ਬਾਪੂ ਗਾਂਧੀ ਦੇ ਦਿਖਾਏ ਰਸਤੇ ''ਤੇ ਤੁਰ ਕੇ ਹੀ ਵਿਸ਼ਵ ਸ਼ਾਂਤੀ ਦਾ ਟੀਚਾ ਹੋ ਸਕਦੈ ਪ੍ਰਾਪਤ : ਰਾਸ਼ਟਰਪਤੀ
Tuesday, Sep 05, 2023 - 05:46 PM (IST)
ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਹਾਤਮਾ ਗਾਂਧੀ ਨੂੰ ਪੂਰੇ ਵਿਸ਼ਵ ਭਾਈਚਾਰੇ ਲਈ ਇਕ 'ਪ੍ਰੇਰਨਾਸਰੋਤ' ਦੱਸਦੇ ਹੋਏ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਦਿਖਾਏ ਰਸਤੇ 'ਤੇ ਤੁਰ ਕੇ ਅੱਜ ਵੀ ਵਿਸ਼ਵ ਸ਼ਾਂਤੀ ਦਾ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ। ਰਾਜਘਾਟ ਕੋਲ ਮਹਾਤਮਾ ਗਾਂਧੀ ਦੀ 12 ਫੁੱਟ ਉੱਚੀ ਮੂਰਤੀ ਅਤੇ 'ਗਾਂਧੀ ਵਾਟਿਕਾ' ਦਾ ਉਦਘਾਟਨ ਕਰਨ ਤੋਂ ਬਾਅਦ ਰਾਸ਼ਟਰਪਤੀ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਗਾਂਧੀ ਸਮ੍ਰਿਤੀ ਅਤੇ ਦਰਸ਼ਨ ਸਮਿਤੀ ਨੇ ਬਾਪੂ ਦੇ ਵਿਚਾਰਾਂ ਨੂੰ ਜਨਤਾ ਤੱਕ ਪਹੁੰਚਾਉਣ 'ਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ ਅਤੇ ਮਹਾਤਮਾ ਗਾਂਧੀ ਦੀ ਮੂਰਤੀ ਅਤੇ ਗਾਂਧੀ ਵਾਟਿਕਾ ਇਸ ਦਿਸ਼ਾ 'ਚ ਇਕ ਮਹੱਤਵਪੂਰਨ ਕਦਮ ਹੋਵੇਗਾ।
ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦੇ ਆਦਰਸ਼ਾਂ ਅਤੇ ਮੁੱਲਾਂ ਨੇ ਸੰਪੂਰਨ ਵਿਸ਼ਵ ਨੂੰ ਇਕ ਨਵੀਂ ਦਿਸ਼ਾ ਦਿੱਤੀ ਹੈ। ਰਾਸ਼ਟਰਪਤੀ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਅਹਿੰਸਾ ਦਾ ਮਾਰਗ ਉਸ ਸਮੇਂ ਦਿਖਾਇਆ ਜਦੋਂ ਵਿਸ਼ਵ ਕਲੇਸ਼ ਅਤੇ ਸੰਕਟਾਂ ਨਾਲ ਪੀੜਤ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8