ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਬੇਤਹਾਸ਼ਾ ਵਾਧੇ ਦਾ ਮਸਲਾ ਰਾਜ ਸਭਾ ’ਚ ਉੱਠਿਆ
Friday, Jan 30, 2026 - 07:39 AM (IST)
ਨਵੀਂ ਦਿੱਲੀ (ਭਾਸ਼ਾ) - ਰਾਜ ਸਭਾ ’ਚ ਵੀਰਵਾਰ ਨੂੰ ਕਾਂਗਰਸ ਦੇ ਇਕ ਮੈਂਬਰ ਨੇ ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਹਾਲ ਹੀ ’ਚ ਹੋਏ ਬੇਤਹਾਸ਼ਾ ਵਾਧੇ ’ਤੇ ਚਿੰਤਾ ਪ੍ਰਗਟਾਈ ਅਤੇ ਸਰਕਾਰ ਤੋਂ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ। ਉੱਚ ਸਦਨ ’ਚ ਸਿਫ਼ਰ ਕਾਲ ਦੌਰਾਨ ਕਾਂਗਰਸ ਮੈਂਬਰ ਨੀਰਜ ਡਾਂਗੀ ਨੇ ਇਹ ਮੁੱਦਾ ਉਠਾਇਆ ਅਤੇ ਕਿਹਾ ਕਿ ਦੇਸ਼ ’ਚ ਸੋਨੇ ਅਤੇ ਚਾਂਦੀ ਦੀਆਂ ਬੇਕਾਬੂ ਕੀਮਤਾਂ ਨੇ ਗ੍ਰਾਮੀਣ ਭਾਰਤ ਖਾਸ ਕਰ ਕੇ ਔਰਤਾਂ ਅਤੇ ਵਿਆਹ ਵਾਲੇ ਪਰਿਵਾਰਾਂ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ।
ਇਹ ਵੀ ਪੜ੍ਹੋ : ਰਾਤੋ-ਰਾਤ ਮਹਿੰਗਾ ਹੋਇਆ Gold-Silver, 20 ਹਜ਼ਾਰ ਰੁਪਏ ਤੱਕ ਵਧੀਆਂ ਕੀਮਤਾਂ
ਉਨ੍ਹਾਂ ਕਿਹਾ ਕਿ ਪਿਛਲੇ 13 ਮਹੀਨਿਆਂ ’ਚ ਭਾਵ ਦਸੰਬਰ 2024 ਤੋਂ ਜਨਵਰੀ 2026 ਵਿਚਾਲੇ ਭਾਰਤ ’ਚ ਚਾਂਦੀ ਦੀਆਂ ਕੀਮਤਾਂ ’ਚ ਕਰੀਬ 306 ਫ਼ੀਸਦੀ ਅਤੇ ਸੋਨੇ ਦੀਆਂ ਕੀਮਤਾਂ ’ਚ 111 ਫ਼ੀਸਦੀ ਦਾ ਵਾਧਾ ਹੋਇਆ ਹੈ। ਨੀਰਜ ਡਾਂਗੀ ਨੇ ਕਿਹਾ ਕਿ ਭਾਰਤ ’ਚ ਸੋਨਾ-ਚਾਂਦੀ ਔਰਤ ਦੀ ਸੁਰੱਖਿਆ, ਆਤਮ-ਸਨਮਾਨ ਅਤੇ ਪਾਰਿਵਾਰਕ ਭਵਿੱਖ ਨਾਲ ਜੁੜਿਆ ਹੈ ਅਤੇ ਅਜਿਹੇ ਦੇਸ਼ ’ਚ ਇਨ੍ਹਾਂ ਦੀਆਂ ਕੀਮਤਾਂ ’ਚ ਇਸ ਕਦਰ ਬੇਲਗਾਮ ਵਾਧਾ ਸਰਕਾਰ ਦੀ ਗੰਭੀਰ ਨੀਤੀਗਤ ਅਤੇ ਆਰਥਿਕ ਅਸਫ਼ਲਤਾ ਨੂੰ ਦਰਸਾਉਂਦਾ ਹੈ।
ਇਹ ਵੀ ਪੜ੍ਹੋ : ਕੈਨੇਡਾ ਤੋਂ ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦੇ ਘਰ 'ਤੇ ਗੈਂਗਸਟਰਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ
ਡਾਂਗੀ ਨੇ ਕਿਹਾ ਕਿ ਪੇਂਡੂ ਖੇਤਰਾਂ ’ਚ ਕਈ ਪਰਿਵਾਰ ਵਿਆਹ ਦੇ ਮੌਕੇ ’ਤੇ ਘੱਟੋ-ਘੱਟ ਗਹਿਣੇ ਵੀ ਖਰੀਦਣ ’ਚ ਅਸਮਰੱਥ ਹਨ, ਕਈ ਮੱਧ ਵਰਗੀ ਪਰਿਵਾਰਾਂ ਨੇ ਵਿਆਹ ਨੂੰ ਟਾਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਇਕ ਪਾਸੇ ਸਰਕਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਕਰ ਰਹੀ ਹੈ, ਦੂਜੇ ਪਾਸੇ ਉੱਚੀ ਦਰਾਮਦ ਡਿਊਟੀ, ਭਾਰੀ ਜੀ. ਐੱਸ. ਟੀ., ਸੱਟੇਬਾਜ਼ਾਂ ਅਤੇ ਜਮ੍ਹਾਖੋਰਾਂ ’ਤੇ ਲਗਾਮ ਨਾ ਲਗਾ ਕੇ ਔਰਤਾਂ ਦੀ ਬੱਚਤ ਨੂੰ ਲਗਾਤਾਰ ਮੁੱਲਹੀਣ ਬਣਾ ਰਹੀ ਹੈ। ਉਨ੍ਹਾਂ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਮੌਜੂਦਾ ਨੀਤੀਆਂ ’ਚ ਆਮ ਔਰਤਾਂ ਨੂੰ ਸਜ਼ਾ ਮਿਲ ਰਹੀ ਹੈ, ਉੱਥੇ ਹੀ ਜਮ੍ਹਾਖੋਰਾਂ ਨੂੰ ਸੁਰੱਖਿਆ ਮਿਲ ਰਹੀ ਹੈ।
ਇਹ ਵੀ ਪੜ੍ਹੋ : 4 ਲੱਖ ਤੋਂ ਪਾਰ ਹੋਈ ਚਾਂਦੀ, ਸੋਨੇ ਨੇ ਵੀ ਤੋੜ 'ਤੇ ਸਾਰੇ ਰਿਕਾਰਡ
ਉਨ੍ਹਾਂ ਮੰਗ ਕੀਤੀ ਕਿ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਤੁਰੰਤ ਦਖ਼ਲ ਦੇਵੇ ਅਤੇ ਸੱਟੇਬਾਜ਼ਾਂ ਤੇ ਜਮ੍ਹਾਖੋਰਾਂ ਦੇ ਖ਼ਿਲਾਫ ਕਾਰਵਾਈ ਕਰੇ। ਸਿਫ਼ਰ ਕਾਲ ’ਚ ਹੀ ਮਾਕਪਾ ਮੈਂਬਰ ਵੀ. ਸ਼ਿਵਦਾਸਨ ਨੇ ਦੇਸ਼ ’ਚ ਸਿੱਖਿਆ ਖੇਤਰ ਨੂੰ ਉਤਸ਼ਾਹ ਦੇਣ ਦੀ ਮੰਗ ਕੀਤੀ। ਉੱਥੇ ਹੀ ਉਨ੍ਹਾਂ ਦੀ ਹੀ ਪਾਰਟੀ ਦੇ ਜੌਨ ਬ੍ਰਿਟਾਸ ਨੇ ਹਵਾਈ ਕਿਰਾਇਆਂ ਨੂੰ ਕੰਟਰੋਲ ਕਰਨ ਅਤੇ ਹਵਾਈ ਯਾਤਰਾ ਨੂੰ ਸੁਰੱਖਿਅਤ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਹਵਾਈ ਯਾਤਰੀਆਂ ਦੇ ਹਿੱਤਾਂ ਦੀ ਰੱਖਿਆ ਕੀਤੇ ਜਾਣ ਦੀ ਮੰਗ ਕਰਦੇ ਹੋਏ ਕਿਹਾ ਕਿ ਦੇਸ਼ ਦੇ ਹਵਾਈ ਆਵਾਜਾਈ ਖੇਤਰ ’ਚ ਕੁਝ ਕੰਪਨੀਆਂ ਦੀ ਅਜ਼ਾਰੇਦਾਰੀ ਹੈ।
ਇਹ ਵੀ ਪੜ੍ਹੋ : ਕੀ ਤੁਸੀਂ ਵੀ ਰੋਜ਼ਾਨਾ ਵਰਤ ਰਹੇ ਹੋ ਪੁਰਾਣਾ 'ਤੌਲੀਆ'? ਤਾਂ ਪੜ੍ਹ ਲਓ ਇਹ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
