ਹੁਣ ਮਨੋਹਰ ਪਾਰੀਕਰ ਦੇ ਨਾਂ ਨਾਲ ਜਾਣਿਆ ਜਾਵੇਗਾ ਗੋਆ ਹਵਾਈ ਅੱਡਾ, ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਮਨਜ਼ੂਰੀ

Wednesday, Jan 04, 2023 - 08:04 PM (IST)

ਹੁਣ ਮਨੋਹਰ ਪਾਰੀਕਰ ਦੇ ਨਾਂ ਨਾਲ ਜਾਣਿਆ ਜਾਵੇਗਾ ਗੋਆ ਹਵਾਈ ਅੱਡਾ, ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਮਨਜ਼ੂਰੀ

ਨੈਸ਼ਨਲ ਡੈਸਕ: ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਾਬਕਾ ਰੱਖਿਆ ਮੰਤਰੀ ਅਤੇ ਗੋਆ ਦੇ ਚਾਰ ਵਾਰ ਮੁੱਖ ਮੰਤਰੀ ਰਹਿ ਚੁੱਕੇ ਮਰਹੂਮ ਮਨੋਹਰ ਪਾਰੀਕਰ ਦੀ ਯਾਦ ਵਿਚ ਮੋਪਾ ਦੇ ਗ੍ਰੀਨਫੀਲਡ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ 'ਮਨੋਹਰ ਅੰਤਰਰਾਸ਼ਟਰੀ ਹਵਾਈ ਅੱਡਾ - ਮੋਪਾ' ਰੱਖਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਇਸ ਸਬੰਧੀ ਪ੍ਰਸਤਾਅ ਨੂੰ ਮਨਜ਼ੂਰੀ ਦਿੱਤੀ ਗਈ।

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਦਿਨ-ਦਿਹਾੜੇ ਹੋਇਆ ਕਤਲ, ਘਰ 'ਚ ਵੜ ਕੇ ਤਾੜ-ਤਾੜ ਚਲਾਈਆਂ ਗੋਲ਼ੀਆਂ

ਸਰਕਾਰ ਵੱਲੋਂ ਜਾਰੀ ਬਿਆਨ ਮੁਤਾਬਕ ਗੋਆ ਦੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਦੀ ਇੱਛਾ ਮੁਤਾਬਕ ਗੋਆ ਦੇ ਮੋਪਾ ਸਥਿਤ ਗ੍ਰੀਨਫੀਲਡ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲ ਕੇ 'ਮਨੋਹਰ ਅੰਤਰਰਾਸ਼ਟਰੀ ਹਵਾਈ ਅੱਡਾ - ਮੋਪਾ' ' ਰੱਖਣ ਦੇ ਰਾਜ ਸਰਕਾਰ ਦੇ ਮੰਤਰੀ ਮੰਡਲ ਦੇ ਸਰਬਸੰਮਤੀ ਨਾਲ ਲਏ ਫ਼ੈਸਲੇ ਦੀ ਜਾਣਕਾਰੀ ਦਿੱਤੀ ਸੀ। ਇਸ ਵਿਚ ਕਿਹਾ ਗਿਆ ਹੈ ਕਿ ਪਾਰੀਕਰ ਨੂੰ ਸ਼ਰਧਾਂਜਲੀ ਵਜੋਂ ਗੋਆ ਵਿਚ ਗ੍ਰੀਨਫੀਲਡ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ 'ਮਨੋਹਰ ਅੰਤਰਰਾਸ਼ਟਰੀ ਹਵਾਈ ਅੱਡਾ - ਮੋਪਾ, ਗੋਆ' ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - SYL 'ਤੇ ਬੋਲੇ ਭਾਜਪਾ ਆਗੂ ਅਸ਼ਵਨੀ ਸ਼ਰਮਾ, ਪੰਜਾਬ ਦੇ ਪਾਣੀਆਂ ਨੂੰ ਲੈ ਕੇ ਕਹੀ ਵੱਡੀ ਗੱਲ

ਜ਼ਿਕਰਯੋਗ ਹੈ ਕਿ ਗੋਆ ਸਥਿਤ ਇਸ ਗ੍ਰੀਨਫੀਲਡ ਹਵਾਈ ਅੱਡੇ ਦਾ ਉਦਘਾਟਨ ਪ੍ਰਧਾਨ ਮੰਤਰੀ ਨੇ ਦਸੰਬਰ, 2022 ਵਿਚ ਕੀਤਾ ਸੀ। ਬਿਆਨ ਮੁਤਾਬਕ ਆਧੁਨਿਕ ਗੋਆ ਦੇ ਨਿਰਮਾਣ ਵਿਚ ਉਨ੍ਹਾਂ ਦੇ ਯੋਗਦਾਨ ਦੀ ਯਾਦ ਵਿਚ ਹਵਾਈ ਅੱਡੇ ਦਾ ਨਾਮ ਸਾਬਕਾ ਮੁੱਖ ਮੰਤਰੀ ਅਤੇ ਭਾਰਤ ਸਰਕਾਰ ਦੇ ਸਾਬਕਾ ਰੱਖਿਆ ਮੰਤਰੀ ਮਰਹੂਮ ਡਾਕਟਰ ਮਨੋਹਰ ਪਾਰੀਕਰ ਦੇ ਨਾਂ 'ਤੇ ਰੱਖਿਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News