ਮੁੜ ਮਹਿੰਗਾ ਹੋਇਆ Gold-Silver, ਕੀਮਤਾਂ 'ਚ ਹੋਇਆ ਜ਼ਬਰਦਸਤ ਵਾਧਾ, ਚੈਕ ਕਰੋ ਨਵਾਂ ਰੇਟ
Friday, Nov 27, 2026 - 10:07 AM (IST)
ਨਵੀਂ ਦਿੱਲੀ : ਪਿਛਲੇ ਕਈ ਦਿਨਾਂ ਤੋਂ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਸੀ। ਅੱਜ ਸ਼ੁੱਕਰਵਾਰ ਨੂੰ ਵੀ ਸੋਨੇ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ ਹੈ। MCX 'ਤੇ 10 ਗ੍ਰਾਮ ਸੋਨਾ 1835 ਰੁਪਏ ਦੇ ਵਾਧੇ ਨਾਲ 1,24,099 ਰੁਪਏ ਹੋ ਗਿਆ। ਇਸ ਦੇ ਨਾਲ ਹੀ ਚਾਂਦੀ 3430 ਰੁਪਏ ਤੇਜ਼ੀ ਦੇ ਨਾਲ 1,51,625 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਹੈ। ਦੂਜੇ ਪਾਸੇ ਬਾਜ਼ਾਰਾਂ ਅਤੇ ਸ਼ਹਿਰਾਂ ਵਿੱਚ ਚਾਂਦੀ ਦੀਆਂ ਕੀਮਤਾਂ ਵੱਖ-ਵੱਖ ਹੁੰਦੀਆਂ ਹਨ। MCX 'ਤੇ ਚਾਂਦੀ ਪ੍ਰਤੀ ਕਿਲੋਗ੍ਰਾਮ ₹1,51,800 ਦੇ ਆਸ-ਪਾਸ ਵਪਾਰ ਕਰ ਰਿਹਾ ਹੈ, ਜਦੋਂ ਕਿ ਕੁਝ ਸ਼ਹਿਰਾਂ ਵਿੱਚ ਸਥਾਨਕ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਆ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅੱਜ ਹੋਵੇਗਾ BLACKOUT, ਮੁੜ ਤੋਂ ਵੱਜਣਗੇ ਖ਼ਤਰੇ ਦੇ ਘੁੱਗੂ, ਅਲਰਟ ਜਾਰੀ
ਦੱਸ ਦੇਈਏ ਕਿ ਬੀਤੇ ਦਿਨ ਵੀਰਵਾਰ ਨੂੰ ਵੀ ਦੋਵਾਂ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ ਸੀ। MCX 'ਤੇ 10 ਗ੍ਰਾਮ ਸੋਨਾ 2513 ਰੁਪਏ ਦੇ ਵਾਧੇ ਨਾਲ 1,23,650 ਰੁਪਏ ਅਤੇ ਚਾਂਦੀ 5709 ਰੁਪਏ ਤੇਜ਼ੀ ਦੇ ਨਾਲ 1,48,226 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ ਸੀ। ਅੱਜ ਬਾਜ਼ਾਰ ਖੁੱਲ੍ਹਦੇ ਹੀ ਸੋਨਾ 2,000 ਰੁਪਏ ਤੋਂ ਵੱਧ ਵਧ ਕੇ 1,24,229 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ ਅਤੇ ਚਾਂਦੀ 6,000 ਰੁਪਏ ਮਹਿੰਗੀ ਹੋ ਕੇ 1,51,800 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਇਸ ਨਾਲ ਗਹਿਣੇ ਖਰੀਦਣ ਵਾਲੇ ਲੋਕਾਂ ਨੂੰ ਇਕ ਵਾਰ ਫਿਰ ਤੋਂ ਝਟਕਾ ਲੱਗਾ ਹੈ।
ਇਹ ਵੀ ਪੜ੍ਹੋ: 3 ਲੱਖ ਤੋਂ ਪਾਰ ਹੋਵੇਗੀ ਸੋਨੇ ਦੀ ਕੀਮਤ! 2027 ਨੂੰ ਲੈ ਕੇ ਬਾਬਾ ਵੇਂਗਾ ਦੀ ਡਰਾਉਣੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
