72 ਦਿਨਾਂ ''ਚ 10,681 ਰੁਪਏ ਮਹਿੰਗਾ ਹੋਇਆ ਸੋਨਾ, ਜਾਣੋ ਅੱਜ ਕਿੰਨੀ ਵਧੀ ਕੀਮਤ

Thursday, Mar 13, 2025 - 07:03 PM (IST)

72 ਦਿਨਾਂ ''ਚ 10,681 ਰੁਪਏ ਮਹਿੰਗਾ ਹੋਇਆ ਸੋਨਾ, ਜਾਣੋ ਅੱਜ ਕਿੰਨੀ ਵਧੀ ਕੀਮਤ

ਬਿਜ਼ਨੈੱਸ ਡੈਸਕ — ਸ਼ੇਅਰ ਬਾਜ਼ਾਰ 'ਚ ਗਿਰਾਵਟ ਅਤੇ ਸੋਨੇ 'ਚ ਤੇਜ਼ੀ ਦਾ ਸਿਲਸਿਲਾ ਜਾਰੀ ਹੈ। ਵੀਰਵਾਰ (13 ਮਾਰਚ) ਨੂੰ ਸੋਨੇ ਦੀਆਂ ਕੀਮਤਾਂ ਨੇ ਨਵਾਂ ਰਿਕਾਰਡ ਬਣਾਇਆ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 700 ਰੁਪਏ ਵਧ ਕੇ 86,843 ਰੁਪਏ ਹੋ ਗਈ। ਪਹਿਲਾਂ ਇਹ 85,143 ਰੁਪਏ ਸੀ। ਪਿਛਲੇ ਮਹੀਨੇ, 19 ਫਰਵਰੀ ਨੂੰ, ਸੋਨਾ 86,733 ਰੁਪਏ ਪ੍ਰਤੀ 10 ਗ੍ਰਾਮ ਦੇ ਪਿਛਲੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ ਸੀ।

ਇਹ ਵੀ ਪੜ੍ਹੋ :     ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨ੍ਹਾਂ ਨਹੀਂ ਬਣੇਗਾ Passport , ਲਾਗੂ ਹੋ ਗਏ ਨਵੇਂ ਨਿਯਮ

72 ਦਿਨਾਂ 'ਚ ਸੋਨਾ 10,681 ਰੁਪਏ ਮਹਿੰਗਾ ਹੋ ਗਿਆ

ਇਸ ਸਾਲ 1 ਜਨਵਰੀ ਤੋਂ 72 ਦਿਨਾਂ 'ਚ ਸੋਨੇ ਦੀ ਕੀਮਤ 'ਚ 10,681 ਰੁਪਏ ਦਾ ਵਾਧਾ ਹੋਇਆ ਹੈ, ਜਿਸ ਨਾਲ ਨਿਵੇਸ਼ਕਾਂ ਅਤੇ ਗਾਹਕਾਂ ਦੀ ਦਿਲਚਸਪੀ ਹੋਰ ਵਧ ਗਈ ਹੈ।

ਇਹ ਵੀ ਪੜ੍ਹੋ :     Internet ਦੀ ਦੁਨੀਆ 'ਚ ਵੱਡੀ ਹਲਚਲ : Airtel ਤੋਂ ਬਾਅਦ JIO ਦਾ ਵੀ Starlink ਨਾਲ ਅਹਿਮ ਸਮਝੌਤਾ

ਫਿਊਚਰਜ਼ ਮਾਰਕੀਟ ਵਿੱਚ ਸੋਨੇ ਦੀ ਕੀਮਤ

ਵਾਇਦਾ ਬਾਜ਼ਾਰ 'ਚ ਸੋਨੇ ਦੀ ਕੀਮਤ 189 ਰੁਪਏ ਵਧ ਕੇ 86,875 ਰੁਪਏ ਪ੍ਰਤੀ 10 ਗ੍ਰਾਮ ਦੇ ਨਵੇਂ ਰਿਕਾਰਡ ਪੱਧਰ 'ਤੇ ਪਹੁੰਚ ਗਈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਅਪ੍ਰੈਲ ਡਿਲੀਵਰੀ ਲਈ ਸੋਨਾ 86,875 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਉੱਚ ਪੱਧਰ 'ਤੇ ਸਵੇਰ ਦੇ ਕਾਰੋਬਾਰ 'ਚ ਪਹੁੰਚ ਗਿਆ। ਬਾਅਦ 'ਚ MCX 'ਤੇ ਸੋਨਾ 9 ਰੁਪਏ ਦੀ ਗਿਰਾਵਟ ਨਾਲ 86,677 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ, ਜਿਸ 'ਚ 14,671 ਲਾਟ ਲਈ ਕਾਰੋਬਾਰ ਹੋਇਆ।

ਇਹ ਵੀ ਪੜ੍ਹੋ :     Big changes in TDS-TCS rules: 1 ਅਪ੍ਰੈਲ ਤੋਂ TDS ਅਤੇ TCS ਨਿਯਮਾਂ 'ਚ ਹੋਣ ਜਾ ਰਹੇ ਵੱਡੇ ਬਦਲਾਅ

ਕਮੋਡਿਟੀ ਦੇ ਮਾਹਿਰਾਂ ਮੁਤਾਬਕ ਅਮਰੀਕਾ 'ਚ ਮਹਿੰਗਾਈ 'ਚ ਕਮੀ ਆਉਣ ਕਾਰਨ ਸੋਨੇ ਦੀਆਂ ਕੀਮਤਾਂ ਨਵੀਂ ਉਚਾਈ 'ਤੇ ਪਹੁੰਚ ਗਈਆਂ ਹਨ, ਜਿਸ ਨਾਲ ਇਸ ਦੀ ਕੀਮਤ 'ਚ ਤੇਜ਼ੀ ਆਈ ਹੈ। ਗਲੋਬਲ ਵਪਾਰ ਯੁੱਧ ਅਤੇ ਆਰਥਿਕ ਅਨਿਸ਼ਚਿਤਤਾ ਨੇ ਵੀ ਸੋਨੇ 'ਚ ਤੇਜ਼ੀ ਨੂੰ ਹੁਲਾਰਾ ਦਿੱਤਾ ਹੈ। ਕੌਮਾਂਤਰੀ ਬਾਜ਼ਾਰਾਂ 'ਚ ਨਿਊਯਾਰਕ 'ਚ ਸੋਨਾ ਵਾਇਦਾ 2,946 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਿਹਾ।

ਸਿਰਫ਼ ਪ੍ਰਮਾਣਿਤ ਸੋਨਾ ਹੀ ਖਰੀਦੋ

ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (BIS) ਦੇ ਹਾਲਮਾਰਕ ਵਾਲਾ ਪ੍ਰਮਾਣਿਤ ਸੋਨਾ ਹਮੇਸ਼ਾ ਖਰੀਦੋ। ਸੋਨੇ 'ਤੇ 6 ਅੰਕਾਂ ਦਾ ਹਾਲਮਾਰਕ ਕੋਡ ਹੁੰਦਾ ਹੈ। ਇਸ ਨੂੰ ਹਾਲਮਾਰਕ ਯੂਨੀਕ ਆਈਡੈਂਟੀਫਿਕੇਸ਼ਨ ਨੰਬਰ ਯਾਨੀ HUID ਕਿਹਾ ਜਾਂਦਾ ਹੈ। ਇਹ ਨੰਬਰ ਅਲਫਾਨਿਊਮੇਰਿਕ ਹੈ ਭਾਵ ਕੁਝ ਇਸ ਤਰ੍ਹਾਂ ਦਾ ਹੈ - AZ4524। ਹਾਲਮਾਰਕਿੰਗ ਰਾਹੀਂ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਸੋਨੇ ਦੇ ਕਿੰਨੇ ਕੈਰੇਟ ਹਨ।

ਇਹ ਵੀ ਪੜ੍ਹੋ :     Indigo, Akasa ਤੇ Star Air ਦਾ ਹੋਲੀ ਦੇ ਤਿਉਹਾਰ ਮੌਕੇ ਸ਼ਾਨਦਾਰ ਡਿਸਕਾਊਂਟ ਆਫਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News