ਜੈਪੁਰ ਹਵਾਈ ਅੱਡੇ ''ਤੇ ਬੈਂਕਾਕ ਤੋਂ ਆਏ ਯਾਤਰੀ ਤੋਂ 715 ਗ੍ਰਾਮ ਸੋਨਾ ਬਰਾਮਦ
Thursday, Jun 01, 2023 - 04:23 PM (IST)
ਜੈਪੁਰ- ਜੈਪੁਰ ਕੌਮਾਂਤਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਬੈਂਕਾਕ ਤੋਂ ਆਏ ਇਕ ਯਾਤਰੀ ਕੋਲੋਂ 715 ਗ੍ਰਾਮ ਸੋਨਾ ਬਰਾਮਦ ਕੀਤਾ ਹੈ। ਵਿਭਾਗ ਦੇ ਇਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਬੁੱਧਵਾਰ ਨੂੰ ਬੈਂਕਾਕ ਤੋਂ ਆਏ ਇਕ ਯਾਤਰੀ ਤੋਂ 715 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਸੋਨੇ ਦੀ ਕੌਮਾਂਤਰੀ ਬਜ਼ਾਰ ਵਿਚ ਕੀਮਤ 40 ਲੱਖ ਤੋਂ ਉੱਪਰ ਹੈ। ਇਸ ਯਾਤਰੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਿਭਾਗ ਮਾਮਲੇ ਦੀ ਜਾਂਚ ਕਰ ਰਿਹਾ ਹੈ।