ਵਾਹਨਾਂ ਦੀ ਚੈਕਿੰਗ ਦੌਰਾਨ ਕਾਰ ''ਚੋਂ ਮਿਲੇ 12 ਕਿਲੋ ਸੋਨੇ ਦੇ ਗਹਿਣੇ

Tuesday, Oct 22, 2024 - 04:02 PM (IST)

ਵਾਹਨਾਂ ਦੀ ਚੈਕਿੰਗ ਦੌਰਾਨ ਕਾਰ ''ਚੋਂ ਮਿਲੇ 12 ਕਿਲੋ ਸੋਨੇ ਦੇ ਗਹਿਣੇ

ਮਥੁਰਾ : ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ 'ਚ ਯਮੁਨਾ ਐਕਸਪ੍ਰੈੱਸ ਵੇਅ 'ਤੇ ਰੂਟੀਨ ਚੈਕਿੰਗ ਦੌਰਾਨ ਇਕ ਕਾਰ 'ਚੋਂ 12 ਕਿਲੋ ਸੋਨੇ ਦੇ ਗਹਿਣੇ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਮੰਗਲਵਾਰ ਨੂੰ ਦਿੱਤੀ। ਪੁਲਸ ਨੇ ਦੱਸਿਆ ਕਿ ਪੁਲਸ ਅਤੇ ਆਬਕਾਰੀ ਵਿਭਾਗ ਦੇ ਕਰਮਚਾਰੀਆਂ ਦੀਆਂ ਟੀਮਾਂ ਨੇ ਸੋਮਵਾਰ ਰਾਤ ਸ਼ਰਾਬ ਦੀ ਤਸਕਰੀ ਦੀ ਜਾਂਚ ਲਈ ਵਾਹਨਾਂ ਦੀ ਚੈਕਿੰਗ ਦੌਰਾਨ ਇਹ ਬਰਾਮਦਗੀ ਕੀਤੀ ਹੈ। 

ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ

ਇਸ ਦੌਰਾਨ ਪੁਲਸ ਨੂੰ ਇੱਕ ਕਾਰ ਵਿੱਚੋਂ 12 ਪੈਕੇਟ ਮਿਲੇ, ਜਿਸ ਵਿੱਚ ਕੁੱਲ 12 ਕਿਲੋ ਸੋਨੇ ਦੇ ਗਹਿਣੇ ਸਨ। ਪੁਲਸ ਅਨੁਸਾਰ ਕਾਰ ਚਾਲਕ ਇਨ੍ਹਾਂ ਗਹਿਣਿਆਂ ਦੇ ਸਬੰਧ ਵਿੱਚ ਕੋਈ ਜਾਇਜ਼ ਦਸਤਾਵੇਜ਼ ਨਹੀਂ ਦਿਖਾ ਸਕਿਆ। ਇਸ ਲਈ ਇਨ੍ਹਾਂ ਗਹਿਣਿਆਂ ਨੂੰ ਵਪਾਰ ਕਰ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਹੈ। ਵਿਭਾਗ ਇਸ ਮਾਮਲੇ ਦੀ ਜਾਂਚ ਵਿੱਚ ਜੁਟਿਆ ਹੋਇਆ ਹੈ। ਪੁਲਸ ਨੇ ਦੱਸਿਆ ਕਿ ਕਾਰ ਚਾਲਕ ਵਿਵੇਕ ਗੁਪਤਾ ਨੇ ਪੁਲਸ ਮੁਲਾਜ਼ਮਾਂ ਨੂੰ ਦੱਸਿਆ ਕਿ ਉਹ ਗਹਿਣਿਆਂ ਦੀ ਖੇਪ ਦੇਵਰੀਆ ਲੈ ਕੇ ਜਾ ਰਿਹਾ ਸੀ। ਪੁਲਸ ਮੁਤਾਬਕ ਗੱਡੀ ਅਤੇ ਗਹਿਣੇ ਦੋਵੇਂ ਜ਼ਬਤ ਕਰ ਲਏ ਗਏ ਹਨ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News