ਅਰਪਿਤਾ ਮੁਖਰਜੀ ਦੇ ਅਪਾਰਟਮੈਂਟ ’ਚੋਂ ਮਿਲਿਆ ਸੋਨਾ ਅਤੇ 28 ਕਰੋੜ ਕੈਸ਼, ਗਿਣਨ ਨੂੰ ਲੱਗੀ ਪੂਰੀ ਰਾਤ

07/28/2022 11:49:01 AM

ਕੋਲਕਾਤਾ- ਬੰਗਾਲ ’ਚ ਅਧਿਆਪਕ ਭਰਤੀ ਘਪਲੇ ਦੀ ਜਾਂਚ ਕਰ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਅਰਪਿਤਾ ਮੁਖਰਜੀ ਨਾਲ ਸਬੰਧਤ ਇਕ ਹੋਰ ਅਪਾਰਟਮੈਂਟ ’ਚੋਂ ਕਰੀਬ 4.31 ਕਰੋੜ ਦੇ ਸੋਨੇ ਦੇ ਗਹਿਣੇ ਅਤੇ 27.9 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਮੁਖਰਜੀ ਨੂੰ ਪੱਛਮੀ ਬੰਗਾਲ ਦੇ ਗ੍ਰਿਫ਼ਤਾਰ ਕੀਤੇ ਗਏ ਮੰਤਰੀ ਪਾਰਥ ਚੈਟਰਜੀ ਦੀ ਕਰੀਬੀ ਸਹਿਯੋਗੀ ਮੰਨਿਆ ਜਾਂਦਾ ਹੈ। ਅਧਿਕਾਰੀਆਂ ਨੇ ਵੀਰਵਾਰ ਸਵੇਰੇ ਦੱਸਿਆ ਕਿ ਬੁੱਧਵਾਰ ਨੂੰ ਬੇਲਘਰੀਆ ’ਚ ਇਕ ਅਪਾਰਟਮੈਂਟ ਤੋਂ ਨਕਦੀ ਬਰਾਮਦ ਕੀਤੀ ਗਈ ਅਤੇ ਪੂਰੀ ਰਾਤ ਗਿਣਤੀ ਕਰਨ ਮਗਰੋਂ 27.9 ਕਰੋੜ ਰੁਪਏ ਪਾਏ ਹਨ। ਉਨ੍ਹਾਂ ਨੇ ਦੱਸਿਆ ਕਿ ਜਾਂਚਕਰਤਾ ਸੋਨੇ ਦੇ ਗਹਿਣੇ ਦੀ ਕੀਮਤ ਦਾ ਪਤਾ ਲਾ ਰਹੇ ਹਨ। 

ਇਹ ਵੀ ਪੜ੍ਹੋ- ਜਾਣੋ ਕੌਣ ਹੈ ਅਰਪਿਤਾ ਮੁਖਰਜੀ? ਜਿਸ ਦੇ ਘਰ ’ਚ ਛਾਪੇਮਾਰੀ ’ਚ ED ਨੂੰ ਮਿਲੇ 20 ਕਰੋੜ ਰੁਪਏ

ਦੱਸਣਯੋਗ ਹੈ ਕਿ ਈ. ਡੀ. ਨੇ 5 ਦਿਨ ਪਹਿਲਾਂ ਦੱਖਣੀ ਕੋਲਕਾਤਾ ਦੇ ਟਾਲੀਗੰਜ ਇਲਾਕੇ ’ਚ ਮੁਖਰਜੀ ਦੇ ਇਕ ਫਲੈਟ ਤੋਂ ਗਹਿਣੇ ਅਤੇ ਵਿਦੇਸ਼ੀ ਕਰੰਸੀ ਤੋਂ ਇਲਾਵਾ 21 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਕੀਤੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਕੁੱਲ ਮਿਲਾ ਕੇ ਹੁਣ ਤੱਕ 50 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। 

PunjabKesari

ਇਹ ਵੀ ਪੜ੍ਹੋ-  ਅਧਿਆਪਕ ਭਰਤੀ ਘਪਲਾ: ED ਨੇ ਪੱਛਮੀ ਬੰਗਾਲ ਦੇ ਮੰਤਰੀ ਪਾਰਥ ਚੈਟਰਜੀ ਨੂੰ ਕੀਤਾ ਗ੍ਰਿਫ਼ਤਾਰ

ਈ. ਡੀ. ਅਧਿਕਾਰੀਆਂ ਨੂੰ ਬੇਲਘਰੀਆ ਦੇ ਰਥਤਲਾ ਇਲਾਕੇ ’ਚ ਦੋ ਫਲੈਟਾਂ ’ਚ ਦਾਖ਼ਲ ਹੋਣ ਲਈ ਦਰਵਾਜ਼ਾ ਤੋੜਨਾ ਪਿਆ, ਕਿਉਂਕਿ ਉਨ੍ਹਾਂ ਦੀਆਂ ਚਾਬੀਆਂ ਨਹੀਂ ਮਿਲੀਆਂ ਸਨ। ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਫਲੈਟ ’ਚੋਂ  ਕਈ ਅਹਿਮ ਦਸਤਾਵੇਜ਼ ਵੀ ਬਰਾਮਦ ਕੀਤੇ ਗਏ ਹਨ। ਮਮਤਾ ਬੈਨਰਜੀ ਸਰਕਾਰ ’ਚ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੇ ਜਨਰਲ ਸਕੱਤਰ ਪਾਰਥ ਚੈਟਰਜੀ ਨੂੰ ਸ਼ਨੀਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ ਅਰਪਿਤਾ ਮੁਖਰਜੀ ਦੇ ਟਾਲੀਗੰਜ ਫਲੈਟ ’ਚ ਨਕਦੀ ਮਿਲਣ ਮਗਰੋਂ ਗ੍ਰਿਫ਼ਤਾਰ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ- ਅਦਾਲਤ ਨੇ ਪਾਰਥ ਚੈਟਰਜੀ ਤੇ ਅਰਪਿਤਾ ਮੁਖਰਜੀ ਨੂੰ 3 ਅਗਸਤ ਤੱਕ ED ਦੀ ਹਿਰਾਸਤ 'ਚ ਭੇਜਿਆ

ਜ਼ਿਕਰਯੋਗ ਹੈ ਕਿ ਕਲਕੱਤਾ ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੀ ਸਿਫ਼ਾਰਸ਼ 'ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਸਟਾਫ਼ ਅਤੇ ਅਧਿਆਪਕਾਂ ਦੀ ਭਰਤੀ ਵਿਚ ਕਥਿਤ ਬੇਨਿਯਮੀਆਂ ਦੀ ਜਾਂਚ ਕਰ ਰਹੀ ਹੈ। ਈ.ਡੀ. ਇਸ ਘੁਟਾਲੇ ਵਿਚ ਮਨੀ ਲਾਂਡਰਿੰਗ ਦੀ ਜਾਂਚ ਕਰ ਰਹੀ ਹੈ। ਦੱਸਣਯੋਗ ਹੈ ਕਿ ਜਦੋਂ ਇਹ ਕਥਿਤ ਘਪਲਾ ਹੋਇਆ ਤਾਂ ਪਾਰਥ ਚੈਟਰਜੀ ਸੂਬੇ ਦੇ ਸਿੱਖਿਆ ਮੰਤਰੀ ਸਨ।

PunjabKesari


Tanu

Content Editor

Related News