ਸੋਨੇ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 29.37 ਕਿਲੋ Gold ਬਰਾਮਦ
Friday, Apr 10, 2026 - 10:51 AM (IST)
ਮੁੰਬਈ- ਮਾਲੀਆ ਖੁਫੀਆ ਡਾਇਰੈਕਟੋਰੇਟ (ਡੀਆਰਆਈ) ਨੇ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ (ਸੀਐੱਸਐੱਮਆਈਏ) 'ਤੇ ਸੋਨੇ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਇਸ ਸਿਲਸਿਲੇ 'ਚ 24 ਔਰਤਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ 29.37 ਕਿਲੋਗ੍ਰਾਮ ਸੋਨਾ ਬਰਾਮਦ ਕੀਤਾ, ਜਿਸ ਦੀ ਕੀਮਤ 37.74 ਕਰੋੜ ਰੁਪਏ ਹੈ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਡੀਆਰਈਆਈ ਦੀ ਮੁੰਬਈ ਖੇਤਰੀ ਇਕਾਈ ਨੇ ਬੁੱਧਵਾਰ ਨੂੰ 'ਆਪਰੇਸ਼ ਧਹਾਬੂ ਬਲਿਟਜ਼' ਸੰਚਾਲਿਤ ਕੀਤਾ। ਉਨ੍ਹਾਂ ਕਿਹਾ,''ਡੀਆਰਆਈ ਨੂੰ ਸੂਚਨਾ ਮਿਲੀ ਸੀ ਕਿ ਕੀਨੀਆ ਦੇ ਨੌਰੋਬੀ ਤੋਂ ਕੁਝ ਔਰਤਾਂ ਸੋਨਾ ਲੁਕਾ ਕੇ ਲੈ ਕੇ ਆ ਰਹੀਆਂ ਹਨ। ਇਸ ਤੋਂ ਬਾਅਦ, ਨੌਰੋਬੀ ਤੋਂ ਮੁੰਬਈ ਹਵਾਈ ਅੱਡੇ 'ਤੇ ਉਤਰੇ 24 ਵਿਦੇਸ਼ੀ ਨਾਗਰਿਕਾਂ ਨੂੰ ਰੋਕਿਆ ਗਿਆ। ਦੋਸ਼ੀ ਔਰਤਾਂ ਦੇ ਬੈਗ ਅਤੇ ਕੱਪੜਿਆਂ ਤੋਂ 25.10 ਕਿਲੋਗ੍ਰਾਮ ਸੋਨੇ ਦੀਆਂ ਛੜਾਂ ਅਤੇ 4.27 ਕਿਲੋਗ੍ਰਾਮ ਸੋਨੇ ਦੇ ਗਹਿਣੇ ਬਰਾਮਦ ਕੀਤੇ ਗਏ।'' ਅਧਿਕਾਰੀਆਂ ਨੇ ਦੱਸਿਆ ਕਿ ਔਰਤਾਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਅਤੇ ਗਿਰੋਹ ਦੇ ਸਰਗਨਿਆਂ ਨੂੰ ਫੜਨ ਲਈ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
