ਵਿਸ਼ਵ ਨੇਤਾਵਾਂ ਨੇ ਆਜ਼ਾਦੀ ਦਿਹਾੜੇ ਦੀ ਦਿੱਤੀ ਵਧਾਈ, PM ਮੋਦੀ ਬੋਲੇ- ‘ਧੰਨਵਾਦ’, ਭਾਰਤ ਹਮੇਸ਼ਾ ਨਿਭਾਏਗਾ ਦੋਸਤੀ

Tuesday, Aug 16, 2022 - 11:38 AM (IST)

ਵਿਸ਼ਵ ਨੇਤਾਵਾਂ ਨੇ ਆਜ਼ਾਦੀ ਦਿਹਾੜੇ ਦੀ ਦਿੱਤੀ ਵਧਾਈ, PM ਮੋਦੀ ਬੋਲੇ- ‘ਧੰਨਵਾਦ’, ਭਾਰਤ ਹਮੇਸ਼ਾ ਨਿਭਾਏਗਾ ਦੋਸਤੀ

ਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਦੇਸ਼ ਦੇ ਆਜ਼ਾਦੀ ਦਿਹਾੜੇ ’ਤੇ ਵਿਸ਼ਵ ਨੇਤਾਵਾਂ ਵਲੋਂ ਮਿਲੀਆਂ ਸ਼ੁਭਕਾਮਨਾਵਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਹਮੇਸ਼ਾ ਦੋਸਤੀ ਨਿਭਾਏਗਾ। ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੂੰ ਭੇਜੇ ਸੰਦੇਸ਼ ’ਚ ਕਿਹਾ ਕਿ ਉਹ ਉਨ੍ਹਾਂ ਤੋਂ ਸ਼ੁਭਕਾਮਨਾਵਾਂ ਪ੍ਰਾਪਤ ਕਰਕੇ ਬਹੁਤ ਖੁਸ਼ ਹਨ। ਮੋਦੀ ਨੇ ਕਿਹਾ ਕਿ ਭਾਰਤ ਅਸਲ ’ਚ ਫਰਾਂਸ ਦੇ ਨਾਲ ਆਪਣੇ ਨਜ਼ਦੀਕੀ ਸਬੰਧਾਂ ਨੂੰ ਮਹੱਤਵ ਦਿੰਦਾ ਹੈ ਅਤੇ ਦੁਨੀਆ ਦੀ ਭਲਾਈ ਦੋਹਾਂ ਦੇਸ਼ਾਂ ਦੀ ਦੁਵੱਲੀ ਭਾਈਵਾਲੀ ਵਿਚ ਹੀ ਹੈ।

ਇਹ ਵੀ ਪੜ੍ਹੋ- ਲਾਲ ਕਿਲ੍ਹੇ ਤੋਂ PM ਮੋਦੀ ਬੋਲੇ- ਅੱਜ ਦੇਸ਼ ਦੇ ਹਰ ਬਲੀਦਾਨੀ ਨੂੰ ਨਮਨ ਕਰਨ ਦਾ ਦਿਨ

PunjabKesari

ਆਪਣੇ ਆਸਟ੍ਰੇਲੀਆਈ ਹਮਰੁਤਬਾ ਐਂਥਨੀ ਅਲਬਨੀਸ ਨੂੰ ਜਵਾਬ ਦਿੰਦੇ ਹੋਏ ਮੋਦੀ ਨੇ ਟਵਿੱਟਰ 'ਤੇ ਲਿਖਿਆ ਕਿ ਭਾਰਤ ਅਤੇ ਆਸਟ੍ਰੇਲੀਆ ਦੀ ਦੋਸਤੀ ਸਮੇਂ ਦੀ ਪ੍ਰੀਖਿਆ 'ਤੇ ਖੜ੍ਹੀ ਹੈ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਇਸ ਦਾ ਬਹੁਤ ਫਾਇਦਾ ਹੋਇਆ ਹੈ।

ਇਹ ਵੀ ਪੜ੍ਹੋ- ਸਿਆਚਿਨ ’ਚ ਸ਼ਹਾਦਤ ਦੇ 38 ਸਾਲ ਬਾਅਦ ਮਿਲੀ ਜਵਾਨ ਦੀ ਲਾਸ਼, 1984 ’ਚ ਦੱਬੀ ਗਈ ਸੀ ਪੂਰੀ ਬਟਾਲੀਅਨ

PunjabKesari

ਪ੍ਰਧਾਨ ਮੰਤਰੀ ਨੇ ਗੁਆਂਢੀ ਦੇਸ਼ਾਂ ਦੇ ਨੇਤਾਵਾਂ ਦਾ ਵੀ ਧੰਨਵਾਦ ਕੀਤਾ। ਆਪਣੇ ਨੇਪਾਲੀ ਹਮਰੁਤਬਾ ਸ਼ੇਰ ਬਹਾਦੁਰ ਦੇਉਬਾ ਨੂੰ ਭੇਜੇ ਸੰਦੇਸ਼ ’ਚ ਪ੍ਰਧਾਨ ਮੰਤਰੀ ਮੋਦੀ ਨੇ ਆਉਣ ਵਾਲੇ ਸਾਲਾਂ ’ਚ ਦੋਵਾਂ ਦੇਸ਼ਾਂ ਦਰਮਿਆਨ ਦੋਸਤੀ ਹੋਰ ਗੂੜ੍ਹੀ ਹੋਣ ਦੀ ਉਮੀਦ ਪ੍ਰਗਟਾਈ। 

PunjabKesari

ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜੁਗਨਾਥ ਨੂੰ ਕਿਹਾ, "ਆਜ਼ਾਦੀ ਦਿਹਾੜੇ ਮੌਕੇ ਤੁਹਾਡੀਆਂ ਸ਼ੁਭਕਾਮਨਾਵਾਂ ਪ੍ਰਾਪਤ ਕਰਕੇ ਮੈਂ ਮਾਣ ਮਹਿਸੂਸ ਕਰ ਰਿਹਾ ਹਾਂ। ਭਾਰਤ ਅਤੇ ਮਾਰੀਸ਼ਸ ਵਿਚਾਲੇ ਬਹੁਤ ਡੂੰਘੇ ਸੱਭਿਆਚਾਰਕ ਸਬੰਧ ਹਨ। ਦੋਵੇਂ ਦੇਸ਼ ਨਾਗਰਿਕਾਂ ਦੇ ਆਪਸੀ ਲਾਭ ਲਈ ਕਈ ਮਾਮਲਿਆਂ ਵਿਚ ਸਹਿਯੋਗ ਕਰ ਰਹੇ ਹਨ।

ਇਹ ਵੀ ਪੜ੍ਹੋ- ਰਾਸ਼ਟਰਪਤੀ, ਉੱਪ ਰਾਸ਼ਟਰਪਤੀ ਅਤੇ PM ਮੋਦੀ ਨੇ ‘ਸਦੈਵ ਅਟਲ’ ਜਾ ਕੇ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

PunjabKesari

ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦੇਣ ਲਈ ਭੂਟਾਨ ਦੇ ਪ੍ਰਧਾਨ ਮੰਤਰੀ ਲੋਟੇ ਸ਼ੇਰਿੰਗ ਦਾ ਧੰਨਵਾਦ ਕਰਦੇ ਹੋਏ ਮੋਦੀ ਨੇ ਕਿਹਾ ਕਿ ਸਾਰੇ ਭਾਰਤੀ ਭੂਟਾਨ ਦੇ ਨਾਲ ਵਿਸ਼ੇਸ਼ ਸਬੰਧਾਂ ਨੂੰ ਮਹੱਤਵ ਦਿੰਦੇ ਹਨ, ਜੋ ਇਕ ਨਜ਼ਦੀਕੀ ਗੁਆਂਢੀ ਦੇਸ਼ ਅਤੇ ਇਕ ਕੀਮਤੀ ਦੋਸਤ ਹੈ। ਉਨ੍ਹਾਂ ਨੇ ਮਾਲਦੀਵ ਦੇ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲਿਹ ਅਤੇ ਮੈਡਾਗਾਸਕਰ ਦੇ ਨੇਤਾ ਆਂਦਰੇ ਰਾਜੋਏਲੀਨਾ ਦਾ ਵੀ ਧੰਨਵਾਦ ਕੀਤਾ।

PunjabKesari

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਸਮੇਤ ਕਈ ਗਲੋਬਲ ਨੇਤਾਵਾਂ ਨੇ ਸੋਮਵਾਰ ਨੂੰ ਭਾਰਤ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਵਧਾਈ ਦਿੱਤੀ।


author

Tanu

Content Editor

Related News