਇਸ ਮੁੱਦੇ ਦਾ ਉੱਚਿਤ ਹੱਲ ਲੱਭਣ ਦੀ ਆਪਣੀ ਜ਼ਿੰਮੇਵਾਰੀ ਨਿਭਾਏ। ਫਾਰੂਕ ਨੇ ਕਿਹਾ,''(ਇਸ ਮੁੱਦੇ 'ਤੇ) ਇਕ ਪਾਸੜ ਫ਼ੈਸਲਾ ਨਹੀਂ ਹੋ ਸਕਦਾ। ਫਲਸਤੀਨ ਦਾ ਮੁੱਦਾ ਲੰਬੇ ਸਮੇਂ ਤੋਂ ਪੈਂਡਿੰਗ ਮੁੱਦਾ ਹੈ ਅਤੇ ਇਸ ਦਾ ਉੱਚਿਤ ਹੱਲ ਕੱਢਿਆ ਜਾਣਾ ਚਾਹੀਦਾ। ਫਲਸਤੀਨ ਦੇ ਲੋਕਾਂ ਦੇ ਅਧਿਕਾਰ ਉਨ੍ਹਾਂ ਨੂੰ ਵਾਪਸ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਦਾ ਰਾਸ਼ਟਰ ਅਤੇ ਉਨ੍ਹਾਂ ਦੀ ਜ਼ਮੀਨ ਉਨ੍ਹਾਂ ਤੋਂ ਖੋਹ ਲਈ ਗਈ ਹੈ, ਇਸ ਤੋਂ ਜ਼ਿਆਦਾ ਅੱਤਿਆਚਾਰ ਕੀ ਹੋ ਸਕਦਾ ਹੈ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8