ਗ੍ਰਹਿ ਮੰਤਰਾਲਾ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
Wednesday, May 29, 2024 - 11:49 AM (IST)
ਨਵੀਂ ਦਿੱਲੀ- ਗ੍ਰਹਿ ਮੰਤਰਾਲਾ (ਐੱਮ.ਐੱਚ.ਏ.) 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਇਸ ਲਈ ਐੱਮ.ਐੱਚ.ਏ. ਨੇ ਡਾਇਰੈਕਟੋਰੇਟ ਆਫ਼ ਕੋਆਰਡੀਨੇਸ਼ਨ ਪੁਲਸ ਵਾਇਰਲੈੱਸ 'ਚ ਅਸਿਸਟੈਂਟ ਕਮਿਊਨੀਕੇਸ਼ਨ ਅਫ਼ਸਰ ਅਤੇ ਅਸਿਸਟੈਂਟ ਦੇ ਅਹੁਦਿਆਂ ਲਈ ਭਰਤੀ ਕੱਢੀ ਹੈ।
ਅਹੁਦਿਆਂ ਦਾ ਵੇਰਵਾ
ਅਸਿਸਟੈਂਟ ਕਮਿਊਨੀਕੇਸ਼ਨ ਅਫ਼ਸਰ (ਸੀਵਾਈ) - 8 ਅਹੁਦੇ
ਅਸਿਸਟੈਂਟ ਕਮਿਊਨੀਕੇਸ਼ਨ ਅਫ਼ਸਰ- 30 ਅਹੁਦੇ
ਅਸਿਸਟੈਂਟ- 5 ਅਹੁਦੇ
ਕੁੱਲ 43 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਗਰੈਜੂਏਟ ਦੀ ਡਿਗਰੀ ਹੋਣੀ ਚਾਹੀਦੀ ਹੈ।
ਉਮਰ
ਉਮੀਦਵਾਰ ਦੀ ਉਮਰ 56 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਆਖ਼ਰੀ ਤਾਰੀਖ਼
ਉਮੀਦਵਾਰ 22 ਜੂਨ 2024 ਤੱਕ ਅਪਲਾਈ ਕਰ ਸਕਦੇ ਹਨ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।