ਨਿਊਜ਼ੀਲੈਂਡ ਹਮਲੇ ਤੋਂ ਬਾਅਦ ਗੋਆ ''ਤੇ ਮੰਡਰਾ ਰਿਹੈ ਅੱਤਵਾਦੀ ਹਮਲੇ ਦਾ ਖਤਰਾ, ਅਲਰਟ ਜਾਰੀ

03/26/2019 3:13:55 PM

ਪਣਜੀ— ਗੋਆ ਪੁਲਸ ਨੇ ਅਲਰਟ ਜਾਰੀ ਕੀਤਾ ਹੈ। ਗੋਆ 'ਚ ਕੇਂਦਰੀ ਖੁਫੀਆ ਏਜੰਸੀਆਂ ਵਲੋਂ ਸੰਭਾਵਿਤ ਹਮਲਾ ਹੋਣ ਦੀ ਸ਼ੰਕਾ ਜ਼ਾਹਰ ਕੀਤੀ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਇਜ਼ਰਾਇਲੀ ਸੈਲਾਨੀ ਸੂਬੇ ਵਿਚ ਆਏ ਹੋਏ ਹਨ ਅਤੇ ਉਨ੍ਹਾਂ 'ਤੇ ਇਸਲਾਮਿਕ ਸਟੇਟ ਵਲੋਂ ਹਮਲਾ ਕੀਤਾ ਜਾ ਸਕਦਾ ਹੈ। ਦੱਸਣਯੋਗ ਹੈ ਕਿ ਇਕ ਹਫਤੇ ਪਹਿਲਾਂ ਨਿਊਜ਼ੀਲੈਂਡ ਦੇ ਕ੍ਰਾਈਸਟ ਚਰਚ ਦੀਆਂ ਦੋ ਮਸਜਿਦਾਂ 'ਚ ਗੋਲੀਬਾਰੀ ਹੋਈ ਸੀ, ਇਹ ਇਕ ਅੱਤਵਾਦੀ ਹਮਲਾ ਸੀ। ਇਸ ਅੱਤਵਾਦੀ ਹਮਲੇ ਤੋਂ ਬਾਅਦ ਇਜ਼ਰਾਇਲ ਦੇ ਸੈਲਾਨੀਆਂ 'ਤੇ ਸੰਭਾਵਿਤ ਹਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਕੇਂਦਰੀ ਖੁਫੀਆ ਏਜੰਸੀਆਂ ਵਲੋਂ ਇਹ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਤੋਂ ਬਾਅਦ ਗੋਆ ਪੁਲਸ ਚੌਕਸ ਹੋ ਗਈ ਹੈ। ਦੱਸਣਯੋਗ ਹੈ ਕਿ ਨਿਊਜ਼ੀਲੈਂਡ ਦੇ ਕ੍ਰਾਈਸਟ ਚਰਚ ਦੀਆਂ ਦੋ ਮਸਜਿਦਾਂ ਵਿਚ 15 ਮਾਰਚ ਨੂੰ ਗੋਲੀਬਾਰੀ ਹੋਈ ਸੀ, ਜਿਸ ਵਿਚ 50 ਲੋਕ ਮਾਰੇ ਗਏ ਸਨ। 


ਗੋਆ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਹੋਰ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੀ ਅਲਰਟ ਜਾਰੀ ਕੀਤਾ ਗਿਆ ਹੈ। ਜਿੱਥੇ ਇਜ਼ਰਾਇਲੀ ਸੈਲਾਨੀ ਨਿਵਾਸ ਕਰਦੇ ਹਨ। ਅਧਿਕਾਰੀ ਨੇ ਕਿਹਾ ਕਿ ਪੁਲਸ ਨੂੰ ਚੌਕਸ ਰਹਿਣਾ ਹੋਵੇਗਾ ਅਤੇ ਇਜ਼ਰਾਇਲ ਦੇ ਸੈਲਾਨੀਆਂ ਤੋਂ ਇਲਾਵਾ ਉੱਤਰੀ ਗੋਆ ਵਿਚ ਸਥਿਤ ਪ੍ਰਾਰਥਨਾ ਘਰ ਨੂੰ ਵੀ ਸੁਰੱਖਿਅਤ ਰੱਖਣਾ ਹੋਵੇਗਾ। ਦਰਅਸਲ ਇੱਥੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਵਲੋਂ ਨਿਊਜ਼ੀਲੈਂਡ ਦੀਆਂ ਮਸਜਿਦਾਂ ਵਿਚ ਹੋਈਆਂ ਹੱਤਿਆਵਾਂ ਦਾ ਬਦਲਾ ਲੈਣ ਲਈ ਹਮਲਾ ਕੀਤਾ ਜਾ ਸਕਦਾ ਹੈ। ਅਧਿਕਾਰੀ ਨੇ ਕਿਹਾ ਕਿ ਸੰਭਾਵਿਤ ਹਮਲੇ ਨੂੰ ਦੇਖਦੇ ਹੋਏ ਅਸੀਂ ਉਨ੍ਹਾਂ ਖੇਤਰਾਂ 'ਤੇ ਵੀ ਤਿੱਖੀ ਨਜ਼ਰ ਰੱਖੀ ਹੈ, ਜਿੱਥੋਂ ਇਜ਼ਰਾਇਲੀ ਵਾਰ-ਵਾਰ ਆਉਂੇਦੇ ਹਨ। ਖੁਫੀਆ ਏਜੰਸੀਆਂ ਵਲੋਂ ਮਿਲੇ ਅਲਰਟ ਤੋਂ ਬਾਅਦ ਸੰਭਾਵਿਤ ਹਮਲੇ ਨੂੰ ਦੇਖਦੇ ਹੋਏ ਸੁਰੱਖਿਆ ਵਿਵਸਥਾ ਵਧਾ ਦਿੱਤੀ ਗਈ ਹੈ।
 


Tanu

Content Editor

Related News