ਗੋਆ ਦੇ CM ਪ੍ਰਮੋਦ ਸਾਵੰਤ ਨੂੰ ਹੋਇਆ ਕੋਰੋਨਾ, ਬੋਲੇ- ਮੇਰੇ ਸੰਪਰਕ ''ਚ ਆਏ ਲੋਕ ਸਾਵਧਾਨੀ ਵਰਤਣ
Wednesday, Sep 02, 2020 - 12:43 PM (IST)
ਪਣਜੀ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਗਏ ਹਨ। ਪ੍ਰਮੋਦ ਸਾਵੰਤ ਨੇ ਬੁੱਧਵਾਰ ਨੂੰ ਖੁਦ ਇਸ ਦੀ ਜਾਣਕਾਰੀ ਦਿੱਤੀ ਹੈ। ਉਹ ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ. ਯੇਦੀਯੁਰੱਪਾ, ਮੱਧ ਪ੍ਰਦੇਸ਼ ਦੇ ਸ਼ਿਵਰਾਜ ਚੌਹਾਨ ਅਤੇ ਹਰਿਆਣਾ ਦੇ ਮਨੋਹਰ ਲਾਲ ਖੱਟੜ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਸ਼ਾਸਿਤ ਸੂਬੇ ਦੇ ਚੌਥੇ ਮੁੱਖ ਮੰਤਰੀ ਹਨ, ਜੋ ਕੋਰੋਨਾ ਦੀ ਲਪੇਟ 'ਚ ਆਏ ਹਨ। ਯੇਦੀਯੁਰੱਪਾ ਅਤੇ ਸ਼ਿਵਰਾਜ ਸਿੰਘ ਚੌਹਾਨ ਵਾਇਰਸ ਨੂੰ ਮਾਤ ਦੇ ਚੁੱਕੇ ਹਨ, ਜਦੋਂ ਕਿ ਖੱਟੜ ਦਾ ਗੁਰੂਗ੍ਰਾਮ ਦੇ ਮੇਦਾਂਤਾ 'ਚ ਇਲਾਜ ਚੱਲ ਰਿਹਾ ਹੈ।
ਪ੍ਰਮੋਦ ਸਾਵੰਤ ਨੇ ਖੁਦ ਨੂੰ ਕੋਰੋਨਾ ਇਨਫੈਕਸ਼ਨ ਹੋਣ ਦੀ ਜਾਣਕਾਰੀ ਦਿੰਦੇ ਹੋਏ ਟਵੀਟ ਕੀਤਾ,''ਮੈਂ ਸਾਰਿਆਂ ਨੂੰ ਸੂਚਿਤ ਕਰਨਾ ਚਾਹੁੰਦਾ ਹਾਂ ਕਿ ਮੈਂ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹਾਂ। ਮੇਰੇ 'ਚ ਕੋਰੋਨਾ ਦੇ ਲੱਛਣ ਨਹੀਂ ਹਨ ਅਤੇ ਘਰ 'ਚ ਹੀ ਆਈਸੋਲੇਸ਼ਨ 'ਚ ਹਾਂ ਅਤੇ ਘਰੋਂ ਹੀ ਸਾਰੇ ਕੰਮ ਨਿਪਟਾਉਂਦਾ ਰਹਾਂਗਾ। ਮੇਰੀ ਉਨ੍ਹਾਂ ਸਾਰਿਆਂ ਨੂੰ ਅਪੀਲ ਹੈ, ਜੋ ਵੀ ਮੇਰੇ ਸੰਪਰਕ 'ਚ ਆਏ ਹਨ, ਉਹ ਸਾਰੇ ਲੋਕ ਜ਼ਰੂਰੀ ਸਾਵਧਾਨੀ ਵਰਤਣ।''