ਰਾਜੀਵ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਫੜਿਆ ਗਿਆ 1 ਕਰੋੜ ਦਾ ਸੋਨਾ

11/26/2022 5:29:05 PM

ਹੈਦਰਾਬਾਦ- ਰਾਜੀਵ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਕਰੀਬ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਇਕ ਯਾਤਰੀ ਕੋਲੋਂ 1.821 ਸੋਨਾ ਜ਼ਬਤ ਕੀਤੀ ਹੈ, ਜਿਸ ਦੀ ਕੀਮਤ 1 ਕਰੋੜ ਰੁਪਏ ਦੱਸੀ ਗਈ ਹੈ। ਕਸਟਮ ਡਿਊਟੀ ਦੇ ਸੂਤਰਾਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਸੋਨੇ ਨੂੰ ਇਕ ਪੁਰਸ਼ ਯਾਤਰੀ ਤੋਂ ਜ਼ਬਤ ਕੀਤਾ ਗਿਆ ਹੈ, ਜੋ ਕਿ ਦੁਬਈ ਤੋਂ ਪਰਤਿਆ ਹੈ। ਸੋਨੇ ਨੂੰ ਇਕ ਗੱਤੇ ਦੇ ਡੱਬੇ ’ਚੋਂ ਲੁਕੋ ਕੇ ਰੱਖਿਆ ਗਿਆ ਸੀ। ਸੂਤਰਾਂ ਮੁਤਾਬਕ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

Tanu

This news is Content Editor Tanu