ਰੇਲਵੇ ''ਚ ਲੋਕੋ ਪਾਇਲਟ ਬਣਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਵੀ ਕਰ ਸਕਦੇ ਹਨ ਅਪਲਾਈ

Saturday, May 11, 2024 - 11:03 AM (IST)

ਰੇਲਵੇ ''ਚ ਲੋਕੋ ਪਾਇਲਟ ਬਣਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਵੀ ਕਰ ਸਕਦੇ ਹਨ ਅਪਲਾਈ

ਨਵੀਂ ਦਿੱਲੀ- ਰੇਲਵੇ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਰੇਲਵੇ 'ਚ ਅਸਿਸਟੈਂਟ ਲੋਕੋ ਪਾਇਲਟ ਦੇ ਅਹੁਦਿਆਂ 'ਤੇ ਭਰਤੀ ਨਿਕਲੀ ਹੈ। 

ਅਹੁਦਿਆਂ ਦਾ ਵੇਰਵਾ

ਯੂਆਰ- 464 ਅਹੁਦੇ
ਐੱਸਸੀ- 89 ਅਹੁਦੇ
ਐੱਸਟੀ- 45 ਅਹੁਦੇ
ਕੁੱਲ ਅਹੁਦਿਆਂ ਦੀ ਗਿਣਤੀ- 598 ਅਹੁਦੇ

ਆਖ਼ਰੀ ਤਾਰੀਖ਼

ਉਮੀਦਵਾਰ 7 ਜੂਨ 2024 ਤੱਕ ਅਪਲਾਈ ਕਰ  ਸਕਦੇ ਹਨ।

PunjabKesari

ਸਿੱਖਿਆ ਯੋਗਤਾ

ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਜਾਂ ਸੰਸਥਾ ਤੋਂ ਜਮਾਤ 10ਵੀਂ ਪਾਸ ਹੋਣਆ ਚਾਹੀਦਾ। ਅਧਿਕਾਰਤ ਨੋਟੀਫਿਕੇਸ਼ਨ 'ਚ ਦਿੱਤੇ ਗਏ ਸੰਬੰਧਤ ਟਰੇਡ 'ਚ ਆਈਟੀਆਈ ਦਾ ਸਰਟੀਫਿਕੇਟ ਹੋਣਾ ਚਾਹੀਦਾ।

ਉਮਰ

ਉਮੀਦਵਾਰ ਦੀ ਉਮਰ 18 ਤੋਂ 42 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਐੱਸ.ਸੀ./ਐੱਸ.ਟੀ. ਕੈਟੇਗਰੀ ਵਾਲੇ ਉਮੀਦਵਾਰਾਂ ਦੀ ਉਮਰ 18 ਸਾਲ ਤੋਂ 47 ਸਾਲ ਦਰਮਿਆਨ ਹੋਣੀ ਚਾਹੀਦੀ ਹੈ।

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

 


author

DIsha

Content Editor

Related News