Chandrayaan-3 ਦੀ ਸਫ਼ਲਤਾ 'ਤੇ ਸ਼ੇਖ ਹਸੀਨਾ ਸਮੇਤ ਗਲੋਬਲ ਨੇਤਾਵਾਂ ਨੇ PM ਮੋਦੀ ਨੂੰ ਦਿੱਤੀ ਵਧਾਈ
Thursday, Aug 24, 2023 - 10:21 AM (IST)
ਜੋਹਾਨਸਬਰਗ (ਏ.ਐੱਨ.ਆਈ.) ਭਾਰਤ ਨੇ ਬੁੱਧਵਾਰ ਨੂੰ ਇਤਿਹਾਸ ਰਚਦੇ ਹੋਏ ਚੰਦਰਯਾਨ-3 ਨੂੰ ਚੰਦਰਮਾ ਦੇ ਸਾਊਥ ਪੋਲ 'ਤੇ ਸਫ਼ਲਤਾਪੂਰਵਕ ਲਾਂਚ ਕੀਤਾ। ਇਸ ਮਗਰੋਂ ਦੱਖਣੀ ਅਫਰੀਕਾ ਦੀ ਰਾਜਧਾਨੀ ਜੋਹਾਨਸਬਰਗ ਵਿੱਚ ਬ੍ਰਿਕਸ ਸੰਮੇਲਨ ਵਿਚ ਸ਼ਾਮਲ ਹੋਣ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗਲੋਬਲ ਨੇਤਾਵਾਂ ਨੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਹਨਾਂ ਵਿਚ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੀ ਸ਼ਾਮਲ ਸੀ। ਅਸਲ ਵਿਚ ਜੋਹਾਨਸਬਰਗ ਵਿੱਚ ਬ੍ਰਿਕਸ ਸੰਮੇਲਨ ਦੌਰਾਨ ਡਿਨਰ ਦਾ ਆਯੋਜਨ ਕੀਤਾ ਗਿਆ ਸੀ। ਇਸ ਡਿਨਰ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਮੋਦੀ ਖਿੱਚ ਦਾ ਕੇਂਦਰ ਰਹੇ। ਜ਼ਿਆਦਾਤਰ ਨੇਤਾ ਪੀ.ਐੱਮ ਮੋਦੀ ਨੂੰ ਮਿਲ ਰਹੇ ਸਨ ਅਤੇ ਉਨ੍ਹਾਂ ਨੂੰ ਮਿਸ਼ਨ ਦੀ ਸਫਲਤਾ ਲਈ ਵਧਾਈ ਦੇ ਰਹੇ ਸਨ।
ਭਾਰਤੀ ਡਾਇਸਪੋਰਾ ਵਿੱਚ ਦਿੱਸਿਆ ਸ਼ਾਨਦਾਰ ਉਤਸ਼ਾਹ
ਪ੍ਰਧਾਨ ਮੰਤਰੀ ਮੋਦੀ ਵੀ ਚੰਦਰਯਾਨ ਮਿਸ਼ਨ ਦੀ ਸਫਲਤਾ ਤੋਂ ਕਾਫੀ ਉਤਸ਼ਾਹਿਤ ਨਜ਼ਰ ਆਏ। ਪ੍ਰਧਾਨ ਮੰਤਰੀ ਨੇ ਮਿਸ਼ਨ ਦੀ ਸਫ਼ਲਤਾ 'ਤੇ ਦੱਖਣੀ ਅਫ਼ਰੀਕਾ 'ਚ ਰਹਿ ਰਹੇ ਭਾਰਤੀ ਮੂਲ ਦੇ ਭਾਈਚਾਰੇ ਦੇ ਉਤਸ਼ਾਹ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਟਵੀਟ ਕੀਤਾ ਕਿ ਉਹ ਜੋਹਾਨਸਬਰਗ ਵਿੱਚ ਵੀ ਚੰਦਰਯਾਨ-3 ਦੀ ਸਫਲਤਾ ਦਾ ਉਤਸ਼ਾਹ ਮਹਿਸੂਸ ਕਰ ਰਹੇ ਹਨ। ਭਾਰਤ ਦੀ ਇਸ ਪ੍ਰਾਪਤੀ 'ਤੇ ਦੱਖਣੀ ਅਫ਼ਰੀਕਾ 'ਚ ਰਹਿੰਦੇ ਭਾਰਤੀ ਮੂਲ ਦੇ ਭਾਈਚਾਰੇ ਦਾ ਉਤਸ਼ਾਹ ਦੇਖ ਕੇ ਖੁਸ਼ੀ ਹੋਈ। ਪ੍ਰਧਾਨ ਮੰਤਰੀ ਨੇ ਜੋਹਾਨਸਬਰਗ ਦੇ ਇੱਕ ਹੋਟਲ ਵਿੱਚ ਭਾਰਤੀ ਮੂਲ ਦੇ ਲੋਕਾਂ ਨਾਲ ਮੁਲਾਕਾਤ ਦੀਆਂ ਆਪਣੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ।
ਪੜ੍ਹੋ ਇਹ ਅਹਿਮ ਖ਼ਬਰ-PM ਮੋਦੀ ਦਾ ਦੇਸ਼ ਪ੍ਰੇਮ, ਜ਼ਮੀਨ ਤੋਂ 'ਤਿਰੰਗਾ' ਚੁੱਕ ਆਪਣੀ ਜੇਬ 'ਚ ਰੱਖਿਆ (ਤਸਵੀਰਾਂ)
ਭਾਰਤ ਨੇ ਰਚਿਆ ਇਤਿਹਾਸ
ਦੱਸ ਦੇਈਏ ਕਿ ਭਾਰਤੀ ਪੁਲਾੜ ਏਜੰਸੀ ਇਸਰੋ ਦਾ ਚੰਦਰਯਾਨ-3 ਮਿਸ਼ਨ ਸਫਲ ਰਿਹਾ ਹੈ। ਮਿਸ਼ਨ ਦਾ ਲੈਂਡਰ ਵਿਕਰਮ ਬੁੱਧਵਾਰ ਨੂੰ ਚੰਦਰਮਾ ਦੀ ਸਤ੍ਹਾ 'ਤੇ ਸਫਲਤਾਪੂਰਵਕ ਉਤਰਿਆ। ਰੋਵਰ ਪ੍ਰਗਿਆਨ ਵੀ ਲੈਂਡਰ ਵਿਕਰਮ ਤੋਂ ਸਫਲਤਾਪੂਰਵਕ ਬਾਹਰ ਨਿਕਲਿਆ। ਅਮਰੀਕਾ, ਰੂਸ ਅਤੇ ਚੀਨ ਤੋਂ ਬਾਅਦ ਭਾਰਤ ਇਹ ਉਪਲਬਧੀ ਹਾਸਲ ਕਰਨ ਵਾਲਾ ਦੁਨੀਆ ਦਾ ਚੌਥਾ ਦੇਸ਼ ਬਣ ਗਿਆ ਹੈ। ਇਸ ਦੇ ਨਾਲ ਹੀ ਭਾਰਤ ਚੰਦਰਮਾ ਦੇ ਦੱਖਣੀ ਧਰੁਵ 'ਤੇ ਉਤਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।