ED ਦੇ ਛਾਪਿਆਂ 'ਤੇ ਕੇਜਰੀਵਾਲ ਨੇ ਕਿਹਾ- 'ਭਗਵਾਨ 'ਆਪ' ਦੇ ਨਾਲ ਹਨ, ਡਰਨ ਦੀ ਲੋੜ ਨਹੀਂ'

Monday, Oct 07, 2024 - 01:30 PM (IST)

ਨਵੀਂ ਦਿੱਲੀ (ਭਾਸ਼ਾ)- ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਭਗਵਾਨ ਉਨ੍ਹਾਂ ਦੀ ਪਾਰਟੀ ਦੇ ਨਾਲ ਹਨ ਅਤੇ ਡਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਕੁਝ ਵੀ ਗਲਤ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ 'ਚ 'ਆਪ' ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨਾਲ ਜੁੜੇ ਕਈ ਸਥਾਨਾਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਛਾਪਿਆਂ ਤੋਂ ਬਾਅਦ ਇਹ ਟਿੱਪਣੀ ਕੀਤੀ। ਕੇਜਰੀਵਾਲ ਨੇ ਇਕ ਪੱਤਰਕਾਰ ਸੰਮੇਲਨ 'ਚ ਦੋਸ਼ ਲ ਗਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਭ੍ਰਿਸ਼ਟਾਚਾਰ ਦੀ ਜਾਂਚ ਦੇ ਨਾਂ 'ਤੇ ਆਪਣੀਆਂ ਏਜੰਸੀਆਂ ਰਾਹੀਂ ਉਨ੍ਹਾਂ ਦੀ ਪਾਰਟੀ ਨੂੰ ਨਿਸ਼ਾਨਾ ਬਣਾ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਆਤਿਸ਼ੀ ਵੀ ਉਨ੍ਹਾਂ ਨਾਲ ਸੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਏਜੰਸੀਆਂ ਨੇ ਪਹਿਲੇ ਉਨ੍ਹਾਂ ਨੂੰ, ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਪਾਰਟੀ ਦੇ ਹੋਰ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਸੀ। 

ਕੇਜਰੀਵਾਲ ਨੇ ਕਿਹਾ,''ਅਜਿਹਾ ਨਹੀਂ ਹੈ ਕਿ ਭ੍ਰਿਸ਼ਟਾਚਾਰ ਦੀ ਕੋਈ ਜਾਂਚ ਹੋ ਰਹੀ ਹੈ। ਅਜਿਹਾ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਇਕ ਪਾਰਟੀ ਦੇ ਪਿੱਛੇ ਪਏ ਹਨ ਅਤੇ ਉਨ੍ਹਾਂ ਨੇ ਉਸ ਪਾਰਟੀ ਅਤੇ ਉਸ ਦੇ ਆਗੂਆਂ ਨੂੰ ਖ਼ਤਮ ਕਰਨ ਲਈ ਸਾਰੇ ਸਰੋਤ ਅਤੇ ਏਜੰਸੀਆਂ ਲਗਾ ਦਿੱਤੀਆਂ ਹਨ।'' ਈ.ਡੀ. ਨੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਹੋਰ ਲੋਕਾਂ ਖ਼ਿਲਾਫ਼ ਜ਼ਮੀਨ 'ਧੋਖਾਧੜੀ' ਦੇ ਇਕ ਮਾਮਲੇ ਦੀ ਜਾਂਚ ਦੇ ਸਿਲਸਿਲੇ 'ਚ ਸੋਮਵਾਰ ਨੂੰ ਜਲੰਧਰ, ਲੁਧਿਆਣਾ, ਗੁਰੂਗ੍ਰਾਮ ਅਤੇ ਦਿੱਲੀ 'ਚ ਕਈ ਥਾਵਾਂ 'ਤੇ ਛਾਪੇ ਮਾਰੇ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ 61 ਸਾਲਾ ਸੰਸਦ ਮੈਂਬਰ ਦੇ, ਪੰਜਾਬ ਦੇ ਲੁਧਿਆਣਾ ਅਤੇ ਹਰਿਆਣਾ ਦੇ ਗੁਰੂਗ੍ਰਾਮ 'ਚ ਸਥਿਤ ਘਰ ਸਮੇਤ ਕਰੀਬ 16-17 ਥਾਵਾਂ 'ਤੇ ਤਲਾਸ਼ੀ ਲਈ ਗਈ। ਕੇਜਰੀਵਾਲ ਨੇ ਕਿਹਾ,''ਭਗਵਾਨ ਸਾਡੀ ਪਾਰਟੀ ਦੇ ਨਾਲ ਹਨ। ਡਰਨ ਦੀ ਕੋਈ ਲੋੜ ਨਹੀਂ ਹੈ... ਕੁਝ ਵੀ ਗਲਤ ਨਹੀਂ ਕੀਤਾ ਗਿਆ ਹੈ।'' ਉਨ੍ਹਾਂ ਦੋਸ਼ ਲਗਾਇਆ ਕਿ ਹੌਲੀ-ਹੌਲੀ ਪਰਦਾ ਖੁੱਲ੍ਹ ਰਿਹਾ ਹੈ, ਪ੍ਰਧਾਨ ਮੰਤਰੀ ਦੀ ਅਸਲੀਅਤ ਸਾਹਮਣੇ ਆ ਰਹੀ ਹੈ ਅਤੇ ਲੋਕਾਂ ਨੂੰ ਅਜਿਹਾ ਹੋ ਰਿਹਾ ਹੈ ਕਿ ਉਹ ਕਹਿੰਦੇ ਕੁਝ ਹਨ ਅਤੇ ਕਰਦੇ ਕੁਝ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News