ਭਾਰਤੀ ਡਾਕ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
Sunday, Jun 02, 2024 - 11:03 AM (IST)
ਨਵੀਂ ਦਿੱਲੀ- ਭਾਰਤੀ ਡਾਕ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਭਾਰਤੀ ਡਾਕ ਨੇ ਡਰਾਈਵਰ ਦੇ ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਯੋਗ ਅਤੇ ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 16 ਜੂਨ 2024 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਯੂਆਰ- 14 ਅਹੁਦੇ
ਈਡਬਲਿਊਐੱਸ- 1 ਅਹੁਦੇ
ਓਬੀਸੀ- 6 ਅਹੁਦੇ
ਐੱਸਸੀ- 4 ਅਹੁਦੇ
ਐੱਸਟੀ- 2 ਅਹੁਦੇ
ਕੁੱਲ 27 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਜਾਂ ਸੰਸਥਾ ਤੋਂ ਜਮਾਤ 10ਵੀਂ ਪਾਸ ਹੋਣਾ ਚਾਹੀਦਾ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।