Gold-Silver ਦੀਆਂ ਕੀਮਤਾਂ ਨੇ ਮਾਰੀ ਛਾਲ, ਉੱਚ ਪੱਧਰ 'ਤੇ ਪਹੁੰਚੇ ਚਾਂਦੀ ਦੇ ਭਾਅ

Thursday, May 16, 2024 - 01:23 PM (IST)

Gold-Silver ਦੀਆਂ ਕੀਮਤਾਂ ਨੇ ਮਾਰੀ ਛਾਲ, ਉੱਚ ਪੱਧਰ 'ਤੇ ਪਹੁੰਚੇ ਚਾਂਦੀ ਦੇ ਭਾਅ

ਨਵੀਂ ਦਿੱਲੀ - ਸੋਨੇ-ਚਾਂਦੀ ਦੇ ਵਾਇਦਾ ਭਾਅ 'ਚ ਲਗਾਤਾਰ ਤੀਜੇ ਦਿਨ ਤੇਜ਼ੀ ਰਹੀ। ਚਾਂਦੀ ਦੀਆਂ ਕੀਮਤਾਂ ਅੱਜ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈਆਂ। ਲਿਖਣ ਦੇ ਸਮੇਂ, ਸੋਨੇ ਦੇ ਵਾਇਦਾ ਮੁੱਲ 73,211 ਰੁਪਏ ਦੇ ਆਸਪਾਸ ਵਪਾਰ ਕਰ ਰਹੇ ਸਨ, ਜਦੋਂ ਕਿ ਚਾਂਦੀ ਦੇ ਵਾਇਦਾ 87,316 ਰੁਪਏ ਦੇ ਆਸਪਾਸ ਕਾਰੋਬਾਰ ਕਰ ਰਹੇ ਸਨ। ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲੀ ਹੈ।

ਇਹ ਵੀ ਪੜ੍ਹੋ :     ਨਕਦੀ ਸੰਕਟ ਦਾ ਸਾਹਮਣਾ ਕਰ ਰਹੀ ਪਾਕਿ ਸਰਕਾਰ , ਘਾਟੇ ਤੋਂ ਉਭਰਨ ਲਈ PM ਨੇ ਕੀਤਾ ਵੱਡਾ ਫ਼ੈਸਲਾ

ਸੋਨੇ ਦੀ ਕੀਮਤ

ਸੋਨੇ ਦੇ ਫਿਊਚਰਜ਼ ਦੀਆਂ ਕੀਮਤਾਂ ਦੀ ਸ਼ੁਰੂਆਤ ਵਾਧੇ ਨਾਲ ਹੋਈ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦਾ ਬੈਂਚਮਾਰਕ ਜੂਨ ਦਾ ਇਕਰਾਰਨਾਮਾ ਅੱਜ 26 ਰੁਪਏ ਦੇ ਵਾਧੇ ਨਾਲ 73,128 ਰੁਪਏ 'ਤੇ ਖੁੱਲ੍ਹਿਆ। ਹਾਲਾਂਕਿ ਖਬਰ ਲਿਖੇ ਜਾਣ ਤੱਕ ਇਹ 73,211 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 73,211 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 73,047 ਰੁਪਏ ਨੂੰ ਛੂਹ ਗਿਆ। ਸੋਨੇ ਦੀ ਫਿਊਚਰਜ਼ ਕੀਮਤ ਪਿਛਲੇ ਮਹੀਨੇ 73,958 ਰੁਪਏ ਦੇ ਉੱਚ ਪੱਧਰ ਨੂੰ ਛੂਹ ਗਈ ਸੀ।

ਇਹ ਵੀ ਪੜ੍ਹੋ :    ਗਰਮੀਆਂ 'ਚ ਘੁੰਮਣ ਲਈ ਯੂਰਪ ਜਾਣਾ ਹੋਇਆ ਮੁਸ਼ਕਲ, ਇਸ ਕਾਰਨ ਵਧੀ ਪਰੇਸ਼ਾਨੀ

ਚਾਂਦੀ ਦੇ ਵਾਅਦਾ ਭਾਅ ਦੀ ਕੀਮਤ 87 ਹਜ਼ਾਰ ਰੁਪਏ ਦੇ ਪਾਰ

ਚਾਂਦੀ ਦੇ ਫਿਊਚਰਜ਼ ਦੀਆਂ ਕੀਮਤਾਂ ਵੀ ਅੱਜ ਉੱਚੇ ਨੋਟ 'ਤੇ ਸ਼ੁਰੂ ਹੋਈਆਂ ਅਤੇ ਇਸ ਦੀਆਂ ਕੀਮਤਾਂ ਹੁਣ ਤੱਕ ਦੇ ਉੱਚ ਪੱਧਰ 'ਤੇ ਪਹੁੰਚ ਗਈਆਂ। MCX 'ਤੇ ਚਾਂਦੀ ਦਾ ਬੈਂਚਮਾਰਕ ਜੁਲਾਈ ਕਰਾਰ ਅੱਜ 98 ਰੁਪਏ ਦੇ ਵਾਧੇ ਨਾਲ 86,963 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ 87,200 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ :    ਕੈਨੇਡਾ ਐਕਸਪ੍ਰੈਸ ਐਂਟਰੀ ਲਈ ਕਿੰਨਾ ਆਵੇਗਾ ਖਰਚਾ, ਸਰਕਾਰ ਨੇ ਕੀਤਾ ਨਵਾਂ ਐਲਾਨ

ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨਾ ਸੁਸਤ, ਚਾਂਦੀ ਤੇਜ਼

ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ ਦੀ ਸ਼ੁਰੂਆਤ ਗਿਰਾਵਟ ਨਾਲ ਹੋਈ ਹੈ। ਪਰ ਚਾਂਦੀ ਵਾਇਦਾ ਵਾਧੇ ਨਾਲ ਖੁੱਲ੍ਹਿਆ। ਕਾਮੈਕਸ 'ਤੇ ਸੋਨਾ 2,391.50 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,394.90 ਡਾਲਰ ਪ੍ਰਤੀ ਔਂਸ ਸੀ। ਲਿਖਣ ਦੇ ਸਮੇਂ, ਇਹ  1.70 ਡਾਲਰ ਦੀ ਗਿਰਾਵਟ ਦੇ ਨਾਲ  2,393.20 ਡਾਲਰ ਪ੍ਰਤੀ ਔਂਸ ਦੀ ਕੀਮਤ 'ਤੇ ਵਪਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ 29.90 ਡਾਲਰ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 29.72 ਡਾਲਰ ਸੀ। ਲਿਖਣ ਦੇ ਸਮੇਂ ਇਹ 0.08 ਡਾਲਰ ਦੇ ਵਾਧੇ ਨਾਲ 28.80 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਕਾਰੋਬਾਰ ਕਰ ਰਹੀ ਸੀ।

ਇਹ ਵੀ ਪੜ੍ਹੋ :      ਕੈਨੇਡੀਅਨ ਅਦਾਲਤ ਦੀ ਭਾਰਤੀ ਇਮੀਗ੍ਰੇਸ਼ਨ ਕੰਪਨੀ 'ਤੇ ਵੱਡੀ ਕਾਰਵਾਈ, ਲਗਾਈਆਂ ਇਹ ਪਾਬੰਦੀਆਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News